03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰੂ ਨਾਨਕ ਮਿਸ਼ਨ ਸੁਸਾਇਟੀ ਨਵਾਂਸ਼ਹਿਰ ਵਲੋਂ ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਤੀਸਰਾ ਵਿਸ਼ੇਸ਼ ਗੁਰਮਤਿ ਸਮਾਗਮ

ਬੰਗਾ, 2 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸੱਚੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਨੂੰ ਲੈ ਕੇ ਗੁਰਮਤਿ ਪ੍ਰਚਾਰ ਦੇ ਕਾਰਜਾਂ ਨੂੰ ਨਿਭਾਉਂਦੀ ਆ ਰਹੀ ਨਾਮੀ ਧਾਰਮਿਕ ਸੰਸਥਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸੰਤ ਬਾਬਾ ਜੋਗਿੰਦਰ ਸਿੰਘ ਜੀ ਅਟਾਰੀ ਵਾਲੇ ਅਤੇ ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ, ਸਮੂਹ ਸਾਧ ਸੰਗਤ ਪਿੰਡ ਗੋਬਿੰਦਪੁਰ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਉਕਤ ਗੁਰੂ ਘਰ ਵਿਖੇ ਤੀਸਰਾ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਨਵਾਂਸ਼ਹਿਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦੀ ਲੜੀ ਦੇ ਇਸ ਤੀਸਰੇ ਸਮਾਗਮ ਦੀ ਅਰੰਭਤਾ ਸ੍ਰੀ ਰਹਿਰਾਸ ਸਾਹਿਬ ਪਾਠ ਤੋਂ ਹੋਈ।

Ad Position 21
No active advertisement
ਨਵਾਂਸ਼ਹਿਰ ਵਿਖੇ ਸਹਿਯੋਗ ਸੇਵਾ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ ਸਮੇਂ ਹਾਜ਼ਰ ਪਤਵੰਤੇ। ਤਸਵੀਰ : ਹਰਮਿੰਦਰ ਸਿੰਘ ਪਿੰਟੂ 03-10-2026
ਬੰਗਾ, 2 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਸੱਚੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਨੂੰ ਲੈ ਕੇ ਗੁਰਮਤਿ ਪ੍ਰਚਾਰ ਦੇ ਕਾਰਜਾਂ ਨੂੰ ਨਿਭਾਉਂਦੀ ਆ ਰਹੀ ਨਾਮੀ ਧਾਰਮਿਕ ਸੰਸਥਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸੰਤ ਬਾਬਾ ਜੋਗਿੰਦਰ ਸਿੰਘ ਜੀ ਅਟਾਰੀ ਵਾਲੇ ਅਤੇ ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ, ਸਮੂਹ ਸਾਧ ਸੰਗਤ ਪਿੰਡ ਗੋਬਿੰਦਪੁਰ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਉਕਤ ਗੁਰੂ ਘਰ ਵਿਖੇ ਤੀਸਰਾ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਨਵਾਂਸ਼ਹਿਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦੀ ਲੜੀ ਦੇ ਇਸ ਤੀਸਰੇ ਸਮਾਗਮ ਦੀ ਅਰੰਭਤਾ ਸ੍ਰੀ ਰਹਿਰਾਸ ਸਾਹਿਬ ਪਾਠ ਤੋਂ ਹੋਈ। ਉਪਰੰਤ ਭਾਰੀ ਦੀਵਾਨ ਸਜਾਏ ਗਏ। ਦੀਵਾਨ ਦੀ ਅਰੰਭਤਾ ’ਤੇ ਉੱਘੇ ਕੀਰਤਨੀਏ ਭਾਈ ਹਰਜਿੰਦਰ ਸਿੰਘ, ਭਾਈ ਜੀਤ ਸਿੰਘ ਅਤੇ ਭਾਈ ਅਸ਼ੋਕ ਸਿੰਘ ਅਟਾਰੀ ਵਾਲਿਆਂ ਦੇ ਜਥੇ ਨੇ ਗੁਰਬਾਣੀ ਸ਼ਬਦ ਗਾਇਨ ਦੁਆਰਾ ਸੰਗਤਾਂ ਦੇ ਭਾਰੀ ਇਕੱਠ ਨੂੰ ਮੰਤਰ ਮੁਗਧ ਕਰ ਦਿੱਤਾ। ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲਿਆਂ ਨੇ ਗੁਰਬਾਣੀ ਦੇ ਸ਼ਬਦਾਂ ਦੀ ਲੜੀ ਚਲਾ ਕੇ ਸੰਗਤਾਂ ਨੂੰ ਮੋਹ ਲਿਆ। ਸੰਗਤਾਂ ਨੇ ਉਨ੍ਹਾਂ ਦੀ ਅਵਾਜ਼ ਵਿੱਚ ਅਵਾਜ਼ ਮਿਲਾ ਕੇ ਜਦੋਂ ਸ਼ਬਦ ਗਾਇਨ ਕੀਤੇ ਤਾਂ ਇਕ ਵਾਰੀ ਸਮਾਂ ਜਿਵੇਂ ਬੱਝ ਹੀ ਗਿਆ । ਸਮਾਗਮ ਦੀ ਵਿਸ਼ੇਸ਼ ਖਿੱਚ ਕਥਾਵਾਚਕ ਪ੍ਰੋ. ਸਰਬਜੀਤ ਸਿੰਘ ਰੇਣਕਾ ਲੁਧਿਆਣਾ ਵਾਲਿਆਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਦਿਲੀ ਸ਼ਰਧਾ ਵਿੱਚ ਭਿੱਜ ਕੇ ਉਨ੍ਹਾਂ ਦੇ ਜੀਵਨ ਅਤੇ ਗੁਰਬਾਣੀ ਦੀ ਸਿੱਖਿਆ ਸੰਗਤਾਂ ਦੇ ਚੇਤਿਆਂ ’ਚ ਐਸੀ ਵਸਾਈ ਕਿ ਸੰਗਤਾਂ ਅਸ਼ ਅਸ਼ ਕਰ ਉੱਠੀਆਂ। ਇਸ ਮੌਕੇ ਸੰਗਤਾਂ ਦੇ ਭਾਰੀ ਇਕੱਠ ਵਿੱਚ ਗੁਰਦੁਅਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਪ੍ਰਧਾਨ ਸ. ਗੁਰਚਰਨ ਸਿੰਘ, ਸ. ੳੂਧਮ ਸਿੰਘ, ਜਸਪਾਲ ਸਿੰਘ, ਰਘਵੀਰ ਸਿੰਘ, ਹਰਿੰਦਰ ਸਿੰਘ, ਕੁਲਦੀਪ ਸਿੰਘ ਖਾਲਸਾ, ਮਨਜੀਤ ਸਿੰਘ, ਗਿਰਧਾਰਾ ਸਿੰਘ, ਸਟੇਜ ਸਕੱਤਰ ਗਿ. ਸੁਖਵਿੰਦਰ ਸਿੰਘ ਗੋਬਿੰਦਪੁਰੀ, ਲਹਿੰਬਰ ਸਿੰਘ, ਅਮਨਦੀਪ ਸਿੰਘ, ਰਣਜੀਤ ਸਿੰਘ, ਸੰਦੀਪ ਸਿੰਘ ਗ੍ਰੰਥੀ, ਮਨਦੀਪ ਸਿੰਘ, ਗੁਰੂ ਨਾਨਕ ਮਿਸ਼ਨ ਸੁਸਾਇਟੀ ਤੋਂ ਅਹੁਦੇਦਾਰ ਗਿ. ਸੁਰਜੀਤ ਸਿੰਘ ਮੁੱਖ ਸੇਵਾਦਾਰ, ਉੱਤਮ ਸਿੰਘ, ਦੀਦਾਰ ਸਿੰਘ ਸਾਬਕਾ ਡੀ. ਐਸ. ਪੀ, ਜਗਦੀਪ ਸਿੰਘ, ਗਿ. ਤਰਲੋਚਨ ਸਿੰਘ ਸਟੇਜ ਸਕੱਤਰ, ਸ. ਇੰਦਰਜੀਤ ਸਿੰਘ ਬਾਹੜਾ, ਪਰਮਿੰਦਰ ਸਿੰਘ ਕਮਲ, ਜਸਵਿੰਦਰ ਸਿੰਘ ਸੈਣੀ, ਸ. ਜਗਜੀਤ ਸਿੰਘ ਬਾਟਾ, ਪਲਵਿੰਦਰ ਸਿੰਘ ਕਰਿਆਮ, ਡਾ. ਭਗਵਾਨ ਸਿੰਘ, ਬਖਸ਼ੀਸ਼ ਸਿੰਘ ਸੈਣੀ, ਪਰਮਜੀਤ ਸਿੰਘ ਮੂਸਾਪੁਰ, ਰਾਮ ਪਾਲ, ਗੁਰਪਾਲ ਸਿੰਘ, ਦਲਜੀਤ ਸਿੰਘ ਬਡਵਾਲ, ਹਰਵਿੰਦਰ ਸਿੰਘ ਹਾਈ ਵੇਅ ਟਾਇਰ, ਅਮਰੀਕ ਸਿੰਘ, ਬਾਬਾ ਗਿਆਨ ਸਿੰਘ, ਸੁਖਵਿੰਦਰ ਸਿੰਘ ਰਾਜਾ ਲਧਾਣਾ ਉੱਚਾ, ਗਿ. ਕੇਵਲ, ਜਥੇ. ਤਰਲੋਕ ਸਿੰਘ ਫਲੋਰਾ, ਸ. ਸਤਵੀਰ ਸਿੰਘ ਗੋਨੀ ਜੀਂਦੋਵਾਲ, ਹੈਪੀ ਸਿੰਘ ਬੰਗਾ, ਕੁਲਜਿੰਦਰਜੀਤ ਸਿੰਘ ਸੋਢੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੱਤੇਵਾਲ ਵਿਖੇ ਕਬੱਡੀ ਕੱਪ 24 ਤੋਂ, ਸਤਲੋਕ ਧਾਮ ’ਚ ਪੋਸਟਰ ਜਾਰੀ ਅਗਲੀ ਖ਼ਬਰ ਰਾਏਪੁਰ ਡੱਬਾ ਵਿਖੇ ਬ੍ਰਹਮ ਗਿਆਨੀ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 15 ਨੂੰ
Ad Position 24