27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਪੋਜੇਵਾਲ ਸਰਾਂ, 25 ਸਤੰਬਰ (ਨਵਾਂਗਰਾਈ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਚਾਂਦਪੁਰ ਰੁੜਕੀ ਨਵਾਂਸ਼ਹਿਰ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੀ ਪ੍ਰਧਾਨਗੀ ਮਹਿੰਦਰ ਸਿੰਘ ਮੈਥ ਅਧਿਆਪਕ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 27-09-2026
ਪੋਜੇਵਾਲ ਸਰਾਂ, 25 ਸਤੰਬਰ (ਨਵਾਂਗਰਾਈ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਚਾਂਦਪੁਰ ਰੁੜਕੀ ਨਵਾਂਸ਼ਹਿਰ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੀ ਪ੍ਰਧਾਨਗੀ ਮਹਿੰਦਰ ਸਿੰਘ ਮੈਥ ਅਧਿਆਪਕ ਨੇ ਕੀਤੀ। ਇਸ ਮੌਕੇ ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾਂ ਰੈੱਡ ਕਰਾਸ ਸੰਸਥਾ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਰੈੱਡ ਕਰਾਸ ਅਜਿਹੀ ਸੰਸਥਾ ਹੈ, ਜੋ ਮਨੁੱਖੀ ਜੀਵਨ ਨੂੰ ਬਚਾਉਣ ਲਈ ਸਮਾਜਿਕ ਭਲਾਈ ਦਾ ਕੰਮ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਅੱਜ ਨਸ਼ਾ ਸਾਡੇ ਦੇਸ਼ ਵਿਚ ਬਹੁਤ ਵੱਡੇ ਪੱਧਰ ’ਤੇ ਫੈਲ ਚੁੱਕਾ ਹੈ। ਨਸ਼ੇ ਦੀ ਗ੍ਰਿਫਤ ਵਿਚ ਛੋਟੇ ਬੱਚਿਆਂ ਤੋਂ ਲੈ ਕੇ ਨੌਜਵਾਨ ਮੁੰਡੇ, ਕੁੜੀਆਂ ਵੀ ਆ ਚੁੱਕੇ ਹਨ। ਨਸ਼ੇ ਨਾਲ ਪੰਜਾਬ ਵਿਚ ਵੀ ਹਰ ਰੋਜ ਮੌਤਾਂ ਹੋ ਰਹੀਆਂ ਹਨ। ਸਕੂਲ ਦੇ ਛੋਟੇ ਬੱਚੇ ਵੀ ਨਸ਼ੇ ਦੀ ਗ੍ਰਿਫਤ ਵਿਚ ਫਸ ਰਹੇ ਹਨ, ਜਿਸ ਵਿਚ ਸਕੂਲ ਵਿੱਚ ਪੜ੍ਹਦੇ ਬੱਚੇ ਬੀੜੀ, ਸਿਗਰਟ ਤੋਂ ਸ਼ੁਰੂ ਹੋ ਕੇ ਹੈਰੋਇਨ ਵਰਗੇ ਨਸ਼ਿਆ ਦੀ ਗ੍ਰਿਫਤ ਵਿਚ ਫਸਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੁਸੀਂ ਕਦੇ ਵੀ ਕਿਸੇ ਦੇ ਬਹਿਕਾਵੇ ਵਿਚ ਜਾਂ ਕਿਸੇ ਦੇ ਕਹਿਣ ’ਤੇ ਕਿਸੇ ਨਸ਼ੀਲੀ ਵਸਤੂ ਦੀ ਵਰਤੋਂ ਨਹੀਂ ਕਰਨੀ ਹੈ। ਕਿਉਂਕਿ ਬੱਚੇ ਕਈ ਵਾਰ ਅਣਜਾਣਤਾ ਵਿਚ ਨਸ਼ੇ ਦੀ ਵਰਤੋਂ ਕਰਨ ਲੱਗ ਪੈਂਦੇ ਹਨ, ਬਾਅਦ ਵਿਚ ਉਹ ਸ਼ਰਾਬ, ਹੈਰੋਇਨ ਵਰਗੇ ਨਸ਼ਿਆਂ ਦੀ ਦਲਦਲ ਵਿਚ ਫਸ ਜਾਦੇਂ ਹਨ ਪਰ ਉਸ ਸਮੇਂ ਉਨ੍ਹਾਂ ਲਈ ਨਸ਼ੇ ’ਚੋਂ ਨਿਕਲਣਾ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਵਿਦਿਆਰਥੀਆਂ ਨੂੰ ਸਕੂਲ ਦੀ ਪੜ੍ਹਾਈ ਦੇ ਨਾਲ-ਨਾਲ ਨਸ਼ੇ ਬਾਰੇ ਵੀ ਜਾਗਰੂਕ ਕਰਦੇ ਰਹਿਣ। ਇਸ ਮੌਕੇ ਤੇ ਵਿਦਿਆਰਥੀਆਂ ਸਮੇਤ ਸਾਰੇ ਹੀ ਮੌਜੂਦ ਲੋਕਾਂ ਨੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ੇ ਤੋਂ ਦੂਰ ਰਹਿਣ ਲਈ ਪ੍ਰਣ ਲਿਆ। ਇਸ ਮੌਕੇ ਮਹਿੰਦਰ ਸਿੰਘ (ਅਧਿਆਪਕ) ਨੇ ਨਸ਼ੇ ਤੋਂ ਦੂਰ ਰਹਿਣ ਲਈ ਆਪਣੇ ਵਿਚਾਰ ਦਿੱਤੇ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ ਮੈਂਬਰ ਅੰਜੂ ਰਾਣੀ, ਸਰਬਜੀਤ ਕੌਰ, ਇੰਦਰਜੀਤ ਕੌਰ ਅਤੇ ਸੂਕਲ ਦੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਕਾਲਜ ਆਫ਼ ਫਾਰਮੇਸੀ ਵਿਖੇ ਵਿਸ਼ਵ ਫਾਰਮੇਸੀ ਦਿਵਸ ਮਨਾਇਆ ਅਗਲੀ ਖ਼ਬਰ ਚੌ. ਮੀਨਾ ਸੂੰਢ ਨੇ ਸਾਥੀਆਂ ਸਮੇਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ
Ad Position 24