30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੰਜਾਬ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਕਾਠਗੜ੍ਹ, 30 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਵਿਸ਼ੇ ’ਤੇ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸੰਤ ਸਮਾਜ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਿੱਖਿਆ ਮਾਹਿਰਾਂ ਨੇ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ, ਬਾਣੀ ਅਤੇ ਮਨੁੱਖਤਾਵਾਦੀ ਵਿਚਾਰਧਾਰਾ ’ਤੇ ਵਿਚਾਰ ਸਾਂਝੇ ਕਰਦਿਆਂ ਸਮਾਜ ਵਿੱਚ ਬਰਾਬਰੀ, ਭਾਈਚਾਰੇ, ਆਪਸੀ ਸਦਭਾਵਨਾ ਅਤੇ ਸਮਾਜਿਕ ਨਿਆਂ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 01-10-2026
ਕਾਠਗੜ੍ਹ, 30 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਵਿਸ਼ੇ ’ਤੇ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸੰਤ ਸਮਾਜ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਿੱਖਿਆ ਮਾਹਿਰਾਂ ਨੇ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ, ਬਾਣੀ ਅਤੇ ਮਨੁੱਖਤਾਵਾਦੀ ਵਿਚਾਰਧਾਰਾ ’ਤੇ ਵਿਚਾਰ ਸਾਂਝੇ ਕਰਦਿਆਂ ਸਮਾਜ ਵਿੱਚ ਬਰਾਬਰੀ, ਭਾਈਚਾਰੇ, ਆਪਸੀ ਸਦਭਾਵਨਾ ਅਤੇ ਸਮਾਜਿਕ ਨਿਆਂ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਸੈਮੀਨਾਰ ਦੌਰਾਨ ਸੰਤ ਸਮਾਜ ਵੱਲੋਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ, ਚਰਨਛੋਹ ਬੇਗਮਪੁਰਾ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਸੁਰਿੰਦਰ ਸਿੰਘ ਅਤੇ ਆਲ ਇੰਡੀਆ ਆਦਿ-ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਗੁਰੂ ਜੀ ਦੇ ਜੀਵਨ, ਦਰਸ਼ਨ, ਸਿੱਖਿਆਵਾਂ ਅਤੇ ਉਨਾਂ ਦੀ ਅੱਜ ਦੇ ਯੁੱਗ ਵਿੱਚ ਮਹੱਤਤਾ ਤੇ ਵਿਸਤਾਰ ਨਾਲ ਚਾਨਣ ਪਾਇਆ। ਸੰਤ ਕੇਵਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖ ਨੂੰ ਆਪਣੇ ਅੰਦਰ ਝਾਤ ਮਾਰਨ, ਸੱਚੇ ਮਾਰਗ ’ਤੇ ਚੱਲਣ ਅਤੇ ਹਰ ਮਨੁੱਖ ਨਾਲ ਬਰਾਬਰੀ ਤੇ ਸਨਮਾਨ ਦਾ ਵਿਹਾਰ ਕਰਨ ਦੀ ਪ੍ਰੇਰਣਾ ਦਿੰਦੀ ਹੈ। ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜੀਵਨ ਮਨੁੱਖਤਾ ਦੀ ਸੇਵਾ, ਸਮਾਜਿਕ ਬਰਾਬਰੀ, ਮਿਹਨਤ, ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਗੁਰੂ ਜੀ ਨੇ ਅਜਿਹੇ ਸਮਾਜ ਦੀ ਕਲਪਨਾ ਕੀਤੀ, ਜਿੱਥੇ ਕਿਸੇ ਵੀ ਵਿਅਕਤੀ ਨਾਲ ਜਾਤ, ਵਰਗ ਜਾਂ ਕਿਸੇ ਹੋਰ ਆਧਾਰ ’ਤੇ ਭੇਦਭਾਵ ਨਾ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਸਿਰਫ਼ ਅਧਿਆਤਮਿਕ ਮਾਰਗਦਰਸ਼ਨ ਹੀ ਨਹੀਂ ਦਿੰਦੀ, ਸਗੋਂ ਸਮਾਜਿਕ ਜੀਵਨ ਨੂੰ ਬਿਹਤਰ ਬਣਾਉਣ ਦੀ ਵੀ ਪ੍ਰੇਰਣਾ ਦਿੰਦੀ ਹੈ ਜੋ ਕਿਸੇ ਇੱਕ ਵਰਗ, ਸਮਾਜ ਤੇ ਧਰਮ ਨਾਲ ਸਬੰਧਤ ਨਹੀਂ ਹੈ। ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਦੀਆਂ ਪਹਿਲਾਂ ਮਨੁੱਖਤਾ ਨੂੰ ਬਰਾਬਰੀ ਅਤੇ ਆਪਸੀ ਸਨਮਾਨ ਦਾ ਸੰਦੇਸ਼ ਦਿੱਤਾ, ਜਿਸ ਦੀ ਸਾਰਥਕਤਾ ਅੱਜ ਵੀ ਓਨੀ ਹੀ ਹੈ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਏਕਤਾ, ਪਿਆਰ, ਭਾਈਚਾਰੇ ਅਤੇ ਬਰਾਬਰੀ ਦਾ ਰਾਹ ਦਿਖਾਉਂਦੀਆਂ ਹਨ। ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋ. ਅਵਤਾਰ ਸਿੰਘ, ਸਾਬਕਾ ਐਸੋਸੀਏਟ ਪ੍ਰੋਫੈਸਰ ਅਤੇ ਮੁਖੀ, ਪੋਸਟ ਗ੍ਰੈਜੂਏਟ ਵਿਭਾਗ, ਪੰਜਾਬੀ, ਰਾਮਗੜ੍ਹੀਆ ਕਾਲਜ ਫਗਵਾੜਾ ਨੇ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਦਰਸ਼ਨ ਦੇ ਵੱਖ-ਵੱਖ ਪੱਖਾਂ ’ਤੇ ਵਿਸਥਾਰ ਨਾਲ ਚਾਨਣਾ ਪਾਇਆ। ਪ੍ਰੋਗਰਾਮ ਦੌਰਾਨ ਪਹੁੰਚੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਯੂਨੀਵਰਸਿਟੀ ਪ੍ਰਬੰਧਨ ਵੱਲੋਂ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਵਾਈਸ ਚਾਂਸਲਰ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪ੍ਰੋਫੈਸਰ ਡਾ. ਏ. ਐਸ ਚਾਵਲਾ ਨੇ ਪੰਜਾਬ ਸਰਕਾਰ ਦਾ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਪ੍ਰੋ. ਵਾਈਸ ਚਾਂਸਲਰ ਪ੍ਰੋਫੈਸਰ ਬੀ. ਐਸ ਸਤਿਆਲ, ਅਸਿਸਟੈਂਟ ਡਾਇਰੈਕਟਰ ਉਚੇਰੀ ਸਿੱਖਿਆ ਰਾਜੇਸ਼ ਕੁਮਾਰ, ਦੁਸ਼ਯੰਤ ਰਾਜਪੂਤ, ਬਾਬਾ ਨਰੇਸ਼ ਸਿੰਘ ਤਪ ਅਸਥਾਨ ਸ੍ਰੀ ਖੁਰਾਲ ਗੜ੍ਹ ਸਾਹਿਬ, ਸੰਤ ਓਮ ਪ੍ਰਕਾਸ਼, ਡੀਨ ਫਾਰਮੇਸੀ ਕਾਲਜ ਨਰੇਸ਼ ਗਿੱਲ, ਐਗਜ਼ਕਿਊਟਿਵ ਡੀਨ ਡਾ ਆਸ਼ੂਤੋਸ਼ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਆਈ (ਐਮ) ਵਲੋਂ ਵਿਧਾਇਕ ਡਾ. ਨਛੱਤਰ ਪਾਲ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਕਾਂਗਰਸ ਸੇਵਾ ਦਲ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ -ਕਲਸੀ
Ad Position 24