ਅਮਰੀਕਾ ਦੀ ਯੂਨੀਵਰਸਿਟੀ ਵਲੋਂ ਡਾ. ਗੁਰਮੀਤ ਸਰਾਂ ਡੀ. ਲਿਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
ਨਵਾਂਸ਼ਹਿਰ, 29 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਸਿੱਖਿਆ, ਸਾਹਿਤ ਤੇ ਖੇਡਾਂ ਦੇ ਖੇਤਰ ਵਿਚ ਜਾਣੀ ਪਹਿਚਾਣੀ ਸ਼ਖ਼ਸੀਅਤ ਡਾ. ਗੁਰਮੀਤ ਸਿੰਘ ਸਰਾਂ ਜੋ ਹੁਣ ਅਪੋਲੋ ਸਟਾਰ ਇੰਟਰਨੈਸ਼ਨਲ ਸਕੂਲ ਰਾਹੋਂ ਵਿਖੇ ਬਤੌਰ ਡਾਇਰੈਕਟਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਨੂੰ ਗਲੋਬਲ ਇਨਵਾਰਨਾਮੈਂਟਲ ਯੂਨੀਵਰਸਿਟੀ ਆਫ ਅਮਰੀਕਾ ਵਲੋਂ ਡੀ.
ਨਵਾਂਸ਼ਹਿਰ, 29 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਸਿੱਖਿਆ, ਸਾਹਿਤ ਤੇ ਖੇਡਾਂ ਦੇ ਖੇਤਰ ਵਿਚ ਜਾਣੀ ਪਹਿਚਾਣੀ ਸ਼ਖ਼ਸੀਅਤ ਡਾ. ਗੁਰਮੀਤ ਸਿੰਘ ਸਰਾਂ ਜੋ ਹੁਣ ਅਪੋਲੋ ਸਟਾਰ ਇੰਟਰਨੈਸ਼ਨਲ ਸਕੂਲ ਰਾਹੋਂ ਵਿਖੇ ਬਤੌਰ ਡਾਇਰੈਕਟਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਨੂੰ ਗਲੋਬਲ ਇਨਵਾਰਨਾਮੈਂਟਲ ਯੂਨੀਵਰਸਿਟੀ ਆਫ ਅਮਰੀਕਾ ਵਲੋਂ ਡੀ. ਲਿਟ ਦੀ ਆਨਰੇਰੀ ਡਿਗਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਨੂੰ ਇਹ ਸਨਮਾਨ ਮਿਲਣ ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਰੌਸ਼ਨ ਹੋਇਆ ਅਤੇ ਇਹ ਇਲਾਕੇ ਲਈ ਬੜੀ ਮਾਣ ਵਾਲੀ ਗੱਲ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਿੱਤਰਾਂ ਤੇ ਸੁਨੇਹੀਆਂ ਵਲੋਂ ਮੁਬਾਰਕਬਾਦ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਮੁਬਾਰਕਬਾਦ ਦੇਣ ਵਾਲਿਆਂ ਵਿਚ ਡਾ. ਜਸਵਿੰਦਰ ਸਿੰਘ, ਡਾ. ਵਿਲੀਅਮ ਕੁਮਾਰ, ਪ੍ਰਿੰਸੀਪਲ ਮਨਦੀਪ ਸਿੰਘ ਗਰੇਵਾਲ, ਪ੍ਰਿੰਸੀਪਲ ਨੀਲਮ ਸ਼ਰਮਾ, ਪ੍ਰਿੰਸੀਪਲ ਦਲਜੀਤ ਸਿੰਘ ਬੋਲਾ, ਸਟੇਟ ਐਵਾਰਡੀ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ, ਮੁੱਖ ਅਧਿਆਪਕ ਗੁਰਨੇਕ ਸਿੰਘ ਮੱਲੀ, ਹਰਜੀਤ ਸਿੰਘ ਮਾਹਲ, ਪ੍ਰਿੰਸੀਪਲ ਰਜਨੀਸ਼ ਕੁਮਾਰ, ਪ੍ਰਿੰਸੀਪਲ ਕੁਲਵਰਨ ਸਿੰਘ ਗਿੱਲ, ਰਜੀਵ ਗੌਤਮ, ਤਰਲੋਚਨ ਸਿੰਘ ਠੇਕੇਦਾਰ, ਰਜਿੰਦਰ ਵਾਲੀਆ ਆਦਿ ਸ਼ਾਮਿਲ ਸਨ।