25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੰਗਰੌੜ ’ਚ ਖੂਨਦਾਨ ਕੈਂਪ ਲਗਾਇਆ

ਬੰਗਾ, 25 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਲਾਇਨਜ਼ ਕਲੱਬ ਰਾਜਾ ਸਾਹਿਬ ਸੇਵਾ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬੰਗਾ ਦੇ ਸਹਿਯੋਗ ਨਾਲ ਪਿੰਡ ਕੰਗਰੌੜ ਵਿਖੇ ਖੂਨਦਾਨ ਕੈਂਪ ਲਗਾਇਆ, ਜਿਸ ਦਾ ਉਦਘਾਟਨ ਸਮਾਗਮ ਦੇ ਮੁੱਖ ਮਹਿਮਾਨ ਡਾ. ਲਛਮਣ ਦਾਸ ਖੇਤੀਬਾੜੀ ਅਫ਼ਸਰ ਬੰਗਾ, ਡਾ.

Ad Position 21
No active advertisement
ਅਜੀਤ ਡੈਸਕ 26-09-2026
ਬੰਗਾ, 25 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਲਾਇਨਜ਼ ਕਲੱਬ ਰਾਜਾ ਸਾਹਿਬ ਸੇਵਾ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬੰਗਾ ਦੇ ਸਹਿਯੋਗ ਨਾਲ ਪਿੰਡ ਕੰਗਰੌੜ ਵਿਖੇ ਖੂਨਦਾਨ ਕੈਂਪ ਲਗਾਇਆ, ਜਿਸ ਦਾ ਉਦਘਾਟਨ ਸਮਾਗਮ ਦੇ ਮੁੱਖ ਮਹਿਮਾਨ ਡਾ. ਲਛਮਣ ਦਾਸ ਖੇਤੀਬਾੜੀ ਅਫ਼ਸਰ ਬੰਗਾ, ਡਾ. ਵਿਕਰਮ ਸਿੰਘ, ਡਾ. ਸੁਰਿੰਦਰ ਪਾਲ ਸਿੰਘ, ਸੰਦੀਪ ਬਰਾੜ, ਸਤਨਾਮ ਸਿੰਘ, ਲਾਇਨ ਗਗਨਦੀਪ ਸਿੰਘ, ਲਾਇਨ ਜਰਨੈਲ ਸਿੰਘ, ਲਾਇਨ ਕਰਮਜੀਤ ਸਿੰਘ ਆਦਿ ਸ਼ਖ਼ਸੀਅਤਾਂ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਭੁਪਿੰਦਰ ਸਿੰਘ, ਜੋਗਾ ਸਿੰਘ, ਗੁਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਜੁਝਾਰ ਸਿੰਘ, ਗੁਰਦੀਪ ਸਿੰਘ, ਹਰਜੀਤ ਤੇ ਪ੍ਰਭਦੀਪ ਸਿੰਘ ਆਦਿ ਸੱਜਣ ਵੀ ਹਾਜ਼ਰ ਸਨ। ਬਲੱਡ ਬੈਂਕ ਸਿਵਲ ਹਸਪਤਾਲ ਬੰਗਾ ਦੇ ਮਾਹਿਰ ਡਾਕਟਰ ਤੇ ਲੈਬ ਟੈਕਨੀਸ਼ੀਅਨਾਂ ਦੀ ਮਦਦ ਨਾਲ ਲਗਾਏ ਕੈਂਪ ਦੌਰਾਨ ਖੂਨਦਾਨੀਆਂ ਨੇ 50 ਯੂਨਿਟ ਖੂਨਦਾਨ ਕਰਕੇ ਇਸ ਨੇਕ ਕਾਰਜ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਇਆ। ਇਸ ਮੌਕੇ ਮੁੱਖ ਮਹਿਮਾਨ ਡਾ. ਲਛਮਣ ਦਾਸ, ਡਾ. ਸੁਰਿੰਦਰ ਕੁਮਾਰ ਜ਼ਿਲ੍ਹਾ ਸਿਖਲਾਈ ਅਫ਼ਸਰ ਆਦਿ ਬੁਲਾਰਿਆਂ ਇਕ ਸਾਂਝੇ ਨੁਕਤੇ ਤਹਿਤ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਖੂਨਦਾਨ ਕਰਨਾ ਸਭ ਤੋਂ ਮਹਾਨ ਦਾਨ ਹੈ।
Ad Position 22
No active advertisement
ਪਿਛਲੀ ਖ਼ਬਰ ਰੁਸਤਮ-ਏ-ਹਿੰਦ ਕੁਸ਼ਤੀ ਸੰਸਥਾ ਨੂੰ ‘ਭਾਰਤ ਰਤਨ ਸੇਵਾ ਸਨਮਾਨ-2026’ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ’ਤੇ ਸੇਠੀ ਸਰਪੰਚ ਥੋਪੀਆ ਨੇ ਘੇਰੀ ਮਾਨ ਸਰਕਾਰ
Ad Position 24