ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੀਆਂ ਵਿਦਿਆਰਥਣਾਂ ਜ਼ਿਲ੍ਹੇ ’ਚੋਂ ਅੱਵਲ
ਬੰਗਾ, 24 ਸਤੰਬਰ (ਧਰਮਵੀਰ ਪਾਲ) - ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਐਲਾਨੇ ਗਏ ਪੀ. ਜੀ.
ਬੰਗਾ, 24 ਸਤੰਬਰ (ਧਰਮਵੀਰ ਪਾਲ) - ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਐਲਾਨੇ ਗਏ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦੇ ਨਤੀਜਿਆਂ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ 100 ਫੀਸਦੀ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਦੌਰਾਨ ਕਾਲਜ ਦੀ ਵਿਦਿਆਰਥਣ ਹਰਮਨਜੋਤ ਕੌਰ ਨੇ 8.63 ਐਸ.ਜੀ.ਪੀ.ਏ ਹਾਸਲ ਕਰਕੇ ਜਿਲ੍ਹੇ, ਕਾਲਜ ਵਿਚੋਂ ਪਹਿਲਾ ਅਤੇ ਯੂਨੀਵਰਸਿਟੀ ਵਿਚੋਂ ਸੱਤਵਾਂ ਸਥਾਨ, ਰੰਜਨਾ ਨੇ 7.63 ਐਸ.ਜੀ.ਪੀ.ਏ ਹਾਸਲ ਕਰਕੇ ਕਾਲਜ ਵਿਚੋਂ ਦੂਜਾ, ਜਿਲ੍ਹੇ ਵਿਚੋਂ ਛੇਵਾਂ ਅਤੇ ਯੂਨੀਵਰਸਿਟੀ ਵਿੱਚੋਂ ਪੰਦਰਵਾਂ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਇਹ ਸੰਸਥਾ ਜਿਲ੍ਹੇ ਦੇ ਵਿਦਿਆਰਥੀਆਂ ਨੂੰ ਘੱਟ ਫੀਸਾਂ ਲੈ ਕੇ ਉਚੇਰੀ ਸਿੱਖਿਆ ਪ੍ਰਦਾਨ ਕਰਨ ਲਈ ਲਈ ਮੋਹਰੀ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਐਸ.ਸੀ., ਬੀ.ਸੀ., ਘੱਟ ਗਿਣਤੀ ਤੋਂ ਇਲਾਵਾ ਅੰਮ੍ਰਿਤਧਾਰੀ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਸੰਸਥਾ ਨੇ ਵਿਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਵਿਸ਼ੇਸ਼ ਮੱਲ੍ਹਾ ਮਾਰ ਕੇ ਸੰਸਥਾ ਦਾ ਨਾਂ ਵਿਸ਼ਵ ਪੱਧਰ ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਵਿਭਾਗ ਦੇ ਅਧਿਆਪਕ ਸਹਿਬਾਨਾਂ ਪ੍ਰੋ. ਸੰਦੀਪ ਕੌਰ, ਪ੍ਰੋ. ਕਮਲੇਸ਼, ਪ੍ਰੋ. ਇੰਦਰਜੀਤ ਕੌਰ ਅਤੇ ਪ੍ਰੋ. ਹਰਮਨ ਨੂੰ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਮੁਬਾਰਕਵਾਦ ਵੀ ਦਿਤੀ।