24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 27 ਨੂੰ

ਗੜ੍ਹਦੀਵਾਲਾ, 23 ਸਤੰਬਰ (ਚੱਗਰ)-ਭਗਵਾਨ ਸ੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡੇਰਾ ਬਾਬਾ ਕਲਿਆਣ ਦਾਸ ਢੱਕੀ ਪਿੰਡ ਡੱਫਰ ਵਿਖੇ ਇਲਾਕੇ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 27 ਸਤੰਬਰ ਦਿਨ ਐਤਵਾਰ ਨੂੰ ਵਿਸ਼ੇਸ਼ ਸਾਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਸਰਪ੍ਰਸਤ ਮਹੰਤ ਰਵਿੰਦਰ ਦਾਸ ਉਦਾਸੀਨ ਡੇਰਾ ਬਹਾਦਰਪੁਰ ਨੇ ਦੱਸਿਆ ਕਿ ਇਸ ਦਿਨ 7 ਸਤੰਬਰ ਤੋਂ ਡੇਰੇ ਵਿਖੇ ਆਰੰਭ ਕੀਤੇ ਗਏ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਆਖ਼ਰੀ ਲੜੀ ਦੇ ਭੋਗ ਪੈਣਗੇ।

Ad Position 21
No active advertisement
ਮਹੰਤ ਰਮਿੰਦਰ ਦਾਸ 24-09-2026
ਗੜ੍ਹਦੀਵਾਲਾ, 23 ਸਤੰਬਰ (ਚੱਗਰ)-ਭਗਵਾਨ ਸ੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡੇਰਾ ਬਾਬਾ ਕਲਿਆਣ ਦਾਸ ਢੱਕੀ ਪਿੰਡ ਡੱਫਰ ਵਿਖੇ ਇਲਾਕੇ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 27 ਸਤੰਬਰ ਦਿਨ ਐਤਵਾਰ ਨੂੰ ਵਿਸ਼ੇਸ਼ ਸਾਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਸਰਪ੍ਰਸਤ ਮਹੰਤ ਰਵਿੰਦਰ ਦਾਸ ਉਦਾਸੀਨ ਡੇਰਾ ਬਹਾਦਰਪੁਰ ਨੇ ਦੱਸਿਆ ਕਿ ਇਸ ਦਿਨ 7 ਸਤੰਬਰ ਤੋਂ ਡੇਰੇ ਵਿਖੇ ਆਰੰਭ ਕੀਤੇ ਗਏ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਆਖ਼ਰੀ ਲੜੀ ਦੇ ਭੋਗ ਪੈਣਗੇ। ਉਪਰੰਤ ਸਜਾਏ ਜਾ ਰਹੇ ਦੀਵਾਨ ਵਿਚ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰ ਸਿੰਘ ਆਲਮ ਹੁਸ਼ਿਆਰਪੁਰ, ਭਾਈ ਰਾਜਵੀਰ ਸਿੰਘ ਬੋਦਲ ਸਮੇਤ ਨਾਮਵਰ ਕਥਾਕਾਰ, ਕਵੀਸ਼ਰ ਅਤੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਕਰਵਾਉਣ ਵਾਲੇ ਪਰਿਵਾਰਾਂ ਅਤੇ ਸਮਾਗਮ ਵਿਚ ਸਹਿਯੋਗ ਦੇਣ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਡੇਰਾ ਢੱਕੀ ਦੇ ਪ੍ਰਬੰਧਕ ਮਹੰਤ ਮੋਹਨ ਦਾਸ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਸਕੂਲ ਤਲਵੰਡੀ ਡੱਡੀਆਂ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਡਾ. ਇਸ਼ਾਂਕ ਕੁਮਾਰ ਨੇ ਸਲੇਮਪੁਰ ’ਚ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਕੀਤਾ ਉਦਘਾਟਨ
Ad Position 24