02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ਼ੇਰੇ ਪੰਜਾਬ ਕਿਸਾਨ ਯੂਨੀਅਨ ਵਲੋਂ ਸਮੁੰਦੜਾ ਵਿਖੇ ਮੀਟਿੰਗ

ਸਮੁੰਦੜਾ, 1 ਅਕਤੂਬਰ (ਤੀਰਥ ਸਿੰਘ ਰੱਕੜ)-ਸਮੁੰਦੜਾ ਵਿਖੇ ਪੈਰੀ-ਪੈਰੀ ਮੀਟਿੰਗ ਹਾਲ ‘ਚ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਵੱਖ-ਵੱਖ ਕਿਸਾਨੀ ਅਤੇ ਸੂਬੇ ਦੇ ਭੱਖਦੇ ਮਸਲਿਆਂ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੰਤ ਸਿੰਘ ਭੱਠਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਣਕ ਦੇ ਸਮਰਥਨ ਮੁੱਲ ਵਿੱਚ 25 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਨਾਲ ਇੱਕ ਤਰ੍ਹਾਂ ਦਾ ਕੋਝਾ ਮਜ਼ਾਕ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 02-10-2026
ਸਮੁੰਦੜਾ, 1 ਅਕਤੂਬਰ (ਤੀਰਥ ਸਿੰਘ ਰੱਕੜ)-ਸਮੁੰਦੜਾ ਵਿਖੇ ਪੈਰੀ-ਪੈਰੀ ਮੀਟਿੰਗ ਹਾਲ ‘ਚ ਸ਼ੇਰੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਵੱਖ-ਵੱਖ ਕਿਸਾਨੀ ਅਤੇ ਸੂਬੇ ਦੇ ਭੱਖਦੇ ਮਸਲਿਆਂ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੰਤ ਸਿੰਘ ਭੱਠਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਣਕ ਦੇ ਸਮਰਥਨ ਮੁੱਲ ਵਿੱਚ 25 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਨਾਲ ਇੱਕ ਤਰ੍ਹਾਂ ਦਾ ਕੋਝਾ ਮਜ਼ਾਕ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਖਾਦਾਂ, ਦਵਾਈਆਂ ਅਤੇ ਡੀਜ਼ਲ ਦੇ ਭਾਅ ਅਸਮਾਨ ਨੂੰ ਛੂਹ ਰਹੇ ਹਨ, ਜਿਸ ਕਰਕੇ ਫਸਲ ਦੇ ਲਾਗਤ ਮੁੱਲ ਵਿੱਚ ਪਹਿਲਾਂ ਦੇ ਮੁਕਾਬਲੇ ਚੋਖਾ ਵਾਧਾ ਹੋਇਆ ਹੈ ਅਤੇ ਸੂਬੇ ਦਾ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਸੁੱਚਾ ਸਿੰਘ ਕੁੱਕੜਮਜ਼ਾਰਾ, ਬਘੇਲ ਸਿੰਘ ਲੱਲੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਕਿਸੇ ਵੀ ਵਿਸ਼ੇਸ਼ ਪੈਕੇਜ ਦਾ ਐਲਾਨ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਦੇ ਪਾਣੀਆਂ ਅਤੇ ਚੰਡੀਗੜ੍ਹ ਦੇ ਮਸਲੇ ਸਬੰਧੀ ਵੀ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ, ਜਿਸ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੰਜਾਬ ਅਤੇ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਤੋਂ ਨੰਗਾ ਹੋਇਆ ਹੈ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਝੋਨੇ ਦੀ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ। ਇਸ ਮੌਕੇ ਸਤਵਿੰਦਰ ਸਿੰਘ ਪੈਂਸਰਾ, ਹਰਜਿੰਦਰ ਸਿੰਘ ਮੰਡੇਰ, ਕੁਲਵਿੰਦਰ ਸਿੰਘ ਸਮੁੰਦੜਾ, ਬਹਾਦਰ ਸਿੰਘ ਖਾਨਪੁਰ, ਮੁਖਤਿਆਰ ਸਿੰਘ, ਤਜਿੰਦਰ ਸਿੰਘ, ਦਮਨਜੋਤ ਸਿੰਘ ਸਾਬਕਾ ਸਰਪੰਚ ਚੱਕ ਗੁਜਰਾਂ ਆਦਿ ਵੀ ਹਾਜ਼ਰ ਸਨ l
Ad Position 22
No active advertisement
ਪਿਛਲੀ ਖ਼ਬਰ ਖੂਨਦਾਨ ਕਰਨ ਨਾਲ ਹੀ ਕੀਮਤੀ ਮਨੁੱਖੀ ਜਾਨਾਂ ਬਚ ਸਕਦੀਆਂ ਹਨ -ਬਾਗੀ ਅਗਲੀ ਖ਼ਬਰ ਸੂਬਾ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਜ਼ਿਲ੍ਹਾ ਪ੍ਰਧਾਨ ਕਮਲਜੀਤ ਬੰਗਾ ਨੇ ਕੀਤੀ ਮੁਲਾਕਾਤ
Ad Position 24