30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਦੌਲਤਪੁਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ

ਜਾਡਲਾ, 30 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ) - ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਿੰਡ ਦੌਲਤਪੁਰ ਵਿਖੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਗਏ। ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜੇਸ਼ ਪਾਲ ਖੰਨਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਕਾਰਜ ਦੌਰਾਨ ਲਾਭਪਾਤਰੀਆਂ ਨੂੰ ਯੋਜਨਾ ਤਹਿਤ ਮਿਲਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 01-10-2026
ਜਾਡਲਾ, 30 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ) - ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਿੰਡ ਦੌਲਤਪੁਰ ਵਿਖੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਗਏ। ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜੇਸ਼ ਪਾਲ ਖੰਨਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਕਾਰਜ ਦੌਰਾਨ ਲਾਭਪਾਤਰੀਆਂ ਨੂੰ ਯੋਜਨਾ ਤਹਿਤ ਮਿਲਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਰਾਜੇਸ਼ ਪਾਲ ਖੰਨਾ ਨੇ ਕਿਹਾ ਕਿ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਹਿੰਗੇ ਇਲਾਜ ਦੇ ਦੌਰ ਵਿੱਚ ਆਮ ਅਤੇ ਆਰਥਿਕ ਤੌਰ ’ਤੇ ਕੰਮਜ਼ੋਰ ਪਰਿਵਾਰਾਂ ਲਈ ਲਾਹੇਵੰਦ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਪਰਿਵਾਰ ਵਿੱਚ ਅਚਾਨਕ ਗੰਭੀਰ ਬਿਮਾਰੀ ਆਉਣ ਦੀ ਸਥਿਤੀ ਵਿੱਚ ਇਲਾਜ ਦਾ ਖਰਚਾ ਪਰਿਵਾਰ ਦੀ ਆਰਥਿਕਤਾ ’ਤੇ ਭਾਰੀ ਬੋਝ ਪਾ ਸਕਦਾ ਹੈ, ਇਸ ਲਈ ਅਜਿਹੀ ਸਿਹਤ ਸੁਰੱਖਿਆ ਯੋਜਨਾ ਦੀ ਮਹੱਤਤਾ ਵਧ ਜਾਂਦੀ ਹੈ। ਇਸ ਮੌਕੇ ਸਿਹਤ ਕਰਮਚਾਰੀ ਘਨਸ਼ਾਮ ਨੇ ਕਿਹਾ ਕਿ ਸਰਕਾਰੀ ਸਿਹਤ ਯੋਜਨਾਵਾਂ ਦਾ ਅਸਲ ਮਕਸਦ ਤਾਂ ਹੀ ਪੂਰਾ ਹੋ ਸਕਦਾ ਹੈ, ਜਦੋਂ ਯੋਗ ਲਾਭਪਾਤਰੀਆਂ ਨੂੰ ਇਨ੍ਹਾਂ ਦੀ ਜਾਣਕਾਰੀ ਅਤੇ ਸਮੇਂ ਸਿਰ ਲਾਭ ਮਿਲੇ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕਰਨ ਅਤੇ ਯੋਗਤਾ ਅਨੁਸਾਰ ਇਨ੍ਹਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀਮਤੀ ਰਿੰਪੀ ਆਸ਼ਾ ਵਰਕਰ, ਰਮਨਪ੍ਰੀਤ ਕੌਰ, ਕਵਿਤਾ ਰਾਣੀ, ਮਨਪ੍ਰੀਤ ਕੌਰ, ਦਲਵੀਰ ਸਿੰਘ ਪੀ.ਪੀ., ਮਨਪ੍ਰੀਤ ਸਿੰਘ ਬੈਂਕ ਮੈਨੇਜਰ, ਗਿਆਨ ਸਿੰਘ, ਬਲਵੀਰ ਸਿੰਘ, ਬਿੱਕਰ ਸਿੰਘ, ਜਤਿੰਦਰ ਸਿੰਘ ਖ਼ਾਲਸਾ ਅਤੇ ਜੋਤੀ ਇਲੈਕਟ੍ਰੀਸ਼ਨ ਸਮੇਤ ਪਿੰਡ ਦੇ ਵਸਨੀਕਾਂ, ਲਾਭਪਾਤਰੀਆਂ ਅਤੇ ਹੋਰ ਪਤਵੰਤੇ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਟਹਿਲ ਸਿੰਘ ਟਹਿਲਾ ਨਹੀਂ ਰਹੇ ਅਗਲੀ ਖ਼ਬਰ ਪਿੰਡ ਕੰਗ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ
Ad Position 24