23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਲਾਚੌਰ ਵਿਖੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ

ਬਲਾਚੌਰ, 23 ਸਤੰਬਰ (ਨਰੇਸ਼ ਧੌਲ)-ਬੀਤੀ 17 ਸਤੰਬਰ ਤੋਂ 17 ਅਕਤੂਬਰ 2026 ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਬਲਾਚੌਰ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਨਗਰ ਕੌਂਸਲ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 24-09-2026
ਬਲਾਚੌਰ, 23 ਸਤੰਬਰ (ਨਰੇਸ਼ ਧੌਲ)-ਬੀਤੀ 17 ਸਤੰਬਰ ਤੋਂ 17 ਅਕਤੂਬਰ 2026 ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਬਲਾਚੌਰ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਨਗਰ ਕੌਂਸਲ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਿੰਗਲ ਯੂਜ਼ ਪਲਾਸਟਿਕ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ 900 ਰੁਪਏ ਦੇ ਚਲਾਨ ਕੀਤੇ ਗਏ, ਜਦਕਿ ਜਨਤਕ ਥਾਵਾਂ ’ਤੇ ਕੂੜਾ-ਕਰਕਟ ਸੁੱਟਣ ਵਾਲਿਆਂ ਦੇ 300 ਰੁਪਏ ਦੇ ਚਲਾਨ ਕੀਤੇ ਗਏ। ਇਸ ਮੌਕੇ ਨਗਰ ਕੌਂਸਲ ਦੇ ਈ.ਓ ਸਿਮਰਨਜੀਤ ਢੀਂਡਸਾ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਵਿਸ਼ੇਸ਼ ਸਫ਼ਾਈ ਅਭਿਆਨ ਵੀ ਚਲਾਇਆ ਜਾ ਰਿਹਾ ਹੈ। ਨਗਰ ਕੌਂਸਲ ਬਲਾਚੌਰ ਦੇ ਪ੍ਰਧਾਨ ਸੁਨੀਲ ਕੌਸ਼ਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਲਾਚੌਰ ਨੂੰ ਸਾਫ਼-ਸੁਥਰਾ ਅਤੇ ਪਲਾਸਟਿਕ ਮੁਕਤ ਬਣਾਉਣ ਲਈ ਨਗਰ ਕੌਂਸਲ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੋਕ ਕੂੜਾ-ਕਰਕਟ ਇੱਧਰ-ਉੱਧਰ ਜਾਂ ਜਨਤਕ ਥਾਵਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਤ ਥਾਵਾਂ ’ਤੇ ਹੀ ਪਾਉਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ। ਇਸ ਮੁਹਿੰਮ ਦੌਰਾਨ ਐੱਸ.ਆਈ ਪ੍ਰੀਤਮ ਸਿੰਘ, ਸੀ.ਐੱਫ ਮਨਿੰਦਰ ਕੌਰ ਅਤੇ ਐੱਸ.ਬੀ.ਐੱਮ ਟੀਮ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਤਮਾ ਸਕੀਮ ਅਧੀਨ ਪਿੰਡ ਛਦੌੜੀ ਵਿਖੇ ਫੀਲਡ-ਡੇਅ ਮਨਾਇਆ ਅਗਲੀ ਖ਼ਬਰ ਝੰਡੇਰਾਂ ਵਿਖੇ ਸ਼ਰਾਧ ਮੇਲਾ ਮਨਾਉਣ ਸੰਬੰਧੀ ਹੋਈ ਮੀਟਿੰਗ
Ad Position 24