30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸੁੱਜੋਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਯਾਦ ’ਚ ਜੋੜ ਮੇਲਾ 23 ਤੋਂ

ਪੱਲੀ ਝਿੱਕੀ, 30 ਸਤੰਬਰ (ਕੁਲਦੀਪ ਸਿੰਘ ਪਾਬਲਾ) - ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ 35ਵਾਂ ਸਲਾਨਾ ਜੋੜ ਮੇਲਾ ਪਿੰਡ ਸੁੱਜੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰਧਾਨ ਬਲਵੀਰ ਸਿੰਘ ਯੂ. ਕੇ, ਤਰਸੇਮ ਸਿੰਘ ਕੈਨੇਡਾ ਸਮੂਹ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ, ਐਨ.

Ad Position 21
No active advertisement
ਅਜੀਤ ਡੈਸਕ 01-10-2026
ਪੱਲੀ ਝਿੱਕੀ, 30 ਸਤੰਬਰ (ਕੁਲਦੀਪ ਸਿੰਘ ਪਾਬਲਾ) - ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ 35ਵਾਂ ਸਲਾਨਾ ਜੋੜ ਮੇਲਾ ਪਿੰਡ ਸੁੱਜੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰਧਾਨ ਬਲਵੀਰ ਸਿੰਘ ਯੂ. ਕੇ, ਤਰਸੇਮ ਸਿੰਘ ਕੈਨੇਡਾ ਸਮੂਹ ਗੁਰਦੁਆਰਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ, ਐਨ. ਆਰ. ਆਈ ਵੀਰਾਂ ਅਤੇ ਸਮੂਹ ਨੌਜਵਾਨ ਸਭਾ ਦੇ ਸਹਿਯੋਗ ਨਾਲ 21 ਤੋਂ 26 ਅਕਤੂਬਰ ਤੱੱਕ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵੀਰ ਸਿੰਘ ਯੂ.ਕੇ, ਸਰਪੰਚ ਅੰਮ੍ਰਿਤਪਾਲ ਕੌਰ, ਸਾਬਕਾ ਸਰਪੰਚ ਤਰਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਗੁਰਦੁਆਰਾ ਸੁੱਜੋਂ ਵਿਖੇ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 23 ਅਕਤੂਬਰ ਨੂੰ ਭੋਗ ਪਾਏ ਜਾਣਗੇ। ਉਪਰੰਤ ਬਾਅਦ ਦੁਪਹਿਰ ਕਬੱਡੀ ਇੰਟਰਨੈਸ਼ਨਲ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਦੌਰਾਨ ਦੂਜੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ 24 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ ਅਤੇ 25 ਅਕਤੂਬਰ ਨੂੰ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸਮਾਗਮ ਦੌਰਾਨ ਇੰਟਰਨੈਸ਼ਨਲ ਰਾਗੀ ਅਤੇ ਢਾਡੀ ਜਥੇ ਆਪਣੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ 26 ਅਕਤੂਬਰ ਨੂੰ ਛਿੰਝ ਮੇਲਾ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਇਸ ਅਖਾੜੇ ਵਿੱਚ ਮੰਨੇ ਪਰਮੰਨੇ ਚੋਟੀ ਦੇ ਪਹਿਲਵਾਨ ਹਿੱਸਾ ਲੈਣਗੇ। ਇਸ ਦੌਰਾਨ ਸੱਦੇ ਹੋਏ ਪਹਿਲਵਾਨਾਂ ਦੇ ਮੁਕਾਬਲੇ ਕਰਵਾਏ ਜਾਣਗੇ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਸੂੰਢ ਮਕਸੂਦਪੁਰ ਤੇ ਕਟਾਰੀਆਂ ਮੰਡੀ ’ਚ ਝੋਨੇ ਦੇ ਢੇਰਾਂ ਦੇ ਅੰਬਾਰ ਲੱਗਣੇ ਸ਼ੁਰੂ ਅਗਲੀ ਖ਼ਬਰ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਟਹਿਲ ਸਿੰਘ ਟਹਿਲਾ ਨਹੀਂ ਰਹੇ
Ad Position 24