26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਸਿਆਣਾ ਨੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਬਲਾਚੌਰ, 26 ਸਤੰਬਰ (ਨਰੇਸ਼ ਧੌਲ)-ਪਿੰਡ ਸਿਆਣਾ ਬਲਾਚੌਰ ਵਿਖੇ ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਕਲੱਬ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਉਤਸ਼ਾਹ ਪੂਰਵਕ ਕਰਾਇਆ, ਜਿਸ ਵਿਚ ਇਲਾਕੇ ਭਰ ਦੀਆਂ ਕੁੱਲ 18 ਟੀਮਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 27-09-2026
ਬਲਾਚੌਰ, 26 ਸਤੰਬਰ (ਨਰੇਸ਼ ਧੌਲ)-ਪਿੰਡ ਸਿਆਣਾ ਬਲਾਚੌਰ ਵਿਖੇ ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਕਲੱਬ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਉਤਸ਼ਾਹ ਪੂਰਵਕ ਕਰਾਇਆ, ਜਿਸ ਵਿਚ ਇਲਾਕੇ ਭਰ ਦੀਆਂ ਕੁੱਲ 18 ਟੀਮਾਂ ਨੇ ਭਾਗ ਲਿਆ। ਜਿਨ੍ਹਾਂ ਵਿਚੋਂ ਪਿੰਡ ਥੋਪੀਆ ਦੀ ਟੀਮ ਨੇ ਪਹਿਲਾ ਤੇ ਘੁੜਕਾ ਮੰਡ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਨਾਮਾਂ ਦੀ ਵੰਡ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੌਂਸਲਰ ਰਾਧੇ ਸ਼ਾਮ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਨਰਲ ਸਕੱਤਰ ਐਡਕੋਵੇਟ ਪ੍ਰਵੇਸ਼ ਖੋਸਲਾ ਵਲੋਂ ਕੀਤੀ ਗਈ। ਕੌਂਸਲਰ ਰਾਧੇ ਸ਼ਾਮ ਨੇ ਆਖਿਆ ਕਿ ਨੌਜਵਾਨ ਪੀੜ੍ਹੀ ਦਾ ਖੇਡ ਮੈਦਾਨ ਵਿਚ ਆਉਣਾ ਸਮੇਂ ਦੀ ਲੋੜ ਹੈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵਲੋਂ ਵੱਡਾ ਹੰਭਲਾ ਮਾਰਿਆ ਗਿਆ ਹੈ, ਜਿਸ ਦੀ ਬਦੌਲਤ ਅੱਜ ਪੰਜਾਬ ਅੰਦਰ ਖੇਡ ਸਟੇਡੀਅਮਾਂ ਅਤੇ ਖੇਡ ਗਰਾਊਂਡਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਨੂੰ ਵੱਡੇ ਇਨਾਮਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਆਖਿਆ ਕਿ ਖੇਡਾਂ ਸਾਡੇ ਸਰੀਰ ਲਈ ਲਾਹੇਮੰਦ ਹਨ ਜੋ ਸਾਡੇ ਸਰੀਰ ਨੂੰ ਨਿਰੋਗ ਰੱਖਦੀਆਂ ਹਨ। ਇਸ ਤੋਂ ਇਲਾਵਾ ਸੱਤਪਾਲ ਸਿੰਘ ਖਾਲਸਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸਮੁੱਚੇ ਖਿਡਾਰੀਆਂ ਤੇ ਖੇਡ ਟੂਰਨਾਮੈਂਟ ਕਰਾਉਣ ਵਾਲੇ ਸਮੁੱਚੇ ਕਲੱਬ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਸ਼ੇਸ ਤੌਰ ’ਤੇ ਮੋਹਿਤ ਵਾਲੀਆ, ਰਮਨ ਵਾਲੀਆ, ਵਿਸ਼ਾਲ ਵਾਲੀਆ, ਮਾਨਵ, ਦੀਪ ਸਹੋਤਾ, ਰਵੀ ਸਿਆਣਾ, ਗੋਰਾ ਅਤੇ ਸਰਬਜੀਤ ਸਿੰਘ ਮੰਡੇਰ, ਸਾਬਕਾ ਸਰਪੰਚ ਨਰਾਇਣ ਚੰਦ, ਸੋਢੀ ਸਿੰਘ ਬਕਾਪੁਰ, ਸੁਖਵਿੰਦਰ ਸਿੰਘ ਸੁੱਖਾ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਕੌਮੀ ਐਵਾਰਡ ਮਿਲਣ ’ਤੇ ਕਰਨਾਣਾ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਵਿਦਿਆਰਥਣਾਂ ਨੇ ਯੂ. ਜੀ. ਸੀ. ਨੈੱਟ ਇਮਤਿਹਾਨ ਕੀਤਾ ਪਾਸ
Ad Position 24