25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਐੱਮ.ਪੀ. ਮਲਵਿੰਦਰ ਸਿੰਘ ਕੰਗ ਤੇ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਵਿਕਾਸ ਕਾਰਜਾਂ ਲਈ ਪਿੰਡ ਉਧਨਵਾਲ ਤੇ ਉਧਨਵਾਲ ਖੁਰਦ ਨੂੰ 11 ਲੱਖ ਰੁਪਏ ਦੀ ਗ੍ਰਾਂਟ ਜਾਰੀ

ਬਲਾਚੌਰ, 24 ਸਤੰਬਰ (ਨਰੇਸ਼ ਧੌਲ) - ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਕਾਰਜਾਂ ਲਈ ਲੋੜੀਂਦੀਆਂ ਗ੍ਰਾਂਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੇ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਪਿੰਡ ਉਧਨਵਾਲ ਅਤੇ ਉਧਨਵਾਲ ਖੁਰਦ ਦੇ ਵਿਕਾਸ ਕਾਰਜਾਂ ਲਈ ਕੁੱਲ 11 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਭੇਟ ਕੀਤੇ ਗਏ।

Ad Position 21
No active advertisement
ਪਿੰਡ ਉਧਨਵਾਲ ਵਿਖੇ ਵਿਕਾਸ ਕਾਰਜਾਂ ਲਈ ਗ੍ਰਾਂਟ ਭੇਟ ਕਰਦੇ ਹੋਏ ਮਲਵਿੰਦਰ ਸਿੰਘ ਕੰਗ, ਵਿਧਾਇਕਾ ਸੰਤੋਸ਼ ਕਟਾਰੀਆ ਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ। ਤਸਵੀਰ : ਨਰੇਸ਼ ਧੌਲ 25-09-2026
ਬਲਾਚੌਰ, 24 ਸਤੰਬਰ (ਨਰੇਸ਼ ਧੌਲ) - ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਕਾਰਜਾਂ ਲਈ ਲੋੜੀਂਦੀਆਂ ਗ੍ਰਾਂਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੇ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਪਿੰਡ ਉਧਨਵਾਲ ਅਤੇ ਉਧਨਵਾਲ ਖੁਰਦ ਦੇ ਵਿਕਾਸ ਕਾਰਜਾਂ ਲਈ ਕੁੱਲ 11 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਭੇਟ ਕੀਤੇ ਗਏ। ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਨਾਲ ਹੀ ਸੂਬੇ ਦੀ ਤਰੱਕੀ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੀਆਂ ਜ਼ਰੂਰਤਾਂ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਆਪਣੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ, ਅਸ਼ੋਕ ਕਟਾਰੀਆ, ਮਾਰਕਿਟ ਕਮੇਟੀ ਦੇ ਚੇਅਰਮੈਨ ਸੇਠੀ ਉਧਨਵਾਲ, ਸ਼ਿਵਕਰਨ ਚੇਚੀ-ਸੀਨੀਅਰ ਵਾਈਸ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਫਲਦਾਰ ਬੂਟਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ-ਡਾ. ਰਾਜੇਸ਼ ਕੁਮਾਰ
Ad Position 24