26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਰਾਜ ਕਬੱਡੀ 19 ਸਾਲ ਲੜਕੀਆਂ ਦੇ ਟੂਰਨਾਮੈਂਟ ਦਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਬਣਿਆ ਚੈਂਪੀਅਨ

ਨਵਾਂਸਹਿਰ/ਪੋਜੇਵਾਲ ਸਰਾਂ, 26 ਸਤੰਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ਼ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਉਮਰ ਗੁੱਟ 19 ਸਾਲ ਲੜਕੀਆਂ ਦਾ ਟੂਰਨਾਮੈਂਟ ਸਫਲਤਾ ਪੂਰਵਕ ਸਮਾਪਤ ਹੋਇਆ, ਜਿਸ ਵਿਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਜੇਤੂ ਰਿਹਾ। ਇਸ ਰਾਜ ਪੱਧਰੀ ਟੂਰਨਾਮੈਂਟ ਵਿਚ ਜੇਤੂਆ ਨੂੰ ਇਨਾਮਾਂ ਦੀ ਵੰਡ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਐਸ.

Ad Position 21
No active advertisement
ਅਜੀਤ ਡੈਸਕ 27-09-2026
ਨਵਾਂਸਹਿਰ/ਪੋਜੇਵਾਲ ਸਰਾਂ, 26 ਸਤੰਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ਼ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਉਮਰ ਗੁੱਟ 19 ਸਾਲ ਲੜਕੀਆਂ ਦਾ ਟੂਰਨਾਮੈਂਟ ਸਫਲਤਾ ਪੂਰਵਕ ਸਮਾਪਤ ਹੋਇਆ, ਜਿਸ ਵਿਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਜੇਤੂ ਰਿਹਾ। ਇਸ ਰਾਜ ਪੱਧਰੀ ਟੂਰਨਾਮੈਂਟ ਵਿਚ ਜੇਤੂਆ ਨੂੰ ਇਨਾਮਾਂ ਦੀ ਵੰਡ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਐਸ. ਸੀ. ਵਿੰਗ ਨੇ ਕੀਤੀ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਖੇਡਾਂ ਲਈ ਪੂਰੀ ਤਨਦੇਹੀ ਨਾਲ ਦਿਨ-ਰਾਤ ਇਕ ਕਰਕੇ ਕੰਮ ਕਰ ਰਹੀ ਹੈ। ਇਸੇ ਤਹਿਤ ਰਾਜ ਦੇ 3500 ਦੇ ਕਰੀਬ ਪਿੰਡਾਂ ਵਿਚ ਖੇਡ ਮੈਦਾਨਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਤੇ ਸਰਕਾਰ ਸਕੂਲੀ ਸਿੱਖਿਆ ਵੱਲ ਵੀ ਵਿਸ਼ੇਸ ਕੰਮ ਕਰ ਰਹੀ ਹੈ ਤੇ ਅੱਜ ਸਾਡੇ ਸਕੂਲਾਂ ਦੇ ਵਿਦਿਆਰਥੀ ਨੈਸ਼ਨਲ ਤੇ ਅੰਤਰਾਰਸਟਰੀ ਪੱਧਰ ‘ਤੇ ਆਪਣੇ ਸੂਬੇ ਦਾ ਨਾਂਅ ਰੌਸ਼ਨ ਕਰ ਰਹੇ ਹਨ। ਇਸ ਮੌਕੇ ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਨੇ ਬਾਹਰੋਂ ਆਈਆਂ ਟੀਮਾਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਟੂਰਨਾਮੈਂਟ ਦੇ ਫਾਈਨਲ ਵਿਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਜ਼ਿਲ੍ਹਾ ਪਟਿਆਲਾ ਨੂੰ ਹਰਾ ਕੇ ਚੈਂਪੀਅਨ ਬਣਿਆ। ਇਸ ਮੌਕੇ ਨੈਸ਼ਨਲ ਕੈਂਪ ਲਈ ਖਿਡਾਰੀਆਂ ਦੀ ਚੋਣ ਵੀ ਕੀਤੀ ਗਈ। ਉਨ੍ਹਾਂ ਨਾਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਵਿੰਦਰ ਕੌਰ, ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਜਨਰਲ ਸਕੱਤਰ, ਅਮਰਜੀਤ ਸਿੰਘ ਖਟਕੜ ਸਾਬਕਾ ਉਪ-ਜ਼ਿਲ੍ਹਾ ਸਿੱਖਿਆ ਅਫਸਰ, ਦਿਨੇਸ ਗੌਤਮ ਮੁੱਖ ਅਧਿਆਪਕ, ਸੰਜੀਵ ਕੁਮਾਰ ਮੁੱਖ ਅਧਿਆਪਕ, ਹੈੱਡ ਮਾਸਟਰ ਗੁਰਪ੍ਰੀਤ ਸਿੰਘ ਸੈਂਪਲਾ, ਰਜਿੰਦਰ ਸਿੰਘ ਗਿੱਲ, ਹੈੱਡ ਮਾਸਟਰ ਅਮਰਪ੍ਰੀਤ ਸਿੰਘ ਜੌਹਰ, ਪੁਸਪਿੰਦਰ ਕੌਰ, ਕਿਰਨਜੀਤ ਕੌਰ ਨਿੱਘੀ, ਕੁਲਵਿੰਦਰ ਸਿੰਘ, ਦੇਸ ਰਾਜ, ਜਗਸ਼ੀਰ ਸਿੰਘ, ਜਸਕਰਨ ਸਿੰਘ, ਅਵਤਾਰ ਸਿੰਘ, ਪ੍ਰਮੋਦ ਕੁਮਾਰ, ਹੈੱਡ ਮਾਸਟਰ ਗਰੁਨੇਕ ਸਿੰਘ, ਨਵਦੀਪ ਕੁਮਾਰ ਡੀ. ਪੀ. ਈ., ਬਲਵੀਰ ਸਿੰਘ ਮੀਲੂ, ਸੁਨੀਤਾ ਠਾਕੁਰ, ਹਰਮੇਸ ਲਾਲ ਪੀ. ਟੀ. ਆਈ. ਬੰਗਾ, ਮੱਖਣ ਸਿੰਘ ਬਖਲੌਰ, ਬਲਦੇਵ ਸਿੰਘ ਮੈਨੇਜਰ, ਨੀਰਜ ਵਸ਼ਿਸਟ, ਰਾਜਵੀਰ ਕੌਰ, ਗੁਰਦੀਪ ਸਿੰਘ, ਕਰਮਜੀਤ ਕੌਰ ਡੀ. ਪੀ. ਈ., ਲੈਕ. ਸਰਬਜੀਤ ਕੌਰ, ਲੈਕ. ਬਲਦੇਵ ਰਾਜ, ਕਿਰਨ ਬਾਲਾ, ਬਲਜੀਤ ਕੁਮਾਰ ਹੈੱਡ ਮਾਸਟਰ, ਸਿਮਰਨਜੀਤ ਕੌਰ, ਰੁਪਿੰਦਰ ਕੌਰ, ਗੁਰਜੀਤ ਕੌਰ, ਰਾਜਵੀਰ ਮੌਰ, ਪੂਨਮ ਰਾਣੀ, ਜਸਵਿੰਦਰ ਕੌਰ, ਕਪਿਲ ਦੁੱਗਲ ਆਦਿ ਸਮੇਤ ਡੀ. ਪੀ. ਈ., ਪੀ. ਟੀ. ਆਈ., ਨਗਰ ਨਿਵਾਸੀ ਤੇ ਆਫੀਸਲ ਹਾਜ਼ਰ ਸਨ। ਇਸ ਮੌਕੇ ਸਟੇਟ ਵਲੋਂ ਲੈਕ. ਮਨਦੀਪ ਸਿੰਘ ਲੁਧਿਆਣਾ ਆਬਜਰਵਰ, ਸਰਬਜੀਤ ਕੌਰ ਡੀ. ਪੀ. ਈ. ਫਰੀਦਕੋਟ, ਸਤਨਾਮ ਦਾਸ ਸੰਗਰੂਰ, ਕੁਲਦੀਪ ਸਿੰਘ ਮਾਨਸਾ, ਭੁਪਿੰਦਰ ਸਿੰਘ ਲੁਧਿਆਣਾ, ਦਵਿੰਦਰ ਸਿੰਘ ਪਟਿਆਲਾ, ਮਨਦੀਪ ਕੌਰ ਕਪੂਰਥਲਾ ਬਤੌਰ ਆਫੀਸ਼ਲ ਕਮ ਸਿਲੈਕਟਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਸਾਹਿਬ ਹਕੀਮਪੁਰ ਵਿਖੇ ਜੋੜ ਮੇਲੇ ਦੌਰਾਨ ਕੀਰਤਨੀ ਤੇ ਢਾਡੀ ਜਥਿਆਂ ਵਲੋਂ ਗੁਰ ਇਤਿਹਾਸ ਦੁਆਰਾ ਸੰਗਤਾਂ... ਅਗਲੀ ਖ਼ਬਰ ਡੀ. ਏ. ਐਨ. ਕਾਲਜ ਆਫ਼ ਐਜੂਕੇਸ਼ਨ ਰਾਹੋਂ ਰੋਡ ਨਵਾਂਸ਼ਹਿਰ ਨੇ ਜਾਗਰੂਕਤਾ ਰੈਲੀ ਕੱਢੀ
Ad Position 24