24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬੰਗਾ ਤਹਿਸੀਲ ਕੰਪਲੈਕਸ ਵਿਖੇ ਪਟਵਾਰੀਆਂ ਵਲੋਂ ਸਰਕਾਰ ਖ਼ਿਲਾਫ ਪ੍ਰਦਰਸ਼ਨ

ਬੰਗਾ, 23 ਸਤੰਬਰ (ਧਰਮਵੀਰ ਪਾਲ)-ਰੈਵਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪੂਰੇ ਪੰਜਾਬ ਵਿੱਚ ਪਟਵਾਰੀਆਂ ਵੱਲੋਂ ਤਹਿਸੀਲ ਪੱਧਰੀ ਧਰਨੇ ਲਗਾਏ ਗਏ। ਤਹਿਸੀਲ ਬੰਗਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਮਾਨ ਅਤੇ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਲੱਗੇ ਧਰਨੇ ਵਿੱਚ ਵਿਸ਼ੇਸ ਤੌਰ ‘ਤੇ ਸਾਬਕਾ ਮੀਤ ਪ੍ਰਧਾਨ ਜਗਤ ਪਾਲ ਪਟਵਾਰੀ ਹਾਜ਼ਰ ਹੋਏ।

Ad Position 21
No active advertisement
ਬੰਗਾ ਵਿਖੇ ਲਗਾਏ ਧਰਨੇ ਮੌਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਪਟਵਾਰੀ ਤੇ ਹੋਰ। ਤਸਵੀਰ : ਧਰਮਵੀਰ ਪਾਲ 24-09-2026
ਬੰਗਾ, 23 ਸਤੰਬਰ (ਧਰਮਵੀਰ ਪਾਲ)-ਰੈਵਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪੂਰੇ ਪੰਜਾਬ ਵਿੱਚ ਪਟਵਾਰੀਆਂ ਵੱਲੋਂ ਤਹਿਸੀਲ ਪੱਧਰੀ ਧਰਨੇ ਲਗਾਏ ਗਏ। ਤਹਿਸੀਲ ਬੰਗਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਮਾਨ ਅਤੇ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਲੱਗੇ ਧਰਨੇ ਵਿੱਚ ਵਿਸ਼ੇਸ ਤੌਰ ‘ਤੇ ਸਾਬਕਾ ਮੀਤ ਪ੍ਰਧਾਨ ਜਗਤ ਪਾਲ ਪਟਵਾਰੀ ਹਾਜ਼ਰ ਹੋਏ। ਇਸ ਮੌਕੇ ਸਰਕਾਰ ਵੱਲੋਂ ਜੋ ਟਾਲ ਮਟੋਲ ਦੀ ਨੀਤੀ ਅਪਨਾਈ ਉਸ ਦੀ ਜੰਮ ਕੇ ਨਖੇਧੀ ਕੀਤੀ ਗਈ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਸਮਾਂ ਰਹਿੰਦੇ ਮੰਗਾਂ ਦਾ ਫੈਸਲਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਜਥੇਬੰਦੀ ਵਲੋਂ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨਾਲ ਰਲ ਕੇ ਜੋ ਵੀ ਸੰਘਰਸ਼ ਦੀ ਕਾਲ ਆਉਂਦੀ ਹੈ ਉਸ ਦਾ ਪੂਰਨ ਸਮਰਥਨ ਕੀਤਾ ਗਿਆ ਅਤੇ ਜੋ ਵੀ ਧਰਨੇ ਪ੍ਰਦਰਸ਼ਨ ਮੰਤਰੀਆਂ ਦੇ ਘਰਾਂ ਬਾਹਰ ਲਗਾਏ ਜਾਂਦੇ ਹਨ, ਉਹਨਾਂ ਵਿੱਚ ਵੀ ਪਟਵਾਰੀ ਵਧ ਚੜ੍ਹ ਕੇ ਸ਼ਮੂਲੀਅਤ ਕਰ ਰਹੇ ਹਨ। ਲਾਲ ਲਕੀਰ ਦਾ ਅਹਿਮ ਕੰਮ ਮੁਕੰਮਲ ਤੌਰ ‘ਤੇ ਬੰਦ ਹੈ। ਰਾਸ਼ਨ ਕਾਰਡ ਦੇ ਕੰਮ ਦੇ ਸਬੰਧ ਵਿੱਚ ਪਟਵਾਰੀ ਇਕੱਲਾ ਜਮੀਨ ਦੀ ਤਸਦੀਕ ਦਾ ਕੰਮ ਕਰਨਗੇ। ਇਸ ਮੌਕੇ ਗੁਲਸ਼ਨ ਕੁਮਾਰ, ਸਤਿੰਦਰਜੀਤ, ਨਛੱਤਰ ਸਿੰਘ, ਸਤਵੀਰ ਸਿੰਘ, ਗੁਰਵਿੰਦਰ ਸਿੰਘ, ਬਿਕਰਮ ਸਿੰਘ, ਅਨੂ ਬਾਲਾ, ਸੁਖਪ੍ਰੀਤ ਕੌਰ, ਗੌਰਵ ਗੁਪਤਾ, ਪ੍ਰਭਜੋਤ ਕੌਰ, ਇੰਦਰਜੀਤ ਸਿੰਘ ਅਟਾਰੀ ਪ੍ਰਧਾਨ ਲੰਬਰਦਾਰ ਯੂਨੀਅਨ ਬੰਗਾ, ਰਮੇਸ਼ ਕੁਮਾਰ ਅਟਾਰੀ ਅਤੇ ਹੋਰ ਪਟਵਾਰੀ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦੀਵਾਨਾ ਵਿਖੇ ਨਰੇਗਾ ਮਜ਼ਦੂਰਾਂ ਵਲੋਂ ਮੀਟਿੰਗ ਉਪਰੰਤ ਨਾਅਰੇਬਾਜ਼ੀ ਅਗਲੀ ਖ਼ਬਰ ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਰਾਸ਼ੀ
Ad Position 24