ਸ਼ਹੀਦ ਭਗਤ ਸਿੰਘ ਦਾ 100ਵਾਂ ਸ਼ਹੀਦੀ ਦਿਵਸ ਰਾਸ਼ਟਰੀ ਪੱਧਰ ’ਤੇ ਮਨਾਇਆ ਜਾਵੇ-ਪ੍ਰਿੰ: ਡਾ: ਕਰਨਾਣਾ
ਬੰਗਾ, 2 ਅਕਤੂਬਰ (ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ 100ਵੇਂ ਸ਼ਹੀਦੀ ਦਿਵਸ ਨੂੰ ਰਾਸ਼ਟਰੀ ਪੱਧਰ ’ਤੇ ਮਨਾਇਆ ਜਾਵੇ। ਪੱਤਰਕਾਰਾਂ ਦੇ ਸਨਮੁੱਖ ਇਹ ਵਿਚਾਰ ਉੱਘੇ ਸਿੱਖਿਆ ਸ਼ਾਸ਼ਤਰੀ ਡਾ.
ਬੰਗਾ, 2 ਅਕਤੂਬਰ (ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ 100ਵੇਂ ਸ਼ਹੀਦੀ ਦਿਵਸ ਨੂੰ ਰਾਸ਼ਟਰੀ ਪੱਧਰ ’ਤੇ ਮਨਾਇਆ ਜਾਵੇ। ਪੱਤਰਕਾਰਾਂ ਦੇ ਸਨਮੁੱਖ ਇਹ ਵਿਚਾਰ ਉੱਘੇ ਸਿੱਖਿਆ ਸ਼ਾਸ਼ਤਰੀ ਡਾ. ਹਰਭਜਨ ਸਿੰਘ ਕਰਨਾਣਾ ਪ੍ਰਿੰਸੀਪਲ ਸ਼ਹੀਦ ਭਗਤ ਸਿੰਘ ਕਾਲਜ ਬੰਗਾ ਨੇ ਪ੍ਰਗਟਾਏ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਦੇਸ਼ ਭਰ ਦੇ ਦੇਸ਼ ਭਗਤ ਲੋਕਾਂ ਵਲੋਂ ਬੜੇ ਹੀ ਇਨਕਲਾਬੀ ਜੋਸ਼ ਨਾਲ ਮਨਾਇਆ। ਇਸ ਮੌਕੇ ਖਟਕੜ ਕਲਾਂ ਵਿਖੇ ਆਪਣੇ ਸਾਥੀਆਂ ਸਮੇਤ ਪੁੱਜੇ ਡਾ. ਹਰਭਜਨ ਸਿੰਘ ਕਰਨਾਣਾ ਭਾਰਤ ਵਿਭੂਸ਼ਣ ਸੀਨੀਅਰ ਆਗੂ ਬੀ. ਜੇ. ਪੀ. ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ 2031 ਵਿਚ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦਾ 100ਵਾਂ ਸ਼ਹੀਦੀ ਦਿਵਸ ਰਾਸ਼ਟਰੀ ਪੱਧਰ ’ਤੇ ਮਨਾਇਆ ਜਾਵੇ।