21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਯੂਥ ਅਕਾਲੀ ਦਲ ਵੱਲ ਨੌਜਵਾਨਾਂ ਦਾ ਰੁਝਾਨ ਵਧਿਆ-ਗੁਰਦੀਪ ਸਿੰਘ ਬੜਵਾ

ਜਾਡਲਾ, 21 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਯੂਥ ਅਕਾਲੀ ਦਲ ਜ਼ਿਲ੍ਹਾ ਨਵਾਂਸ਼ਹਿਰ ਦੇ ਸਕੱਤਰ ਜਨਰਲ ਗੁਰਦੀਪ ਸਿੰਘ ਬੜਵਾ ਵਲੋਂ ਜ਼ਿਲ੍ਹੇ ਅੰਦਰ ਨੌਜਵਾਨਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜਥੇਬੰਦੀ ਨਾਲ ਜੋੜਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਤੇ ਸਿਹਤਮੰਦ ਜੀਵਨ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੀਆਂ ਗਤੀਵਿਧੀਆਂ ਦੌਰਾਨ ਯੂਥ ਅਕਾਲੀ ਦਲ ਦੀ ਟੀਮ ਵਿਚ ਨਵੇਂ ਨੌਜਵਾਨਾਂ ਦੀ ਸ਼ਮੂਲੀਅਤ ਵੀ ਹੋ ਰਹੀ ਹੈ।

Ad Position 21
No active advertisement
ਅਜੀਤ ਡੈਸਕ 22-09-2026
ਜਾਡਲਾ, 21 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ)-ਯੂਥ ਅਕਾਲੀ ਦਲ ਜ਼ਿਲ੍ਹਾ ਨਵਾਂਸ਼ਹਿਰ ਦੇ ਸਕੱਤਰ ਜਨਰਲ ਗੁਰਦੀਪ ਸਿੰਘ ਬੜਵਾ ਵਲੋਂ ਜ਼ਿਲ੍ਹੇ ਅੰਦਰ ਨੌਜਵਾਨਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜਥੇਬੰਦੀ ਨਾਲ ਜੋੜਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਤੇ ਸਿਹਤਮੰਦ ਜੀਵਨ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੀਆਂ ਗਤੀਵਿਧੀਆਂ ਦੌਰਾਨ ਯੂਥ ਅਕਾਲੀ ਦਲ ਦੀ ਟੀਮ ਵਿਚ ਨਵੇਂ ਨੌਜਵਾਨਾਂ ਦੀ ਸ਼ਮੂਲੀਅਤ ਵੀ ਹੋ ਰਹੀ ਹੈ। ਗੁਰਦੀਪ ਸਿੰਘ ਬੜਵਾ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਸੂਬੇ ਦੀ ਅਸਲ ਤਾਕਤ ਹੈ। ਜੇਕਰ ਨੌਜਵਾਨ ਆਪਣੀ ਊਰਜਾ ਨੂੰ ਨਸ਼ਿਆਂ ਦੀ ਬਜਾਏ ਖੇਡਾਂ, ਸਿੱਖਿਆ, ਰੁਜ਼ਗਾਰ ਤੇ ਸਮਾਜ ਸੇਵਾ ਵੱਲ ਲਗਾਉਣ ਤਾਂ ਉਹ ਆਪਣੇ ਪਰਿਵਾਰ ਦੇ ਨਾਲ-ਨਾਲ ਸਮਾਜ ਦੀ ਤਰੱਕੀ ਵਿਚ ਵੀ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਿਰਫ਼ ਨਾਅਰੇ ਲਾਉਣ ਦੀ ਬਜਾਏ ਉਨ੍ਹਾਂ ਨਾਲ ਲਗਾਤਾਰ ਸੰਵਾਦ ਅਤੇ ਜਾਗਰੂਕਤਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਨੌਜਵਾਨਾਂ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵਿਚਾਰ ਜਾਣੇ ਜਾ ਰਹੇ ਹਨ। ਇਸ ਦੌਰਾਨ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ, ਸਰੀਰਕ ਤੰਦਰੁਸਤੀ ਵੱਲ ਧਿਆਨ ਦੇਣ ਅਤੇ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਬੜਵਾ ਨੇ ਕਿਹਾ ਕਿ ਯੂਥ ਅਕਾਲੀ ਦਲ ਦੀ ਮਜ਼ਬੂਤੀ ਲਈ ਨੌਜਵਾਨਾਂ ਦੀ ਸਰਗਰਮ ਭੂਮਿਕਾ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨਾਲ ਨੌਜਵਾਨਾਂ ਨੂੰ ਮਿਲੇਗੀ ਨਵੀਂ ਦਿਸ਼ਾ-ਐਡਵੋਕੇਟ ਲੱਕੀ ਅਗਲੀ ਖ਼ਬਰ ਪਹਿਲੇ ਨਰਾਤੇ ਤੋਂ ਸ਼ੁਰੂ ਹੋਵੇਗੀ ਰਾਮ ਲੀਲਾ
Ad Position 24