ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਵਿਦਿਆਰਥਣਾਂ ਨੇ ਯੂ. ਜੀ. ਸੀ. ਨੈੱਟ ਇਮਤਿਹਾਨ ਕੀਤਾ ਪਾਸ
ਬੰਗਾ, 26 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਯੂ. ਜੀ.
ਬੰਗਾ, 26 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਯੂ. ਜੀ. ਸੀ. ਨੈਟ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਨੈਸ਼ਨਲ ਐਲੀਜੀਬਿਲਟੀ ਟੈਸਟ ਸਤੰਬਰ 2026 ਦੇ ਜਾਰੀ ਕੀਤੇ ਨਤੀਜੇ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਹਰਸਿਮਰਨ ਕੌਰ ਸੋਢੀ ਤੇ ਜਸਦੀਪ ਕੌਰ ਨੇ ਸਫਲਤਾ ਪ੍ਰਾਪਤ ਕੀਤੀ ਹੈ। ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਦੱਸਿਆ ਕਿ ਪੋਸਟ ਗਰੈਜੂਏਟ ਕਾਮਰਸ ਵਿਭਾਗ ਦੀ ਸਾਬਕਾ ਵਿਦਿਆਰਥਣ ਹਰਸਿਮਰਨ ਕੌਰ ਸੋਢੀ ਵਲੋਂ ਯੂ. ਜੀ. ਸੀ. ਨੈੱਟ 97.63 ਪਰਸਨਟਾਇਲ ਹਾਸਿਲ ਕਰ ਕੇ ਪਾਸ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਜਸਦੀਪ ਕੌਰ ਵਲੋਂ ਇਹ ਇਮਤਿਹਾਨ 91.15 ਪਰਸਨਟਾਇਲ ਹਾਸਿਲ ਕਰਕੇ ਪਾਸ ਕੀਤਾ ਗਿਆ ਹੈ। ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਦੱਸਿਆ ਕਿ ਯੂ. ਜੀ. ਸੀ. ਨੈਟ ਇਮਤਿਹਾਨ ਰਾਸ਼ਟਰ ਪੱਧਰ ‘ਤੇ ਸਹਾਇਕ ਪ੍ਰੋਫੈਸਰ ਭਰਤੀ ਲਈ ਮੂਲ ਯੋਗਤਾ ਨਿਰਧਾਰਿਤ ਕਰਦਾ ਹੈ। ਦੋਨਾਂ ਵਿਦਿਆਰਥਣਾਂ ਨੇ ਆਪਣੀ ਉਚੇਰੀ ਸਿੱਖਿਆ ਬੀ. ਕਾਮ ਤੇ ਐਮ. ਕਾਮ ਸਫਲਤਾ ਪੂਰਵਕ ਸਿੱਖ ਨੈਸ਼ਨਲ ਕਾਲਜ ਵਿਖੇ ਪ੍ਰਾਪਤ ਕੀਤੀ। ਇਥੇ ਖਾਸ ਜ਼ਿਕਰਯੋਗ ਹੈ ਕਿ ਹਰਸਿਮਰਨ ਕੌਰ ਸੋਢੀ ਆਪਣੀਆਂ ਸੇਵਾਵਾਂ ਬਤੌਰ ਸਹਾਇਕ ਪ੍ਰੋਫੈਸਰ ਇਸੇ ਕਾਲਜ ਵਿਖੇ ਹੀ ਨਿਭਾ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਸਾਹਿਬਾ ਨੇ ਸਫ਼ਲ ਵਿਦਿਆਰਥਣਾਂ ਦਾ ਸਨਮਾਨ ਕੀਤਾ ਤੇ ਪੂਰੇ ਵਿਭਾਗ ਨੂੰ ਮੁਬਾਰਕਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਾਲਜ ਦੇ ਅਧਿਆਪਕਾਂ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਇਸ ਕਾਲਜ ਦੇ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੇ ਭਵਿੱਖ ਤੇ ਸਰਬਪੱਖੀ ਵਿਕਾਸ ਲਈ ਵੀ ਲੋੜੀਂਦੇ ਉਪਰਾਲੇ ਕਰਨ ਲਈ ਯੋਗ ਅਗਵਾਈ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਕਾਲਜ ਆਪਣੇ ਯੋਗ ਸਫਲ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰਦਾ ਹੈ। ਵਿਭਾਗ ਮੁਖੀ ਡਾ. ਕਮਲਦੀਪ ਕੌਰ ਨੇ ਵੀ ਸਫਲ ਵਿਦਿਆਰਥਣਾਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਦੀ ਸਫਲਤਾ ਨੂੰ ਵਿਦਿਆਰਥੀਆਂ ਲਈ ਪ੍ਰਰੇਨਾ ਸਰੋਤ ਦੱਸਿਆ। ਇਸ ਮੌਕੇ ਕਾਮਰਸ ਵਿਭਾਗ ਦੇ ਡਾ. ਦਵਿੰਦਰ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਅਵਨੀਤ ਕੌਰ, ਪ੍ਰੋ. ਦੀਪਿਕਾ, ਪ੍ਰੋ. ਪਿ੍ਆ ਲੱਧੜ, ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ ਆਦਿ ਨੇ ਵੀ ਸ਼ਾਮਲ ਹੋ ਕੇ ਕਾਮਯਾਬ ਵਿਦਿਆਰਥਣਾਂ ਦੀ ਪ੍ਰਸੰਸਾ ਕੀਤੀ।