27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਸੰਬੰਧੀ ਸਮਾਗਮ ਅੱਜ

ਬੰਗਾ, 27 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ 119ਵਾਂ ਜਨਮ ਦਿਵਸ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੇ ਸਮੁੱਚੇ ਭਾਰਤ ਅਤੇ ਵਿਸ਼ਵ ਵਿਚ 28 ਸਤੰਬਰ ਨੂੰ ਮਨਾਇਆ ਜਾਵੇਗਾ। ਜਿਥੇ ਸ਼ਹੀਦ ਭਗਤ ਸਿੰਘ ਦਾ ਜਨਮ-ਦਿਨ ਤੇ ਸ਼ਹੀਦੀ ਦਿਨ ਮਨਾਇਆ ਜਾਂਦਾ ਹੈ ਉਥੇ ਅੱਜ ਦੇ ਸਮੇਂ ਵਿਚ ਸ: ਭਗਤ ਸਿੰਘ ਹੋਣ ਦੀ ਹਕੀਕਤ ਨੂੰ ਸਮਝਣ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 28-09-2026
ਬੰਗਾ, 27 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ 119ਵਾਂ ਜਨਮ ਦਿਵਸ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੇ ਸਮੁੱਚੇ ਭਾਰਤ ਅਤੇ ਵਿਸ਼ਵ ਵਿਚ 28 ਸਤੰਬਰ ਨੂੰ ਮਨਾਇਆ ਜਾਵੇਗਾ। ਜਿਥੇ ਸ਼ਹੀਦ ਭਗਤ ਸਿੰਘ ਦਾ ਜਨਮ-ਦਿਨ ਤੇ ਸ਼ਹੀਦੀ ਦਿਨ ਮਨਾਇਆ ਜਾਂਦਾ ਹੈ ਉਥੇ ਅੱਜ ਦੇ ਸਮੇਂ ਵਿਚ ਸ: ਭਗਤ ਸਿੰਘ ਹੋਣ ਦੀ ਹਕੀਕਤ ਨੂੰ ਸਮਝਣ ਦੀ ਲੋੜ ਹੈ। ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦੀ ਜਰੂਰਤ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਭਾਜਪਾ ਨੇਤਾ ਡਾ. ਹਰਭਜਨ ਸਿੰਘ ਕਰਨਾਣਾ ਭਾਰਤ ਵਿਭੂਸ਼ਣ ਤੇ ਸੰਚਾਲਕ ਸ਼ਹੀਦ ਭਗਤ ਸਿੰਘ ਮੈਮੋਰੀਅਲ ਕਾਲਜ ਬੰਗਾ ਨੇ ਕਿਹਾ ਕਿ 2031 ਵਿਚ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਆ ਰਹੀ ਹੈ। ਡਾ. ਹਰਭਜਨ ਸਿੰਘ ਕਰਨਾਣਾ ਨੇ ਭਾਰਤ ਤੇ ਪੰਜਾਬ ਸਰਕਾਰ ਅਤੇ ਦੇਸ਼ ਦੇ ਸਮੁੱਚੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ 100 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਨੈਸ਼ਨਲ ਪੱਧਰ ’ਤੇ ਮਨਾਇਆ ਜਾਵੇ। ਹੁਣ ਤੋਂ ਹੀ ਵੱਖ-ਵੱਖ ਪ੍ਰੋਗਰਾਮ ਪੂਰੇ ਭਾਰਤ ਵਿਚ ਉਲੀਕੇ ਜਾਣ। ਡਾ. ਹਰਭਜਨ ਸਿੰਘ ਕਰਨਾਣਾ ਨੇ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਖਟਕੜ ਕਲਾਂ ਵਿਖੇ ਯੂਨੀਵਰਸਿਟੀ, ਖੋਜ ਕੇਂਦਰ ਤੇ ਵੱਖ-ਵੱਖ ਯੂਨੀਵਰਸਿਟੀਆਂ ਵਿਚ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਚੇਅਰ ਸਥਾਪਿਤ ਕਰਨ ਦੀ ਮੰਗ ਕੀਤੀ ਤਾਂ ਜੋ ਵਿਦਿਆਰਥੀ ਸ਼ਹੀਦ ਭਗਤ ਸਿੰਘ ਅਤੇ ਦੇਸ਼ ਦੇ ਹੋਰ ਅਣਗੌਲੇ ਸ਼ਹੀਦਾਂ ’ਤੇ ਪੀ. ਐੱਚ. ਡੀ. ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਨੌਜਵਾਨ ਵਿਦਿਆਰਥੀ ਮੇਲਾ ਪਿੰਡ ਟੌਂਸਾ ’ਚ ਸ਼ੁਰੂ ਅਗਲੀ ਖ਼ਬਰ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਖਟਕੜ ਕਲਾਂ ’ਚ ਨਾ ਮਨਾਏ ਜਾਣ ਦੇ ਫੈਸਲੇ ’ਤੇ ਪਿੰਡ ਵਾਸੀਆਂ ਨੇ ਜਤਾਇਆ ਰੋਸ
Ad Position 24