24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਡਾ . ਅੰਬੇਡਕਰ ਨਗਰ ( ਰੱਤੇਵਾਲ ) ਦੀ ਬਦਲੇਗੀ ਨੁਹਾਰ ਅਸ਼ੋਕ ਕਟਾਰੀਆ ਵਲੋਂ 3 ਲੱਖ ਦਾ ਚੈੱਕ ਭੇਟ

ਕਾਠਗੜ੍ਹ, 24 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਹਲਕਾ ਬਲਾਚੌਰ ਦੇ ਪਿੰਡ ਰੱਤੇਵਾਲ ਅਧੀਨ ਪੈਂਦੇ ਡਾ. ਅੰਬੇਡਕਰ ਨਗਰ ਦੇ ਵਸਨੀਕਾਂ ਲਈ ਅੱਜ ਖੁਸ਼ੀ ਦਾ ਦਿਨ ਰਿਹਾ।

Ad Position 21
No active advertisement
ਅਜੀਤ ਡੈਸਕ 25-09-2026
ਕਾਠਗੜ੍ਹ, 24 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਹਲਕਾ ਬਲਾਚੌਰ ਦੇ ਪਿੰਡ ਰੱਤੇਵਾਲ ਅਧੀਨ ਪੈਂਦੇ ਡਾ. ਅੰਬੇਡਕਰ ਨਗਰ ਦੇ ਵਸਨੀਕਾਂ ਲਈ ਅੱਜ ਖੁਸ਼ੀ ਦਾ ਦਿਨ ਰਿਹਾ। ਨਗਰ ਦੇ ਸਰਬਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵੱਲੋਂ ਵੱਡਾ ਤੋਹਫਾ ਦਿੱਤਾ ਗਿਆ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਆਪ ਦੇ ਹੀ ਸੀਨੀਅਰ ਆਗੂ ਸਰਪੰਚ ਜਸਵੀਰ ਸਿੰਘ ਘੁੰਮਣ ਵੱਲੋਂ ਸਾਂਝੇ ਤੌਰ ’ਤੇ ਡਾ. ਅੰਬੇਡਕਰ ਨਗਰ ਦੀ ਮਹਿਲਾ ਸਰਪੰਚ ਸ੍ਰੀਮਤੀ ਅਨੀਤਾ ਰਾਣੀ ਪਤਨੀ ਅਮਨਦੀਪ ਕੁਮਾਰ ਰੱਤੇਵਾਲ ਨੂੰ ਵਿਕਾਸ ਕਾਰਜਾਂ ਲਈ 3 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਹ ਚੈੱਕ ਭੇਟ ਕਰਦਿਆਂ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਮੁੱਖ ਟੀਚਾ ਹਰ ਪਿੰਡ, ਹਰ ਨਗਰ ਦਾ ਬਰਾਬਰ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨਗਰ ਦੀਆਂ ਬੁਨਿਆਦੀ ਲੋੜਾਂ ਜਿਵੇਂ ਗਲੀਆਂ ਨਾਲੀਆਂ ਦੀ ਮੁਰੰਮਤ, ਸਾਫ ਪੀਣ ਵਾਲਾ ਪਾਣੀ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੀ ਸੇਵਾ ਅਤੇ ਸਰਬਪੱਖੀ ਵਿਕਾਸ ਲਈ ਉਹ ਹਮੇਸ਼ਾ ਸਮਰਪਿਤ ਹਨ ਅਤੇ ਭਵਿੱਖ ਵਿੱਚ ਵੀ ਨਗਰ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਰਪੰਚ ਅਨੀਤਾ ਰਾਣੀ ਨੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਸਰਪੰਚ ਜਸਵੀਰ ਸਿੰਘ ਘੁੰਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਨਗਰ ਵਿੱਚ ਲਟਕਦੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਵਿੱਚ ਵੱਡੀ ਮਦਦ ਮਿਲੇਗੀ। ਇਸ ਮੌਕੇ ’ਤੇ ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵਾ ਤੇ ਲੋਕ ਭਲਾਈ ਦਾ ਸੰਦੇਸ਼ ਦਿੰਦਿਆਂ ਵਿਦਿਆਰਥੀਆਂ ਨੇ ਮਨਾਇਆ ਐਨ.ਐਸ.ਐਸ ਦਿਵਸ ‘ ਆਪਣੇ ਲਈ ਨਹੀਂ, ਦੂਜਿਆਂ ਲਈ... ਅਗਲੀ ਖ਼ਬਰ ਨਿਰਮਲ ਸਾਗਰ ਸਕੂਲ ਵਿੱਚ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਵਿਸ਼ਵ ਪੰਜਾਬੀ ਦਿਵਸ
Ad Position 24