03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਐੱਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ਐਨ. ਸੀ. ਸੀ. ਦੀ ਸ਼ੁਰੂਆਤ

ਬਲਾਚੌਰ, 2 ਅਕਤੂਬਰ (ਨਰੇਸ਼ ਧੌਲ)-ਐੱਮ. ਆਰ.

Ad Position 21
No active advertisement
ਅਜੀਤ ਡੈਸਕ 03-10-2026
ਬਲਾਚੌਰ, 2 ਅਕਤੂਬਰ (ਨਰੇਸ਼ ਧੌਲ)-ਐੱਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਲੀਡਰਸ਼ਿਪ, ਦੇਸ਼-ਸੇਵਾ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਜੋੜਨ ਦੇ ਉਦੇਸ਼ ਨਾਲ ਐਨ. ਸੀ. ਸੀ. ਕੈਡਿਟਾਂ ਦੀ ਚੋਣ ਲਈ ਵਿਸ਼ੇਸ਼ ਟਰਾਇਲ ਕਰਵਾਏ ਗਏ। ਸਕੂਲ ਕੈਂਪਸ ’ਚ ਕਰਨਲ ਅਮਨਦੀਪ ਬਾਠ ਦੀ ਅਗਵਾਈ ਹੇਠ ਐਨ. ਸੀ. ਸੀ. ਅਧਿਕਾਰੀਆਂ ਦੀ ਟੀਮ ਪਹੁੰਚੀ। ਟੀਮ ਵਲੋਂ ਵਿਦਿਆਰਥੀਆਂ ਦੀ ਸਰੀਰਕ ਸਮਰੱਥਾ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਐਨ. ਸੀ. ਸੀ. ਪ੍ਰਤੀ ਉਨ੍ਹਾਂ ਦੀ ਰੁਚੀ ਨੂੰ ਧਿਆਨ ਵਿਚ ਰੱਖਦਿਆਂ ਚੋਣ ਪ੍ਰਕਿਰਿਆ ਨੂੰ ਸਮਾਪਤ ਕੀਤਾ। ਇਸ ਮੌਕੇ ਕਰਨਲ ਅਮਨਦੀਪ ਬਾਠ ਤੇ ਐਨ. ਸੀ. ਸੀ. ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਐਨ. ਸੀ. ਸੀ. ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐਨ. ਸੀ. ਸੀ. ਨੌਜਵਾਨਾਂ ’ਚ ਅਨੁਸ਼ਾਸਨ, ਹਿੰਮਤ, ਲੀਡਰਸ਼ਿਪ, ਟੀਮ-ਭਾਵਨਾ, ਆਤਮ-ਵਿਸ਼ਵਾਸ ਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ’ਤੇ ਮਜ਼ਬੂਤ ਬਣਾਉਣਾ ਨਹੀਂ, ਸਗੋਂ ਉਨ੍ਹਾਂ ਨ ੂੰ ਚੰਗੇ, ਜ਼ਿੰਮੇਵਾਰ ਤੇ ਅਨੁਸ਼ਾਸਿਤ ਨਾਗਰਿਕ ਬਣਾਉਣਾ ਵੀ ਹੈ। ਐਨ. ਸੀ. ਸੀ. ਇਸ ਦਿਸ਼ਾ ਵਿਚ ਵਿਦਿਆਰਥੀਆਂ ਲਈ ਇਕ ਮਹੱਤਵਪੂਰਨ ਮੰਚ ਪ੍ਰਦਾਨ ਕਰਦਾ ਹੈ। ਇਸ ਮੌਕੇ ਸਕੂਲ ਕੈਂਪਸ ਵਿਚ ਦੇਸ਼-ਭਗਤੀ ਤੇ ਅਨੁਸ਼ਾਸਨ ਦੀ ਭਾਵਨਾ ਦਾ ਵਿਸ਼ੇਸ਼ ਮਾਹੌਲ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਨੇ ਐਨ. ਸੀ. ਸੀ. ਨਾਲ ਜੁੜਨ ਅਤੇ ਦੇਸ਼-ਸੇਵਾ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਉਤਸ਼ਾਹ ਪ੍ਰਗਟਾਇਆ। ਸਕੂਲ ਮੈਨੇਜ਼ਮੈਂਟ ਵਲੋਂ ਕਰਨਲ ਅਮਨਦੀਪ ਬਾਠ ਤੇ ਸਮੁੱਚੀ ਐਨ. ਸੀ. ਸੀ. ਟੀਮ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਇਸ ਨਵੀਂ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ 100 ਫ਼ੀਸਦੀ ਨਤੀਜਾ
Ad Position 24