24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਆਯੂਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸੰਬੰਧੀ ਜਾਗਰੂਕਤਾ ਕੈਂਪ ਲਾਇਆ

ਪੱਸੀ ਕੰਢੀ, 23 ਸਤੰਬਰ (ਜਗਤਾਰ ਸਿੰਘ ਰਜਪਾਲਮਾ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਐੱਸ. ਐੱਮ.

Ad Position 21
No active advertisement
ਅਜੀਤ ਡੈਸਕ 24-09-2026
ਪੱਸੀ ਕੰਢੀ, 23 ਸਤੰਬਰ (ਜਗਤਾਰ ਸਿੰਘ ਰਜਪਾਲਮਾ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਐੱਸ. ਐੱਮ.ਓ. ਡਾਕਟਰ ਰੋਹਿਤ ਬਰੂਟਾ ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜਾਓ’ ਸਬੰਧੀ ਜਾਗਰੂਕਤਾ ਕੈਂਪ ਲਗਾਉਣ ਦਾ ਮੁੱਖ ਉਪਦੇਸ਼ ਲਿੰਗ ਅਨੁਪਾਤ ਵਿਚ ਸੁਧਾਰ, ਕੰਨਿਆ ਭਰੂਣ ਹੱਤਿਆ ਦੀ ਰੋਕਥਾਮ ਅਤੇ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਘੱਟ ਰਿਹਾ ਲਿੰਗ ਅਨੁਪਾਤ ਚਿੰਤਾ ਦਾ ਵਿਸ਼ਾ ਹੈ। ਔਰਤਾਂ ਤੇ ਹੋ ਰਹੇ ਜ਼ੁਲਮਾਂ ਤੇ ਮਾੜੀ ਸੋਚ ਨੂੰ ਭਰੂਣ ਹੱਤਿਆ ਨੂੰ ਜਨਮ ਦਿੱਤਾ। ਸਮਾਜ ਗਵਾਹ ਹੈ ਕਿ ਅੱਜ ਦੇ ਜ਼ਮਾਨੇ ਵਿਚ ਕੁੜੀਆਂ ਨੇ ਮੁੰਡਿਆਂ ਨਾਲੋਂ ਕਿਤੇ ਵੱਧ ਤਰੱਕੀ ਕੀਤੀ ਹੈ, ਪਰ ਫਿਰ ਵੀ ਸਾਡੀ ਸੋਚ ਸੋੜੀ ਹੈ । ‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਭਿਆਨ ਦਾ ਮੂਲ ਮਕਸਦ ਬੇਟੀਆਂ ਨੂੰ ਬਚਾਉਣਾ, ਪੜ੍ਹਾਉਣਾ ਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਸਦੀਆਂ ਤੋਂ ਲੜਕੇ ਦੀ ਚਾਹਤ ਸਮਾਜ ਵਿਚ ਬਣੀ ਹੋਈ ਹੈ, ਜੋ ਕਿ ਮਾਦਾ ਭਰੂਣ ਹੱਤਿਆ ਨੂੰ ਜਨਮ ਦਿੰਦੀ ਹੈ। ਇਸ ਕਰਕੇ ਲਿੰਗ ਅਨੁਪਾਤ ਘੱਟ ਰਿਹਾ ਹੈ। ਇਸ ਨਾਲ ਹੋਰ ਸਮਾਜਿਕ ਬੁਰਾਈਆਂ ਪੈਦਾ ਹੋ ਰਹੀਆਂ ਹਨ। ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ , ਏ.ਐਨ .ਐਮ. ਕਮਲੇਸ਼ ਦੇਵੀ , ਜੋਤੀ ਸ਼ਰਮਾ, ਰੀਨਾ ਕੁਮਾਰੀ, ਸੁਨੀਤਾ ਦੇਵੀ, ਸੁਭਾਸ਼ ਰਾਣੀ, ਅਨੀਤਾ ਦੇਵੀ, ਨਿਰਮਲਾ ਦੇਵੀ, ਕ੍ਰਿਸ਼ਨਾ ਦੇਵੀ ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਈਂ ਜਸਵੀਰ ਸ਼ਾਹ ਸਾਵਰੀ ਦੀ ਯਾਦ ’ਚ ਬੂਟੇ ਵੰਡੇ ਅਗਲੀ ਖ਼ਬਰ ‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਰੌਬੀ ਕੰਗ ਵਲੋਂ ਘਰ-ਘਰ ਕੀਤੀ ਪਹੁੰਚ
Ad Position 24