27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਰਹਾਲਾ ਰਾਣੂੰਆਂ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ

ਬਹਿਰਾਮ, 27 ਸਤੰਬਰ (ਸਰਬਜੀਤ ਸਿੰਘ ਰਾਣਾ, ਨਛੱਤਰ ਸਿੰਘ ਬਹਿਰਾਮ)-ਨਜ਼ਦੀਕੀ ਪਿੰਡ ਸਰਹਾਲਾ ਰਾਣੂੰਆਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ. ਆਰ.

Ad Position 21
No active advertisement
ਅਜੀਤ ਡੈਸਕ 28-09-2026
ਬਹਿਰਾਮ, 27 ਸਤੰਬਰ (ਸਰਬਜੀਤ ਸਿੰਘ ਰਾਣਾ, ਨਛੱਤਰ ਸਿੰਘ ਬਹਿਰਾਮ)-ਨਜ਼ਦੀਕੀ ਪਿੰਡ ਸਰਹਾਲਾ ਰਾਣੂੰਆਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ. ਆਰ. ਆਈ ਵੀਰਾਂ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੁੱਗਾ ਜਾਹਰ ਪੀਰ ਨੂੰ ਸਮਰਪਿਤ ਪਿੰਡ ਦੀ ਸੁੱਖ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਮਜਬੂਤੀ ਲਈ ਸਾਲਾਨਾ ਛਿੰਝ ਮੇਲਾ 26 ਸਤੰਬਰ ਨੂੰ ਸਰਕਾਰੀ ਹਾਈ ਸਕੂਲ ਦੀ ਗਰਾਊਂਡ ’ਚ ਕਰਵਾਇਆ। ਇਸ ਸੰਬੰਧੀ ਸੁਖਵਿੰਦਰ ਸਿੰਘ ਤੇ ਪ੍ਰਿੰ. ਰੋਸ਼ਨ ਲਾਲ ਨੰਬਰਦਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੱਖ-ਵੱਖ ਅਖਾੜਿਆਂ ਦੇ ਨਾਮੀ ਪਹਿਲਵਾਨਾਂ ਵਿਚਕਾਰ ਬਹੁਤ ਹੀ ਦਿਲਚਸਪ ਮੁਕਾਬਲੇ ਕਰਵਾਏ ਗਏ। ਇਕ ਨੰਬਰ ਪਟਕੇ ਦੀ ਕੁਸ਼ਤੀ ਲਾਲੀ ਫਗਵਾੜਾ ਤੇ ਸ਼ਹਿਬਾਜ਼ ਵਿਚਕਾਰ ਕਰਵਾਈ ਗਈ, ਜਿਸ ਵਿਚ ਨਤੀਜਾ ਨਾ ਨਿਕਲਣ ਕਾਰਨ ਦੋਨੋਂ ਪਹਿਲਵਾਨਾਂ ਨੂੰ ਜੇਤੂ ਐਲਾਨਿਆ। ਪ੍ਰਬੰਧਕਾਂ ਵਲੋਂ ਦੋਨਾਂ ਪਹਿਲਵਾਨਾਂ ਨੂੰ ਟਰਾਫੀਆਂ ਤੇ 41000 ਰੁਪਏ ਦੀ ਰਾਸ਼ੀ ਨੂੰ ਬਰਾਬਰ ਦੇ ਕੇ ਸਨਮਾਨਿਤ ਕੀਤਾ। ਦੂਜੇ ਨੰਬਰ ਦੇ ਪਟਕੇ ਦੀ ਕੁਸ਼ਤੀ ਹੈਪੀ ਉੱਚਾ ਪਿੰਡ ਤੇ ਰਫੀ ਹੁਸ਼ਿਆਰਪੁਰ ਵਿਚਕਾਰ ਕਰਵਾਈ ਗਈ, ਜਿਸ ਵਿਚ ਰਫੀ ਹੁਸ਼ਿਆਰਪੁਰ ਜੇਤੂ ਰਿਹਾ। ਪ੍ਰਬੰਧਕਾਂ ਵਲੋਂ ਜੇਤੂ ਪਹਿਲਵਾਨ ਨੂੰ ਗਿਆਰਾਂ ਹਜ਼ਾਰ ਰੁਪਏ ਨਕਦ ਤੇ ਟਰਾਫੀ ਅਤੇ ਦੂਜਾ ਸਥਾਨ ਪ੍ਰਾਪਤ ਪਹਿਲਵਾਨ ਨੂੰ ਦਸ ਹਜ਼ਾਰ ਰੁਪਏ ਨਕਦ ਤੇ ਟਰਾਫੀ ਨਾਲ ਸਨਮਾਨਿਤ ਕੀਤਾ। ਛਿੰਝ ਮੇਲੇ ਵਿਚ ਭਾਗ ਲੈਣ ਵਾਲੇ ਪਹਿਲਵਾਨਾਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਕਲਸੀ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ। ਛਿੰਝ ਮੇਲੇ ਵਿਚ ਕੁਮੈਂਟਰੀ ਦੀ ਜ਼ਿੰਮੇਵਾਰੀ ਭਿੰਦਰ ਬ੍ਰਹਮਪੁਰੀ ਤੇ ਦਵਿੰਦਰ ਚਿਲੀ ਸ਼ਾਹਕੋਟ ਵਲੋਂ ਨਿਭਾਈ ਗਈ। ਇਸ ਮੌਕੇ ਗੁਰਦਿਆਲ ਸਿੰਘ ਰਾਣਾ, ਸੁਖਵਿੰਦਰ ਸਿੰਘ, ਪ੍ਰਿੰ . ਰੋਸ਼ਨ ਲਾਲ ਨੰਬਰਦਾਰ, ਨਿਰਮਲ ਸਿੰਘ ਰਾਣਾ, ਮਾਸਟਰ ਬਲਵੀਰ ਸਿੰਘ, ਮਾਸਟਰ ਜੋਗਿੰਦਰ ਸਿੰਘ, ਰਾਣਾ ਬਾਬਾ ਕੋਚ ਫਰਾਲਾ, ਅਵਤਾਰ ਰਾਮ, ਜਥੇ ਪ੍ਰੇਮ ਸਿੰਘ, ਅਮਰਦੀਪ ਸਿੰਘ, ਹਨੀ ਰਾਣਾ, ਸੁਖਵਿੰਦਰ ਸਿੰਘ, ਗੁਰਮਿੰਦਰ ਸਿੰਘ, ਤਰਲੋਚਨ ਸਿੰਘ ਨੰਬਰਦਾਰ, ਕੁਲਵੰਤ ਸਿੰਘ ਚੱਕ ਗੁਰੂ, ਗੁਰਦੇਵ ਸਿੰਘ, ਬਹਾਦਰ ਸਿੰਘ ਅਤੇ ਇਲਾਕਾ ਨਿਵਾਸੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਕਟਾਈ ਨੇ ਫੜਿਆ ਜ਼ੋਰ, ਮੰਡੀਆਂ ’ਚ ਆਮਦ ਤੇਜ਼ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੋਬਿੰਦਪੁਰ ’ਚ ਭਲਕੇ
Ad Position 24