29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਐਕਸਪਰਟ ਟਿਊਸ਼ਨ ਸੈਂਟਰ ਦੀ ਵਿਦਿਆਰਥਣ ਸੁਹਾਨੀ ਨੇ ਜਨਰਲ ਗਿਆਨ ਮੁਕਾਬਲੇ ’ਚ ਜਿੱਤਿਆ ਇਨਾਮ

ਨਵਾਂਸ਼ਹਿਰ, 29 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ’ਤੇ ਓਲਡ ਇਜ਼ ਗੋਲਡ ਫ੍ਰੈਂਡਜ਼ ਗਰੁੱਪ ਨਵਾਂਸ਼ਹਿਰ ਵਲੋਂ ਇਕ ਜਨਰਲ ਗਿਆਨ (ਜੀ. ਕੇ.)

Ad Position 21
No active advertisement
ਅਜੀਤ ਡੈਸਕ 30-09-2026
ਨਵਾਂਸ਼ਹਿਰ, 29 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ’ਤੇ ਓਲਡ ਇਜ਼ ਗੋਲਡ ਫ੍ਰੈਂਡਜ਼ ਗਰੁੱਪ ਨਵਾਂਸ਼ਹਿਰ ਵਲੋਂ ਇਕ ਜਨਰਲ ਗਿਆਨ (ਜੀ. ਕੇ.) ਮੁਕਾਬਲੇ ਦਾ ਪ੍ਰਬੰਧ ਕੀਤਾ। ਮੁਕਾਬਲੇ ਵਿਚ ਐਕਸਪਰਟ ਟਿਊਸ਼ਨ ਸੈਂਟਰ ਦੀ ਗਿਆਰਵੀਂ ਜਮਾਤ (ਮੈਡੀਕਲ) ਦੀ ਹੋਣਹਾਰ ਵਿਦਿਆਰਥਣ ਸੁਹਾਨੀ ਪੁੱਤਰੀ ਰਜਿੰਦਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਨਾਮ ਹਾਸਿਲ ਕੀਤਾ ਅਤੇ ਸੈਂਟਰ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਪ੍ਰਾਪਤੀ ’ਤੇ ਐਕਸਪਰਟ ਟਿਊਸ਼ਨ ਸੈਂਟਰ ਦੇ ਡਾਇਰੈਕਟਰ ਪਰਮਿੰਦਰਪਾਲ ਸਿੰਘ ਬਖ਼ਸ਼ੀ ਅਤੇ ਸਮੂਹ ਸਟਾਫ਼ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੁਹਾਨੀ ਨੂੰ ਸਨਮਾਨਿਤ ਕੀਤਾ। ਡਾਇਰੈਕਟਰ ਪਰਮਿੰਦਰਪਾਲ ਸਿੰਘ ਬਖ਼ਸ਼ੀ ਨੇ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਗਿਆਨ ਦਾ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਵੀ ਮਜ਼ਬੂਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੱਜੋਂ ਦਾ ਪਹਿਲਾ ਕਬੱਡੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਅਗਲੀ ਖ਼ਬਰ ਹਲਕਾ ਇੰਚਾਰਜ ਚੌਧਰੀ ਹਨੀ ਟੌਂਸਾ ਦੀ ਯੋਗ ਅਗਵਾਈ ਹੇਠ ਬਲਾਚੌਰ ਦੇ ਕਈ ਪ੍ਰਮੁੱਖ ਆਗੂਆਂ ਨੇ ਫੜਿਆ ਅਕਾਲੀ ਦਲ ਦਾ ਪੱਲਾ
Ad Position 24