04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ 3 ਕਾਬੂ

ਨਵਾਂਸ਼ਹਿਰ, 2 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਗਿਆ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ’ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 30 ਨਸ਼ੀਲੀਆਂ ਗੋਲੀਆਂ ਅਤੇ 8.

Ad Position 21
No active advertisement
ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਨਾਲ ਪੁਲਿਸ ਅਧਿਕਾਰੀ। 03-10-2026
ਨਵਾਂਸ਼ਹਿਰ, 2 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਗਿਆ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ’ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 30 ਨਸ਼ੀਲੀਆਂ ਗੋਲੀਆਂ ਅਤੇ 8.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਰਜਿਸਟਰ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕੀਤਾ ਜਾਵੇ। ਜਿਹੜੇ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਹਨ, ਉਨ੍ਹਾਂ ਬਾਰੇ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਵਿਅਕਤੀਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਤਲਾਹ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਇਲਾਜ ਸੰਬੰਧੀ ਦਾਖ਼ਲ ਕਰਵਾਉਣ ਵਿਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜ਼ਨ-4 ਤੀਸਰੇ ਦਿਨ ਵੀ ਜਾਰੀ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਜ਼ਿਲ੍ਹਾ-ਖੇਡ ਅਫਸਰ
Ad Position 24