ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਨੇ 04 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕੀਤਾ ਗ੍ਰਿਫਤਾਰ
ਨਵਾਂਸ਼ਹਿਰ, 30 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸਦਰ ਨਵਾਂਸ਼ਹਿਰ ਦੇ ਐਸ. ਐਚ.
ਨਵਾਂਸ਼ਹਿਰ, 30 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸਦਰ ਨਵਾਂਸ਼ਹਿਰ ਦੇ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਨੇ 04 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਮੇਨ ਹਾਈ-ਵੇ ਨੇੜੇ ਬੁੰਗੇ ਦਾ ਪੰਪ, ਜਾਡਲਾ ਪਾਸ ਪੁੱਜੇ ਤਾਂ ਪੋਹ ਪਾਸ ਬਣੇ ਬੱਸ ਅੱਡੇ ਦੀ ਸ਼ੈੱਡ ਦੇ ਪਿਛਲੇ ਪਾਸੇ ਦੀ ਇਕ ਨੌਜਵਾਨ ਸੜਕ ਵੱਲ ਆਇਆ ਤੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਸ਼ੱਕ ਦੇ ਆਧਾਰ ’ਤੇ ਉਸ ਤੋਂ ਪੁੱਛ-ਗਿੱਛ ਕਰਨ ਅਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 04 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਅਜੇ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਮੁਹੱਲਾ ਗੁਰੂ ਰਵਿਦਾਸ, ਥਾਣਾ ਸਿਟੀ ਨਵਾਂਸ਼ਹਿਰ ਜ਼ਿਲ੍ਹਾ ਸ.ਭ.ਸ ਨਗਰ ਵਜੋਂ ਹੋਈ ਹੈ। ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ।