ਜਸਬੀਰ ਸਿੰਘ ਰੱਕੜ ਪਦਉੱਨਤ ਹੋ ਕੇ ਬਣੇ ਜ਼ਿਲ੍ਹਾ ਮੈਨੇਜਰ (ਡੀ. ਐੱਮ.)
ਬਲਾਚੌਰ, 26 ਸਤੰਬਰ (ਨਰੇਸ਼ ਧੌਲ)-ਪਿੰਡ ਰੱਕੜਾਂ ਬੇਟ ਤੇ ਬਲਾਚੌਰ ਇਲਾਕੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਜਸਬੀਰ ਸਿੰਘ ਰੱਕੜ ਮਾਰਕਫੈੱਡ ’ਚ ਪਦਉੱਨਤ ਹੋ ਕੇ ਜ਼ਿਲ੍ਹਾ ਮੈਨੇਜਰ (ਡੀ. ਐੱਮ.)
ਬਲਾਚੌਰ, 26 ਸਤੰਬਰ (ਨਰੇਸ਼ ਧੌਲ)-ਪਿੰਡ ਰੱਕੜਾਂ ਬੇਟ ਤੇ ਬਲਾਚੌਰ ਇਲਾਕੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਜਸਬੀਰ ਸਿੰਘ ਰੱਕੜ ਮਾਰਕਫੈੱਡ ’ਚ ਪਦਉੱਨਤ ਹੋ ਕੇ ਜ਼ਿਲ੍ਹਾ ਮੈਨੇਜਰ (ਡੀ. ਐੱਮ.) ਬਣ ਗਏ ਹਨ। ਉਨ੍ਹਾਂ ਦੀ ਇਸ ਤਰੱਕੀ ਨਾਲ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਤੇ ਉਨ੍ਹਾਂ ਦੇ ਸਾਥੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਸਬੀਰ ਸਿੰਘ ਰੱਕੜ ਨੇ ਸਾਲ 1995 ਵਿਚ ਬਤੌਰ ਸੇਵਾਦਾਰ ਆਪਣੀ ਨੌਕਰੀ ਦੀ ਸ਼ੁਰੂਆਤ ਕੀਤੀ ਸੀ। ਆਪਣੀ ਲੰਬੀ ਸੇਵਾ ਦੌਰਾਨ ਉਨ੍ਹਾਂ ਨੇ ਵਿਭਾਗ ਦੇ ਵੱਖ-ਵੱਖ ਅਹੁਦਿਆਂ ’ਤੇ ਪੂਰੀ ਇਮਾਨਦਾਰੀ, ਮਿਹਨਤ ਤੇ ਜ਼ਿੰਮੇਵਾਰੀ ਨਾਲ ਸੇਵਾਵਾਂ ਨਿਭਾਈਆਂ। ਲਗਾਤਾਰ ਮਿਹਨਤ ਅਤੇ ਤਜ਼ਰਬੇ ਦੇ ਬਲਬੂਤੇ ਨਾਲ ਉਹ ਅੱਗੇ ਵੱਧਦੇ ਰਹੇ ਅਤੇ ਹੁਣ ਪਦਉੱਨਤ ਹੋ ਕੇ ਜ਼ਿਲ੍ਹਾ ਮੈਨੇਜਰ ਦੇ ਅਹੁਦੇ ਤੱਕ ਪਹੁੰਚੇ ਹਨ। ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਇਲਾਕੇ ਦੇ ਵੱਖ-ਵੱਖ ਸਮਾਜਿਕ ਤੇ ਪਤਵੰਤੇ ਵਿਅਕਤੀਆਂ ਵਲੋਂ ਵਧਾਈ ਦਿੱਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਜਸਬੀਰ ਸਿੰਘ ਰੱਕੜ ਦਾ ਸੇਵਾਦਾਰ ਤੋਂ ਜ਼ਿਲ੍ਹਾ ਮੈਨੇਜਰ ਤੱਕ ਦਾ ਸਫ਼ਰ ਮਿਹਨਤ, ਲਗਨ ਤੇ ਸਮਰਪਣ ਦੀ ਮਿਸਾਲ ਹੈ। ਉਨ੍ਹਾਂ ਨੇ ਜਸਬੀਰ ਸਿੰਘ ਰੱਕੜ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਹੋਇਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।