27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸੰਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ, ਮੁਲਾਜ਼ਮਾਂ ਨਾਲ ਧੋਖਾ-ਮਾਨ

ਨਵਾਂਸ਼ਹਿਰ, 26 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ‘ਡੀਫਾਈਂਡ ਕੰਟਰੀ ਬਿਊਟਰੀ ਸਕੀਮ’ ਅਧੀਨ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਦੇ ਢਾਈ ਲੱਖ ਮੁਲਾਜ਼ਮਾਂ ਨਾਲ ਸ਼ਰੇਆਮ ਧੋਖਾ ਕੀਤਾ ਹੈ। ਇਹ ਵਿਚਾਰ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਲੰਗੜੋਆ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਦੀ ਇਕ ਮੀਟਿੰਗ ਦੌਰਾਨ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 27-09-2026
ਨਵਾਂਸ਼ਹਿਰ, 26 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ‘ਡੀਫਾਈਂਡ ਕੰਟਰੀ ਬਿਊਟਰੀ ਸਕੀਮ’ ਅਧੀਨ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਦੇ ਢਾਈ ਲੱਖ ਮੁਲਾਜ਼ਮਾਂ ਨਾਲ ਸ਼ਰੇਆਮ ਧੋਖਾ ਕੀਤਾ ਹੈ। ਇਹ ਵਿਚਾਰ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਲੰਗੜੋਆ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਦੀ ਇਕ ਮੀਟਿੰਗ ਦੌਰਾਨ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਹੀ ਕੀਤੇ ਹੋਏ ਵਾਅਦਿਆਂ ਨੂੰ ਇਕ ਪਲ ਵਿਚ ਭੁੱਲ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 18 ਨਵੰਬਰ 2022 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਸੀ ਕਿ ਪੰਜਾਬ ਦੇ ਦੋ ਲੱਖ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਪੁਰਾਣੀ ਪੈਨਸ਼ਨ ਬਹਾਲ ਕਰਕੇ ਦਿੱਤਾ ਹੈ। ਉਸ ਅਧੂਰੇ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਪੰਜਾਬ ਦੇ ਮੁਲਾਜ਼ਮ ਪਿਛਲੇ ਸਾਢੇ ਚਾਰ ਸਾਲ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਸੰਬੰਧੀ ਕਈ ਵਾਰ ਸਬ ਕਮੇਟੀ ਨਾਲ ਮੀਟਿੰਗਾਂ ਵੀ ਹੋ ਚੁੱਕੀਆਂ ਹਨ । ਇਸ ਤੋਂ ਇਲਾਵਾ ਮਾਨ ਨੇ ਦੱਸਿਆ ਕਿ ਸਰਕਾਰ ਵਲੋਂ ਹਰ ਵਾਰ ਲਾਰਿਆਂ ਤੋਂ ਸਿਵਾਏ ਮੁਲਾਜ਼ਮਾਂ ਦੇ ਪੱਲੇ ਕੁਝ ਨਹੀਂ ਪਾਇਆ। ਇਸ ਮੌਕੇ ਜੁਝਾਰ ਸੰਹੂਗੜਾ ਜ਼ਿਲ੍ਹਾ ਪ੍ਰਧਾਨ ਬੀ. ਐੱਡ ਅਧਿਆਪਕ ਫਰੰਟ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਦੇ ਮੰਤਰੀ ਵਾਰ-ਵਾਰ ਕਹਿ ਰਹੇ ਹਨ ਕਿ ਐਨ. ਪੀ. ਐਸ. ਅਤੇ ਯੂ. ਪੀ. ਐਸ ਸਕੀਮ ਬਹੁਤ ਵਧੀਆਂ ਅਤੇ ਫਾਇਦੇ ਵਾਲੀ ਹੈ, ਜੇਕਰ ਇਹ ਸਕੀਮ ਇੰਨੀ ਵਧੀਆ ਹੈ ਫਿਰ ਪੰਜਾਬ ਤੇ ਕੇਂਦਰ ਦੇ ਮੰਤਰੀਆਂ, ਵਿਧਾਇਕਾਂ ਅਤੇ ਪਾਰਲੀਮੈਂਟ ਮੈਂਬਰਜ਼ ਨੂੰ ਪੁਰਾਣੀ ਪੈਨਸ਼ਨ ਸਕੀਮ ਛੱਡ ਕੇ ਨਿਊ ਪੈਨਸ਼ਨ ਸਕੀਮ ਅਪਣਾ ਲੈਣੀ ਚਾਹੀਦੀ ਹੈ। ਆਗੂਆਂ ਨੇ ਦੱਸਿਆਂ ਕਿ ਸਾਡੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਆਪਣੇ ਸੂਬੇ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਿਸ ਦਾ ਕੇ ਲੱਖਾਂ ਮੁਲਾਜ਼ਮਾਂ ਨੂੰ ਲਾਭ ਮਿਲ ਰਿਹਾ ਹੈ। ਇਸ ਮੌਕੇ ਅੰਮਿਤ ਜਗੋਤਾ, ਸੋਮ ਨਾਥ ਸੜੋਆ, ਅਜੀਤ ਸਿੰਘ ਗੁਲਪੁਰ, ਹਰਨੇਕ ਸਿੰਘ, ਚੰਦਰ ਦੇਵ ਸਿੰਘ, ਜੋਗਿੰਦਰ ਸਿੰਘ, ਲਾਲ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਡ ਸੇਫਟੀ ਸੁਸਾਇਟੀ ਵਲੋਂ ਸੜਕ ਸੁਰੱਖਿਆ ਜਾਗਰੂਕਤਾ ਵਾਸਤੇ ਰੈਲੀਆਂ ਤੇ ਵਿੱਦਿਅਕ ਅਦਾਰਿਆਂ ’ਚ ਜਾਗਰੂਕਤਾ ਪ੍ਰਾਜੈਕਟ ਕਰਨ... ਅਗਲੀ ਖ਼ਬਰ ਭਾਜਪਾ ਵਲੋਂ ਨਸ਼ਿਆਂ ਦੇ ਵਿਰੁੱਧ ਉਧਨਵਾਲ ਵਿਖੇ ਵਿਸ਼ਾਲ ਰੈਲੀ ਕੱਲ੍ਹ-ਅਸ਼ੋਕ ਚੇਚੀ
Ad Position 24