ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ
ਪੱਲੀ ਝਿੱਕੀ, 2 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਖੇਤੀਬਾੜੀ ਦਫ਼ਤਰ ਬਲਾਕ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ 45 ਬੱਚਿਆਂ ਵਿਚ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾਕਟਰ ਰਾਜ ਕੁਮਾਰ ਨੇ ਦੱਸਿਆ ਕਿ ਸਕੂਲ ਵਿਚ ਪੇਂਟਿੰਗ ਕਰਵਾਉਣ ਦਾ ਮੁੱਖ ਮੰਤਵ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਇਹ ਅਹਿਸਾਸ ਹੋਵੇ ਕਿ ਅਸੀਂ ਆਪਣੇ ਵਾਤਾਵਰਨ ਨੂੰ ਕਿਸ ਤਰ੍ਹਾਂ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਹੈ।
ਪੱਲੀ ਝਿੱਕੀ, 2 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਖੇਤੀਬਾੜੀ ਦਫ਼ਤਰ ਬਲਾਕ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ 45 ਬੱਚਿਆਂ ਵਿਚ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾਕਟਰ ਰਾਜ ਕੁਮਾਰ ਨੇ ਦੱਸਿਆ ਕਿ ਸਕੂਲ ਵਿਚ ਪੇਂਟਿੰਗ ਕਰਵਾਉਣ ਦਾ ਮੁੱਖ ਮੰਤਵ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਇਹ ਅਹਿਸਾਸ ਹੋਵੇ ਕਿ ਅਸੀਂ ਆਪਣੇ ਵਾਤਾਵਰਨ ਨੂੰ ਕਿਸ ਤਰ੍ਹਾਂ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਹੈ। ਡਾਕਟਰ ਕੁਲਦੀਪ ਸਿੰਘ ਨੇ ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਾਨੂੰ ਵਾਤਾਵਰਨ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਮੌਕੇ ਵਿਭਾਗ ਤੋਂ ਸਰਬਜੀਤ ਸਿੰਘ, ਸ੍ਰੀਮਤੀ ਪਰਮਵੀਰ ਕੌਰ ਡਿਪਟੀ ਪ੍ਰਾਜੈਕਟ ਆਤਮਾ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ ਸਤਬੀਰ ਸਿੰਘ, ਮਾਸਟਰ ਹਰਜੀਤ ਸਿੰਘ, ਮੈਡਮ ਚਰਨਜੀਤ ਕੌਰ, ਮੈਡਮ ਸੁਸ਼ਮਿਤਾ ਅਤੇ ਸਕੂਲ ਦਾ ਹੋਰ ਸਟਾਫ ਵੀ ਮੌਜੂਦ ਸਨ।