25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਮੁਕੰਦਪੁਰ, 24 ਸਤੰਬਰ (ਅਮਰੀਕ ਸਿੰਘ ਢੀਂਡਸਾ) - ਪੀ. ਐਮ.

Ad Position 21
No active advertisement
ਅਜੀਤ ਡੈਸਕ 25-09-2026
ਮੁਕੰਦਪੁਰ, 24 ਸਤੰਬਰ (ਅਮਰੀਕ ਸਿੰਘ ਢੀਂਡਸਾ) - ਪੀ. ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਸਨੇਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਪੰਜਾਬੀ ਭਾਸ਼ਾ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਂਦਿਆਂ ਆਪਣੀ ਮਾਤ ਭਾਸ਼ਾ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਕਿਸ਼ਨ ਖਟਕੜ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬੀ ਸਿਰਫ਼ ਸਾਡੀ ਮਾਤ ਭਾਸ਼ਾ ਹੀ ਨਹੀਂ, ਸਗੋਂ ਸਾਡੀ ਪਹਿਚਾਣ, ਸੱਭਿਆਚਾਰ ਅਤੇ ਅਮੀਰ ਵਿਰਸੇ ਦੀ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਰੋਜ਼ਾਨਾ ਜੀਵਨ ਵਿੱਚ ਵੱਧ ਤੋਂ ਵੱਧ ਵਰਤਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਸ਼ਣਾਂ, ਪੰਜਾਬੀ ਗੀਤਾਂ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬੀ ਭਾਸ਼ਾ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਖੂਬਸੂਰਤ ਪ੍ਰਗਟਾਵਾ ਕੀਤਾ ਗਿਆ। ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨਾਲ ਸਬੰਧਤ ਸੁੰਦਰ ਅਤੇ ਰਚਨਾਤਮਕ ਪੋਸਟਰ ਵੀ ਤਿਆਰ ਕੀਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਰਾਮ ਲੁਭਾਇਆ ਕਲਸੀ, ਮੈਡਮ ਜਸਵਿੰਦਰ ਅਤੇ ਡਾ. ਇੰਦਰਜੀਤ ਪਾਲ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਅਤੇ ਆਪਣੀ ਮਾਤ ਭਾਸ਼ਾ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸਵ . ਚੌਧਰੀ ਓਮ ਪ੍ਰਕਾਸ਼ ਬਜਾੜ ਲੁਧਿਆਣਾ ਵਾਲਿਆਂ ਨੂੰ ਵੱਖ - ਵੱਖ ਰਾਜਨੀਤਕ ਤੇ ਸਮਾਜ ਸੇਵਾ ਆਗੂਆਂ ਵਲੋਂ ਸ਼ਰਧਾ ਦੇ ਫੁੱਲ... ਅਗਲੀ ਖ਼ਬਰ ਐੱਮ.ਪੀ. ਮਲਵਿੰਦਰ ਸਿੰਘ ਕੰਗ ਤੇ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਵਿਕਾਸ ਕਾਰਜਾਂ ਲਈ ਪਿੰਡ ਉਧਨਵਾਲ ਤੇ ਉਧਨਵਾਲ ਖੁਰਦ ਨੂੰ...
Ad Position 24