27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਾਬਾ ਸੁਥਰਾ ਜੀ ਦੀ ਧਰਮਸ਼ਾਲਾ ਮੰਦਰ ਵਿਖੇ 21ਵਾਂ ਵਿਸ਼ਾਲ ਜਾਗਰਣ 30 ਨੂੰ

ਔੜ, 26 ਸਤੰਬਰ (ਗੁਰਨਾਮ ਸਿੰਘ ਸੈਣੀ)-ਬਾਬਾ ਸੁਥਰਾ ਜੀ ਦੀ ਧਰਮਸ਼ਾਲਾ ਮੰਦਰ ਔੜ ਵਿਖੇ ਮੰਦਰ ਪ੍ਰਬੰਧਕ ਕਮੇਟੀ ਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ 30 ਸਤੰਬਰ ਨੂੰ 21ਵਾਂ ਵਿਸ਼ਾਲ ਜਾਗਰਣ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਜਾਗਰਣ ਨੂੰ ਲੈ ਕੇ ਮੰਦਰ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪ੍ਰਬੰਧ ਕੀਤੇ ਜਾ ਰਹੇ ਹਨ।

Ad Position 21
No active advertisement
ਰਾਮਾ ਨੰਦ ਭਨੋਟ 27-09-2026
ਔੜ, 26 ਸਤੰਬਰ (ਗੁਰਨਾਮ ਸਿੰਘ ਸੈਣੀ)-ਬਾਬਾ ਸੁਥਰਾ ਜੀ ਦੀ ਧਰਮਸ਼ਾਲਾ ਮੰਦਰ ਔੜ ਵਿਖੇ ਮੰਦਰ ਪ੍ਰਬੰਧਕ ਕਮੇਟੀ ਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ 30 ਸਤੰਬਰ ਨੂੰ 21ਵਾਂ ਵਿਸ਼ਾਲ ਜਾਗਰਣ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਜਾਗਰਣ ਨੂੰ ਲੈ ਕੇ ਮੰਦਰ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਸਵੇਰੇ 8 ਵਜੇ ਹਵਨ ਯੱਗ ਨਾਲ ਹੋਵੇਗੀ, ਜਦਕਿ ਦੁਪਹਿਰ 12 ਵਜੇ ਭੰਡਾਰੇ ਦਾ ਪ੍ਰਬੰਧ ਕੀਤਾ ਜਾਵੇਗਾ। ਉਪਰੰਤ ਰਾਤ ਸਮੇਂ ਵਿਸ਼ਾਲ ਜਾਗਰਣ ਦੌਰਾਨ ਮਾਤਾ ਜੀ ਦੀ ਜੋਤੀ ਪ੍ਰਚੰਡ ਕੀਤੀ ਜਾਵੇਗੀ ਅਤੇ ਭਜਨ-ਕੀਰਤਨ ਰਾਹੀਂ ਮਾਤਾ ਤਾਰਾ ਰਾਣੀ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਜਾਗਰਣ ਵਿਚ ਚੰਦਨ ਚੰਨੀ ਐਂਡ ਪਾਰਟੀ, ਮਿੱਕੀ ਸ਼ਰਮਾ ਤੇ ਰਾਜਨ ਮੱਟੂ ਵਲੋਂ ਧਾਰਮਿਕ ਭਜਨਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਭਜਨ ਮੰਡਲੀਆਂ ਵਲੋਂ ਮਾਤਾ ਜੀ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤ ਨੂੰ ਭਗਤੀ ਰੰਗ ਵਿਚ ਰੰਗਿਆ ਜਾਵੇਗਾ। ਪ੍ਰਬੰਧਕਾਂ ਅਨੁਸਾਰ ਜਾਗਰਣ ਵਿੱਚ ਸ਼ਾਮਲ ਹੋਣ ਲਈ ਵਿਦੇਸ਼ਾਂ ਤੋਂ, ਖ਼ਾਸ ਕਰਕੇ ਯੂ. ਕੇ. ਤੋਂ ਐਨ. ਆਰ. ਆਈ. ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਇਸ ਤੋਂ ਇਲਾਵਾ ਜਾਗਰਣ ਮੌਕੇ ਮਾਤਾ ਜੀ ਦੇ ਭਗਤਾਂ ਵਲੋਂ ਵੱਖ-ਵੱਖ ਫਾਸਟ ਫੂਡ ਤੇ ਖਾਣ - ਪੀਣ ਦੇ ਸਟਾਲ ਵੀ ਲਗਾਏ ਜਾਣਗੇ। ਮੰਦਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਤੇ ਮਾਤਾ ਜੀ ਦੇ ਭਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਿਵਾਰਾਂ ਸਮੇਤ ਜਾਗਰਣ ਵਿਚ ਸ਼ਾਮਿਲ ਹੋ ਕੇ ਮਾਤਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਅਤੇ ਧਾਰਮਿਕ ਸਮਾਗਮ ਦੀ ਸ਼ੋਭਾ ਵਧਾਉਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਏਡਿਡ ਸਕੂਲ ਕਰਮਚਾਰੀਆਂ ਦਾ ਸਰਕਾਰੀ ਸਕੂਲਾਂ ’ਚ ਮਰਜਰ ਹੀ ਮਸਲੇ ਦਾ ਹੱਲ-ਪ੍ਰਿੰ. ਦਲਜੀਤ ਸਿੰਘ ਬੋਲਾ ਅਗਲੀ ਖ਼ਬਰ ਸੜਕਾਂ ਕੰਢੇ ਫੈਲੀ ਗੰਦਗੀ ਦੀ ਬਦਬੂ ਤੋਂ ਰਾਹਗੀਰ ਪ੍ਰੇਸ਼ਾਨ
Ad Position 24