ਜਲਵਾਹਾ ਵਿਖੇ ਮੱਕੀ ਦਿਵਸ ਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਬੰਧੀ ਵਿਸ਼ੇਸ਼ ਕੈਂਪ ਲਗਾਇਆ
ਉਸਮਾਨਪੁਰ, 19 ਸਤੰਬਰ (ਸੰਦੀਪ ਮਝੂਰ)-ਦੀ ਬਹੁਮੰਤਵੀ ਸਹਿਕਾਰੀ ਸਭਾ ਪਿੰਡ ਜਲਵਾਹਾ ਵਿਖੇ ਆਤਮਾ ਸਕੀਮ ਅਧੀਨ ਮੁੱਖ ਖੇਤੀਬਾੜੀ ਅਫਸਰ ਸ. ਭ.
ਉਸਮਾਨਪੁਰ, 19 ਸਤੰਬਰ (ਸੰਦੀਪ ਮਝੂਰ)-ਦੀ ਬਹੁਮੰਤਵੀ ਸਹਿਕਾਰੀ ਸਭਾ ਪਿੰਡ ਜਲਵਾਹਾ ਵਿਖੇ ਆਤਮਾ ਸਕੀਮ ਅਧੀਨ ਮੁੱਖ ਖੇਤੀਬਾੜੀ ਅਫਸਰ ਸ. ਭ. ਸ. ਨਗਰ ਡਾਕਟਰ ਲੇਖਰਾਜ ਦੀ ਪ੍ਰਧਾਨਗੀ ਅਤੇ ਸਭਾ ਦੇ ਸਕੱਤਰ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਮੱਕੀ ਦਿਵਸ ਤੇ ਝੋਨੇ ਦੀ ਪਰਾਲੀ ਨੂੰ ਸਾਂਭਣ ਸੰਬੰਧੀ ਜਾਣਕਾਰੀ ਦੇਣ ਹਿੱਤ ਪ੍ਰੋਗਰਾਮ ਕਰਵਾਇਆ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਲਈ ਕਿਸਾਨਾਂ ਨੂੰ ਕਣਕ ਝੋਨੇ ਦੇ ਰਵਾਇਤੀ ਫਸਲੀ ਚੱਕਰ ਤੋਂ ਨਿਕਲ ਕੇ ਬਾਸਮਤੀ ਦੀ ਫਸਲ, ਮੱਕੀ ਦੀ ਫਸਲ, ਦਾਲਾਂ ਤੇ ਤੇਲ ਬੀਜ ਫਸਲਾਂ ਹੇਠ ਵੱਧ ਤੋਂ ਵੱਧ ਰਕਬਾ ਲਿਆਉਣਾ ਚਾਹੀਦਾ ਹੈ। ਸਰਕਾਰ ਵਲੋਂ ਮੱਕੀ ’ਤੇ ਪ੍ਰਤੀ ਹੈਕਟੇਅਰ 17 ਹਜ਼ਾਰ 500 ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾ. ਰਾਜ ਕੁਮਾਰ ਖੇਤੀਬਾੜੀ ਅਫਸਰ ਨਵਾਂਸ਼ਹਿਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਮੀਨ ਵਿਚ ਹੀ ਵਾਹੁਣ। ਉਨ੍ਹਾਂ ਕਿਹਾ ਕਿ ਕਿਸਾਨ ਪੀ. ਐਮ. ਕਿਸਾਨ ਨਿਧੀ ਯੋਜਨਾ ਤੇ ਵਿਭਾਗ ਦੀਆਂ ਹੋਰ ਸਕੀਮਾਂ ਦਾ ਫਾਇਦਾ ਲੈਣ ਲਈ ਕਿਸਾਨ ਆਈਡੀ ਜ਼ਰੂਰ ਬਣਾਉਣ। ਇਸ ਮੌਕੇ ਡਾ. ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਵਲੋਂ ਕਿਸਾਨਾਂ ਨੂੰ ਝੋਨੇ, ਬਾਸਮਤੀ ਤੇ ਮੱਕੀ ਦੀ ਫਸਲ ਵਿਚ ਲੱਗਣ ਵਾਲੇ ਕੀੜੇ ਮਕੌੜਿਆਂ ਅਤੇ ਮਕੌੜਿਆਂ ਸੰਬੰਧੀ ਅਤੇ ਇਸ ਦੇ ਬਚਾਅ ਲਈ ਦਵਾਈਆਂ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਸਰ੍ਹੋਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਵਿਚ ਤੇਲ ਬੀਜਾਂ ਦੀ ਕਾਸ਼ਤ ਨੂੰ ਹੁੰਗਾਰਾ ਦੇਣ ਲਈ ਵਿਭਾਗ ਵਲੋਂ ਬਲਾਕ ਨਵਾਂਸ਼ਹਿਰ ਦੇ ਕਿਸਾਨਾਂ ਨੂੰ ਸਰ੍ਹੋਂ ਦੀਆਂ ਮਿੰਨੀ ਕਿੱਟਾਂ ਮੁਫਤ ਵੰਡੀਆਂ ਜਾਣ ਅਤੇ ਨਾਲ ਹੀ ਪ੍ਰਦਰਸ਼ਨੀਆਂ ਲਗਾਏ ਜਾਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਕਮਲਦੀਪ ਸਿੰਘ ਸੰਘਾ ਪ੍ਰਾਜੈਕਟ ਡਾਇਰੈਕਟਰ ਆਤਮਾ ਵਲੋਂ ਆਤਮਾ ਸਕੀਮ ਵਿਚ ਚੱਲ ਰਹੀਆਂ ਖੇਤੀਬਾੜੀ ਸੰਬੰਧੀ ਗਤੀਵਿਧੀਆਂ ਅਤੇ ਕਿਸਾਨਾਂ ਨੂੰ ਨੈਚੁਰਲ ਫਾਰਮਿੰਗ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪਰਮਵੀਰ ਕੌਰ ਡਿਪਟੀ ਪ੍ਰਾਜੈਕਟ ਡਾਇਰੈਕਟਰ ਆਤਮਾ ਨੇ ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਵਰਤੋਂ ਬਾਰੇ ਪ੍ਰੇਰਿਤ ਕੀਤਾ ਅਤੇ ਮਿੱਟੀ ਪਰਖ ਦੇ ਆਧਾਰ ’ਤੇ ਖਾਦਾਂ ਪਾਉਣ ਲਈ ਕਿਸਾਨਾਂ ਨੂੰ ਜਾਗਰਿਤ ਕੀਤਾ। ਇਸ ਮੌਕੇ ਸਿਖਲਾਈ ਕੈਂਪ ਵਿਚ ਵਿਸ਼ਾਲ ਸ਼ਰਮਾ ਖੇਤੀਬਾੜੀ ਵਿਸਥਾਰ ਅਫਸਰ, ਸਰਬਜੀਤ ਸਿੰਘ ਖੇਤੀਬਾੜੀ ਉਪ ਨਰੀਖਿਕ, ਜਸਵਿੰਦਰ ਕੌਰ ਤੇ ਹਰਮੇਸ਼ ਕੁਮਾਰ ਇਲਾਵਾ ਵੱਖ ਵੱਖ ਪਿੰਡਾਂ ਦੇ 100 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਗਿਆ।