21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪੰਚਾਇਤ ਵਿਕਾਸ ਸਕੱਤਰ ਯੂਨੀਅਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਫਦ ਨੇ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 20 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਪੰਚਾਇਤ ਵਿਕਾਸ ਸਕੱਤਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਹੋਈ। ਮੀਟਿੰਗ ਵਿਚ ਹਾਜ਼ਰ ਪੰਚਾਇਤ ਵਿਕਾਸ ਸਕੱਤਰਾਂ ਵਲੋਂ ਮੰਗ ਕੀਤੀ ਗਈ ਕਿ ਜੋ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਵਲੋਂ ਹੈਲਥ ਕਾਰਡਾਂ ਦੀ ਵੰਡ ਲਈ ਅਤੇ ਉੱਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਵਲੋਂ ਜੋ ਪੰਚਾਇਤ ਵਿਕਾਸ ਸਕੱਤਰਾਂ ਦੀਆਂ ਰਾਸ਼ਨ ਕਾਰਡਾਂ ਦੀ ਵੈਰੀਫ਼ੀਕੇਸ਼ਨ ਲਈ ਡਿਊਟੀਆਂ ਲਗਾਈਆਂ ਗਈਆਂ ਹਨ।

Ad Position 21
No active advertisement
ਪੰਚਾਇਤ ਵਿਕਾਸ ਸਕੱਤਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਫ਼ਦ ਵਲੋਂ ਮੰਗ ਪੱਤਰ ਦਿੰਦੇ ਹੋਏ। ਤਸਵੀਰ : ਹਰਮਿੰਦਰ ਸਿੰਘ ਪਿੰਟੂ 21-09-2026
ਨਵਾਂਸ਼ਹਿਰ, 20 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਪੰਚਾਇਤ ਵਿਕਾਸ ਸਕੱਤਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਹੋਈ। ਮੀਟਿੰਗ ਵਿਚ ਹਾਜ਼ਰ ਪੰਚਾਇਤ ਵਿਕਾਸ ਸਕੱਤਰਾਂ ਵਲੋਂ ਮੰਗ ਕੀਤੀ ਗਈ ਕਿ ਜੋ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਵਲੋਂ ਹੈਲਥ ਕਾਰਡਾਂ ਦੀ ਵੰਡ ਲਈ ਅਤੇ ਉੱਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਵਲੋਂ ਜੋ ਪੰਚਾਇਤ ਵਿਕਾਸ ਸਕੱਤਰਾਂ ਦੀਆਂ ਰਾਸ਼ਨ ਕਾਰਡਾਂ ਦੀ ਵੈਰੀਫ਼ੀਕੇਸ਼ਨ ਲਈ ਡਿਊਟੀਆਂ ਲਗਾਈਆਂ ਗਈਆਂ ਹਨ। ਜ਼ਿਲ੍ਹੇ ਦੇ ਸਮੂਹ ਪੰਚਾਇਤ ਵਿਕਾਸ ਸਕੱਤਰਾਂ ਪਾਸ ਪੰਚਾਇਤ ਵਿਕਾਸ ਸਕੱਤਰਾਂ ਦੀ ਘਾਟ ਹੋਣ ਕਾਰਨ ਪਹਿਲਾਂ ਹੀ ਬਲਾਕਾਂ ਵਿਚ 20-25 ਗ੍ਰਾਮ ਪੰਚਾਇਤਾਂ ਦਾ ਚਾਰਜ ਇਕ ਕਰਮਚਾਰੀ ਪਾਸ ਹੈ। ਵਿਭਾਗ ਵਲੋਂ ਗ੍ਰਾਮ ਪੰਚਾਇਤਾਂ ਦੇ ਵਿਕਾਸ ਕਾਰਜ ਸਮੇਂ-ਸਿਰ ਨੇਪਰੇ ਚਾੜ੍ਹਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਵੇਂ ਕਿ ਗਰਾਊਂਡਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਕਰਵਾਉਣੇ, ਮੁਹੱਲਾ ਕਲੀਨਿਕ ਦੀ ਉਸਾਰੀ, ਵਿਕਾਸ ਕੰਮਾਂ ਦੇ ਨੀਂਹ ਪੱਥਰ, ਐੱਮ. ਐੱਲ. ਏ. ਦੀਆਂ ਲੋਕ ਮਿਲਣੀਆਂ, ਰੰਗਲਾ ਪੰਜਾਬ ਦੇ ਕੰਮ, ਐੱਸ. ਆਈ. ਆਰ., ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਫਿਲਮ ਪਿੰਡ-ਪਿੰਡ ਦਿਖਾਉਣੀ ਤੇ ਵਿੱਤੀ ਸਾਲ ਦਾ ਗਰਾਮ ਪੰਚਾਇਤਾਂ ਦਾ ਆਡਿਟ ਕਰਵਾਉਣਾ ਆਦਿ ਸ਼ਾਮਿਲ ਹੈ। ਇਥੇ ਇਹ ਵੀ ਧਿਆਨ ਵਿਚ ਲਿਆਂਦਾ ਜਾਂਦਾ ਹੈ ਕਿ ਪੰਚਾਇਤ ਵਿਕਾਸ ਸਕੱਤਰਾਂ ਨੂੰ ਪਿਛਲੇ 7 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ, ਜਿਸ ਕਾਰਨ ਜੀਵਨ-ਨਿਰਵਾਹ ਕਰਨਾ ਮੁਸ਼ਕਿਲ ਹੋ ਗਿਆ ਹੈ। ਆਪਣੇ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਕੰਮ ਸਾਡੇ ਤੋਂ ਕਰਵਾਉਣ ਕਾਰਨ ਸਾਰੇ ਕਰਮਚਾਰੀ ਮਾਨਸਿਕ ਪ੍ਰੇਸ਼ਾਨੀ ਤੋਂ ਪੀੜਤ ਹਨ। ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਿਕਾਸ ਭਵਨ ਮੁਹਾਲੀ ਦੇ ਪੱਤਰ ਨੰਬਰ 18/38/22/4438-39 ਮਿਤੀ 13/12/2022 ਅਨੁਸਾਰ ਪੰਚਾਇਤ ਵਿਕਾਸ ਸਕੱਤਰਾਂ ਨੂੰ ਆਪਣੇ ਮਹਿਕਮੇ ਦੀਆਂ ਡਿਊਟੀਆਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਕੰਮਾਂ ਦੀ ਜਿੰਮੇਵਾਰੀ ਤੋਂ ਛੋਟ ਦਿੱਤੀ ਗਈ ਹੈ। ਇਸ ਲਈ ਸਮੂਹ ਪੰਚਾਇਤ ਵਿਕਾਸ ਸਕੱਤਰਾਂ ਵਲੋਂ ਮੰਗ ਕੀਤੀ ਜਾਂਦੀ ਹੈ ਕਿ ਹੋਰ ਵਿਭਾਗਾਂ ਦੇ ਵਾਧੂ ਕੰਮਾਂ ਤੋਂ ਛੋਟ ਦਿੱਤੀ ਜਾਵੇ। ਇਸ ਮੌਕੇ ਸੁਖਵਿੰਦਰ ਸਫਰੀ ਜ਼ਿਲ੍ਹਾ ਪ੍ਰਧਾਨ, ਮੁਖਤਿਆਰ ਸਿੰਘ, ਸੁਖਦੇਵ ਸਿੰਘ, ਪਵਨ ਕੁਮਾਰ, ਅਮਰਜੀਤ ਸਿੰਘ, ਰਾਕੇਸ਼ ਕੁਮਾਰ, ਅਮਰੀਕ ਸਿੰਘ, ਸੁਖਮੰਦਰ ਸਿੰਘ, ਸੰਜੀਵ ਸੂਰੀ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਸਮੇਂ ਹੀ ਸੂਬਾ ਤਰੱਕੀ ਦੀਆਂ ਲੀਹਾਂ ’ਤੇ ਚੜ੍ਹਿਆ-ਸਰਪੰਚ ਡਾ. ਜਗਨ ਨਾਥ ਹੀਰਾ ਅਗਲੀ ਖ਼ਬਰ ਪਠਲਾਵਾ ਵਿਖੇ ਗੁਰੂ ਕਿਰਪਾ ਕਾਰ ਵਾਸ਼ ਦਾ ਉਦਘਾਟਨ
Ad Position 24