24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਕਾਂਗਰਸ ਪਾਰਟੀ ਨੇ ਕਦੇ ਝੂਠ ਨਹੀਂ ਬੋਲਿਆ- ਪਹਿਲਵਾਨ ਲਾਦੀਆਂ

ਕਟਾਰੀਆਂ, 24 ਸਤੰਬਰ (ਪ੍ਰੇਮੀ ਸੰਧਵਾਂ) - ਕਿਸਾਨ ਤੇ ਸੀਨੀਅਰ ਕਾਂਗਰਸੀ ਆਗੂ ਪਹਿਲਵਾਨ ਸਤਨਾਮ ਸਿੰਘ ਲਾਦੀਆਂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਸਮੇਂ-ਸਮੇਂ ਆਪਣੀ ਸਰਕਾਰ ਬਣਾਉਣ ਲਈ ਲੋਕਾਂ ਨਾਲ ਕਦੇ ਝੂਠ ਨਹੀ ਬੋਲਿਆ ਜਦ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦੇ ਝੂਠ ਬੋਲ ਕੇ ਸੂਬੇ ’ਚ ਆਪ ਦੀ ਸਰਕਾਰ ਤਾਂ ਜਰੂਰ ਬਣਾ ਲਈ। ਪਰ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਖਰੀ ਨਹੀਂ ਉਤਰ ਸਕੀ।

Ad Position 21
No active advertisement
ਅਜੀਤ ਡੈਸਕ 25-09-2026
ਕਟਾਰੀਆਂ, 24 ਸਤੰਬਰ (ਪ੍ਰੇਮੀ ਸੰਧਵਾਂ) - ਕਿਸਾਨ ਤੇ ਸੀਨੀਅਰ ਕਾਂਗਰਸੀ ਆਗੂ ਪਹਿਲਵਾਨ ਸਤਨਾਮ ਸਿੰਘ ਲਾਦੀਆਂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਸਮੇਂ-ਸਮੇਂ ਆਪਣੀ ਸਰਕਾਰ ਬਣਾਉਣ ਲਈ ਲੋਕਾਂ ਨਾਲ ਕਦੇ ਝੂਠ ਨਹੀ ਬੋਲਿਆ ਜਦ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦੇ ਝੂਠ ਬੋਲ ਕੇ ਸੂਬੇ ’ਚ ਆਪ ਦੀ ਸਰਕਾਰ ਤਾਂ ਜਰੂਰ ਬਣਾ ਲਈ। ਪਰ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਖਰੀ ਨਹੀਂ ਉਤਰ ਸਕੀ। ਜਿਸ ਕਾਰਨ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪ ਸਰਕਾਰ ਨੂੰ ਚੱਲਦਾ ਕਰਨ ਦਾ ਮਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿਚੋਂ ਨਸ਼ਿਆਂ ਦੀ ਮੌਤ ਰੂਪੀ ਬਿਮਾਰੀ ਦਾ ਖਾਤਮਾ ਕੀਤਾ ਜਾਵੇਗਾ। ਪਰ ਅਫੋਸਸ ਸਰਕਾਰ ਨੇ ਸੂਬੇ ਵਿੱਚੋਂ ਨਸ਼ੇ ਤਾਂ ਕੀ ਖਤਮ ਕਰਨੇ ਸਗੋਂ ਨਸ਼ਿਆਂ ਦੀ ਦਲ-ਦਲ ਵਿੱਚ ਫਸ ਕੇ ਮਾਵਾਂ ਦੇ ਗੱਭਰੂ ਪੁੱਤਾਂ ਦੀਆਂ ਆਏ ਦਿਨ ਮੌਤਾਂ ਹੋ ਰਹੀਆਂ ਹਨ। ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਮੁੜ ਸਤਾ ਸੰਭਾਲਣ ਲਈ ਜਿੰਨਾ ਮਰਜੀ ਕਾਂਗਰਸ ਪਾਰਟੀ ਵਿਰੁੱਧ ਭੰਡੀ ਪ੍ਰਚਾਰ ਕਰੀ ਜਾਵੇ। ਪਰ ਇਹ ਸਭ ਨੂੰ ਪਤਾ ਹੈ ਕਿ ਪੰਜਾਬ ’ਚ ਆਉਣ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਰਾ ਵਿਖੇ ਗੁਰਮਤਿ ਸਮਾਗਮ 4 ਨੂੰ ਅਗਲੀ ਖ਼ਬਰ ਸਿੱਖ ਇਤਿਹਾਸ ਅਤੇ ਗੁਰਬਾਣੀ ਦਾ ਅਥਾਹ ਖ਼ਜ਼ਾਨਾ ਸਾਂਭੀ ਬੈਠੇ ਹਨ ਢਾਡੀ ਸਿੰਘ-ਬਾਬਾ ਬਗੀਚੀ ਵਾਲੇ
Ad Position 24