ਸਿਵਲ ਹਸਪਤਾਲ ਦੇ ਸਹਿਯੋਗ ਨਾਲ ਸਵੈ-ਇੱਛੁਕ ਖੂਨਦਾਨ ਕੈਂਪ ਕੱਲ੍ਹ
ਬੰਗਾ, 26 ਸਤੰਬਰ (ਧਰਮਵੀਰ ਪਾਲ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਦਿਆਂ ਰੋਟਰੀ ਕਲੱਬ ਆਫ਼ ਬੰਗਾ ਵਲੋਂ ਸਿਵਲ ਹਸਪਤਾਲ ਬੰਗਾ ਦੇ ਸਹਿਯੋਗ ਨਾਲ ਇਕ ਸਵੈ-ਇਛੁੱਕ ਖੂਨਦਾਨ ਕੈਂਪ 28 ਸਤੰਬਰ ਨੂੰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਵਿਚ ਯੋਗਦਾਨ ਪਾਉਣਾ ਤੇ ਨੌਜਵਾਨਾਂ ਨੂੰ ਮਨੁੱਖਤਾ ਦੀ ਸੇਵਾ ਨਾਲ ਜੋੜਨਾ ਹੈ।
ਬੰਗਾ, 26 ਸਤੰਬਰ (ਧਰਮਵੀਰ ਪਾਲ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਦਿਆਂ ਰੋਟਰੀ ਕਲੱਬ ਆਫ਼ ਬੰਗਾ ਵਲੋਂ ਸਿਵਲ ਹਸਪਤਾਲ ਬੰਗਾ ਦੇ ਸਹਿਯੋਗ ਨਾਲ ਇਕ ਸਵੈ-ਇਛੁੱਕ ਖੂਨਦਾਨ ਕੈਂਪ 28 ਸਤੰਬਰ ਨੂੰ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਵਿਚ ਯੋਗਦਾਨ ਪਾਉਣਾ ਤੇ ਨੌਜਵਾਨਾਂ ਨੂੰ ਮਨੁੱਖਤਾ ਦੀ ਸੇਵਾ ਨਾਲ ਜੋੜਨਾ ਹੈ। ਇਸ ਮੌਕੇ ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਰੋਟੋ. ਸ਼ਰਨਜੀਤ ਸਿੰਘ ਨੇ ਬੰਗਾ ਇਲਾਕੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਸਿਰਫ਼ ਉਨ੍ਹਾਂ ਨੂੰ ਯਾਦ ਕਰਨ ਦਾ ਦਿਨ ਹੀ ਨਹੀਂ, ਸਗੋਂ ਉਨ੍ਹਾਂ ਦੇ ਦੇਸ਼ ਅਤੇ ਸਮਾਜ ਪ੍ਰਤੀ ਸਮਰਪਣ ਤੋਂ ਪ੍ਰੇਰਣਾ ਲੈ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਵੀ ਮੌਕਾ ਹੈ। ਰੋਟੋ. ਸ਼ਰਨਜੀਤ ਸਿੰਘ ਨੇ ਕਿਹਾ ਕਿ ਇੱਕ ਯੂਨਿਟ ਖੂਨ ਕਿਸੇ ਲੋੜਵੰਦ ਮਰੀਜ਼, ਹਾਦਸੇ ਦੇ ਸ਼ਿਕਾਰ ਵਿਅਕਤੀ, ਜਣੇਪੇ ਦੌਰਾਨ ਖੂਨ ਦੀ ਲੋੜ ਵਾਲੀ ਮਹਿਲਾ ਜਾਂ ਕਿਸੇ ਗੰਭੀਰ ਬਿਮਾਰੀ ਨਾਲ ਜੂਝ ਰਹੇ ਮਰੀਜ਼ ਲਈ ਬੇਹੱਦ ਕੀਮਤੀ ਹੋ ਸਕਦਾ ਹੈ। ਇਸ ਲਈ ਖੂਨਦਾਨ ਇਕ ਅਜਿਹਾ ਨੇਕ ਕਾਰਜ ਹੈ ਜਿਸ ਰਾਹੀਂ ਅਸੀਂ ਬਿਨਾਂ ਕਿਸੇ ਭੇਦਭਾਵ ਦੇ ਆਪਣੇ ਸਮਾਜ ਦੇ ਕਿਸੇ ਅਣਜਾਣ ਭਰਾ ਜਾਂ ਭੈਣ ਦੀ ਮਦਦ ਕਰ ਸਕਦੇ ਹਾਂ।