ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਔਰਤਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਉਪਰਾਲਾ
ਬੰਗਾ, 19 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਲੋਂ ਔਰਤਾਂ ਦੇ ਵਿਭਾਗ ਵਿਚ ਔਰਤਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਉਪਰਾਲਾ ਕੀਤਾ। ਇਸ ਦੌਰਾਨ ਬਾਂਝਪਨ, ਜੱਚਾ-ਬੱਚਾ ਤੇ ਔਰਤਾਂ ਦੀਆਂ ਅੰਦਰੂਨੀ ਬਿਮਾਰੀਆਂ ਦੀ ਮਾਹਿਰ ਡਾ.
ਬੰਗਾ, 19 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਲੋਂ ਔਰਤਾਂ ਦੇ ਵਿਭਾਗ ਵਿਚ ਔਰਤਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਉਪਰਾਲਾ ਕੀਤਾ। ਇਸ ਦੌਰਾਨ ਬਾਂਝਪਨ, ਜੱਚਾ-ਬੱਚਾ ਤੇ ਔਰਤਾਂ ਦੀਆਂ ਅੰਦਰੂਨੀ ਬਿਮਾਰੀਆਂ ਦੀ ਮਾਹਿਰ ਡਾ. ਸ਼ਵੇਤਾ ਬਾਗਰੀਆ ਵਲੋਂ 174 ਮਰੀਜ਼ਾਂ ਦੀ ਪੀ. ਸੀ. ਓ. ਡੀ. ਤੇ ਪੀ. ਸੀ. ਓ. ਐੱਸ. ਸੰਬੰਧੀ ਮੁਫ਼ਤ ਜਾਂਚ ਕੀਤੀ ਗਈ। ਉਨ੍ਹਾਂ ਨੇ ਔਰਤਾਂ ਨੂੰ ਬਿਮਾਰੀ ਦੇ ਕਾਰਨਾਂ, ਲੱਛਣਾਂ ਅਤੇ ਇਸ ਤੋਂ ਬਚਾਅ ਕਰਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦੇ ਕੇ ਜਾਗਰੂਕ ਕੀਤਾ। ਇਸ ਮੌਕੇ ਪੀ. ਸੀ. ਓ. ਡੀ. ਤੇ ਪੀ. ਸੀ. ਓ. ਐੱਸ. ਮਰੀਜ਼ਾਂ ਤੇ ਗਰਭਵਤੀ ਔਰਤਾਂ ਨੂੰ ਮੁਫ਼ਤ ਅਲਟਰਾਸਾਊਂਡ ਸਕੈਨ ਦੀ ਸਹੂਲਤ ਪ੍ਰਦਾਨ ਕੀਤੀ ਗਈ। ਲੋੜਵੰਦ ਮਰੀਜ਼ਾਂ ਦੇ ਥਾਇਰਾਇਡ, ਸ਼ੂਗਰ, ਯੂਰਿਕ ਐਸਿਡ ਤੇ ਨਿਊਰੋਪੈਥੀ ਦੇ ਟੈਸਟ ਵੀ ਮੁਫ਼ਤ ਕੀਤੇ ਗਏ। ਜਦ ਕਿ ਪੀ. ਸੀ. ਓ. ਡੀ. ਟੈਸਟਾਂ, ਬੱਚੇਦਾਨੀ ਦੀਆਂ ਰਸੌਲੀਆਂ ਤੇ ਲਕੋਰੀਆ (ਪੈਪ ਸਮੀਅਰ) ਦੀ ਜਾਂਚ ’ਤੇ 50 ਫ਼ੀਸਦੀ ਵਿਸ਼ੇਸ਼ ਛੋਟ ਵੀ ਦਿੱਤੀ ਗਈ। ਇਸ ਮੌਕੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜਸਦੀਪ ਸਿੰਘ ਸੈਣੀ ਨੇ ਦੱਸਿਆ ਕਿ ਅੱਜ-ਕੱਲ੍ਹ ਔਰਤਾਂ ਵਿਚ ਪੀ. ਸੀ. ਓ. ਡੀ. ਤੇ ਪੀ. ਸੀ. ਓ. ਐੱਸ. ਵਰਗੀਆਂ ਸਮੱਸਿਆਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ, ਜਿਸ ਕਰਕੇ ਬਾਂਝਪਣ ਦੀ ਸਮੱਸਿਆ ਵਿਚ ਵਾਧਾ ਹੋ ਰਿਹਾ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ, ਹਸਪਤਾਲ ਪ੍ਰਬੰਧਕਾਂ ਨੇ ਔਰਤਾਂ ਦੀ ਸਿਹਤ ਨੂੰ ਪਹਿਲ ਦਿੰਦੇ ਹੋਏ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਹਿੱਤ ਇਹ ਉਦਮ ਕੀਤਾ ਗਿਆ। ਇਸ ਮੌਕੇ ਮਰੀਜ਼ਾਂ ਨੇ ਵੀ ਹਸਪਤਾਲ ਪ੍ਰਬੰਧਕਾਂ, ਡਾ. ਸ਼ਵੇਤਾ ਬਾਗਰੀਆ ਤੇ ਸਮੂਹ ਸਟਾਫ ਦਾ ਮੁਫਤ ਜਾਂਚ ਕਰਕੇ ਵਧੀਆ ਸਲਾਹ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਜੋਤੀ ਰਾਣੀ ਓ. ਪੀ. ਡੀ. ਇੰਚਾਰਜ ਤੇ ਹਸਪਤਾਲ ਦਾ ਸਟਾਫ ਵੀ ਹਾਜ਼ਰ ਸਨ ।