ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਕੌਮੀ ਐਵਾਰਡ ਮਿਲਣ ’ਤੇ ਕਰਨਾਣਾ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ
ਬੰਗਾ, 26 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਕੌਮੀ ਪੱਧਰ ’ਤੇ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਕੌਮੀ ਐਵਾਰਡ ਮਿਲਣ ’ਤੇ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਦੇ ਪ੍ਰੈੱਸ ਸਕੱਤਰ ਅਮਰਜੀਤ ਸਿੰਘ ਕਰਨਾਣਾ ਪ੍ਰਧਾਨ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਨੇ ਨਵਾਂਸ਼ਹਿਰ ਗੰਨਾ ਮਿੱਲ ਨੂੰ ਕੌਮੀ ਐਵਾਰਡ ਮਿਲਣ ’ਤੇ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਹਿਕਾਰੀ ਖੰਡ ਮਿੱਲ ਦੇ ਮੈਨੇਜਿੰਗ ਡਾਇਰੈਕਟਰ ਸੇਨੂੰ ਦੁੱਗਲ ਵਧਾਈ ਦੇ ਪਾਤਰ ਹਨ, ਜਿਨ੍ਹਾਂ ਦੀ ਸਖ਼ਤ ਮਿਹਨਤ ਨਾਲ ਖੰਡ ਮਿੱਲਾਂ ਨੂੰ ਕੌਮੀ ਐਵਾਰਡ ਪ੍ਰਾਪਤ ਹੋਇਆ ਹੈ। ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਪੰਜਾਬ ਸਰਕਾਰ ਸਭ ਤੋਂ ਵੱਧ ਗੰਨੇ ਦਾ ਭਾਅ ਦੇ ਰਹੀ ਹੈ।
ਅਜੀਤ ਡੈਸਕ
27-09-2026