24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਾਂ-ਬੋਲੀ ਦੇ ਮਾਣ ਲਈ ਦੌਲਤਪੁਰ ਦੇ ਬੱਬਰ ਸਕੂਲ ’ਚ ਗੂੰਜੀ ਪੰਜਾਬੀ ਦੀ ਧਮਕ!

ਜਾਡਲਾ, 24 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ) - ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦੌਲਤਪੁਰ ਵਿਖੇ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 25-09-2026
ਜਾਡਲਾ, 24 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ) - ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਦੌਲਤਪੁਰ ਵਿਖੇ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨਾਲ ਸਬੰਧਤ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕਰਦਿਆਂ ਮਾਂ-ਬੋਲੀ ਪ੍ਰਤੀ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਇਸ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰਨ ਦਾ ਸੰਦੇਸ਼ ਦਿੱਤਾ। ਸਕੂਲ ਦੀ ਪ੍ਰਿੰਸੀਪਲ ਮਿਸ ਰਾਜ ਰਾਣੀ ਨੇ ਵਿਦਿਆਰਥੀਆਂ ਨੂੰ ਮਾਂ-ਬੋਲੀ ਪੰਜਾਬੀ ਪ੍ਰਤੀ ਮਾਣ ਅਤੇ ਸਤਿਕਾਰ ਦੀ ਭਾਵਨਾ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਸਿਰਫ਼ ਸੰਚਾਰ ਦਾ ਸਾਧਨ ਨਹੀਂ, ਸਗੋਂ ਪੰਜਾਬੀਆਂ ਦੀ ਪਹਿਚਾਣ, ਵਿਰਾਸਤ ਅਤੇ ਸੱਭਿਆਚਾਰ ਦਾ ਅਹਿਮ ਅੰਗ ਹੈ। ਸਕੂਲ ਡਾਇਰੈਕਟਰ ਸਰਦਾਰ ਕਿਰਪਾਲ ਸਿੰਘ ਖਾਬੜਾ ਨੇ ਪੰਜਾਬੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਬੋਲੀ ਦਾ ਮਾਣ ਵਧਾਉਣਾ ਆਪਣੀ ਪਹਿਚਾਣ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਸਕੂਲ ਦੇ ਮੀਤ ਪ੍ਰਧਾਨ ਸਰਦਾਰ ਤਰਨਜੀਤ ਸਿੰਘ ਥਾਂਦੀ, ਡਾਇਰੈਕਟਰ ਸਰਦਾਰ ਕਿਰਪਾਲ ਸਿੰਘ ਖਾਬੜਾ, ਪ੍ਰਿੰਸੀਪਲ ਮਿਸ ਰਾਜ ਰਾਣੀ, ਪੰਜਾਬੀ ਵਿਭਾਗ ਇੰਚਾਰਜ ਮੈਡਮ ਰਮਨਦੀਪ ਭਾਟੀਆ, ਮੈਡਮ ਰਜਨੀ, ਨਿਤਾਸ਼ਾ ਰਾਣਾ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਪਿੰਡ ਝਿੰਗੜਾਂ ਵਿਖੇ ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 2 ਨੂੰ ਅਗਲੀ ਖ਼ਬਰ ਸਟੇਟ ਪੱਧਰੀ ਕੁਸ਼ਤੀ ਮੁਕਾਬਲੇ ਦੀ ਚਾਂਦੀ ਦਾ ਤਗਮਾ ਜੇਤੂ ਪਹਿਲਵਾਨ ਸਰਗੁਣ ਕੌਰ ਢਾਹਾਂ ਦਾ ਸਵਾਗਤ
Ad Position 24