02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਾਰਟੀ ਦੀ ਰਜਿਸਟ੍ਰੇਸ਼ਨ ’ਚ ਦੇਰੀ ਨੂੰ ਲੈ ਕੇ ਕਾਨੂੰਨੀ ਲੜਾਈ ਜਾਰੀ-ਪ੍ਰਭਜੋਤ ਸਿੰਘ ਰਾਹੋਂ

ਜਾਡਲਾ, 2 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਪ੍ਰਭਜੋਤ ਸਿੰਘ ਰਾਹੋਂ ਨੇ ਪਾਰਟੀ ਦੀ ਰਜਿਸਟ੍ਰੇਸ਼ਨ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਕਿਹਾ ਹੈ ਕਿ ਮਾਮਲਾ ਭਾਰਤੀ ਚੋਣ ਕਮਿਸ਼ਨ ਅਤੇ ਦਿੱਲੀ ਹਾਈ ਕੋਰਟ ਦੇ ਵਿਚਾਰ ਅਧੀਨ ਹੈ ਅਤੇ ਪਾਰਟੀ ਆਪਣੇ ਕਾਨੂੰਨੀ ਹੱਕਾਂ ਲਈ ਲੜਾਈ ਜਾਰੀ ਰੱਖੇਗੀ। ਪ੍ਰਭਜੋਤ ਸਿੰਘ ਰਾਹੋਂ ਨੇ ਗੱਲ ਕਰਦਿਆ ਦੱਸਿਆ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਲਈ ਅਰਜ਼ੀ 22 ਜਨਵਰੀ 2025 ਨੂੰ ਚੋਣ ਕਮਿਸ਼ਨ ਕੋਲ ਦਾਖ਼ਲ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 03-10-2026
ਜਾਡਲਾ, 2 ਅਕਤੂਬਰ (ਹਰਕੰਵਲ ਸਿੰਘ ਕੌਲਗੜ੍ਹ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਪ੍ਰਭਜੋਤ ਸਿੰਘ ਰਾਹੋਂ ਨੇ ਪਾਰਟੀ ਦੀ ਰਜਿਸਟ੍ਰੇਸ਼ਨ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਕਿਹਾ ਹੈ ਕਿ ਮਾਮਲਾ ਭਾਰਤੀ ਚੋਣ ਕਮਿਸ਼ਨ ਅਤੇ ਦਿੱਲੀ ਹਾਈ ਕੋਰਟ ਦੇ ਵਿਚਾਰ ਅਧੀਨ ਹੈ ਅਤੇ ਪਾਰਟੀ ਆਪਣੇ ਕਾਨੂੰਨੀ ਹੱਕਾਂ ਲਈ ਲੜਾਈ ਜਾਰੀ ਰੱਖੇਗੀ। ਪ੍ਰਭਜੋਤ ਸਿੰਘ ਰਾਹੋਂ ਨੇ ਗੱਲ ਕਰਦਿਆ ਦੱਸਿਆ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਲਈ ਅਰਜ਼ੀ 22 ਜਨਵਰੀ 2025 ਨੂੰ ਚੋਣ ਕਮਿਸ਼ਨ ਕੋਲ ਦਾਖ਼ਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਵੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਅਨੁਸਾਰ 29 ਸਤੰਬਰ ਦੀ ਸੁਣਵਾਈ ਦੌਰਾਨ ਚੋਣ ਕਮਿਸ਼ਨ ਵਲੋਂ ਰਜਿਸਟ੍ਰੇਸ਼ਨ ਨਾਲ ਜੁੜੀਆਂ ਕੁਝ ਕੌਮੀ ਸੁਰੱਖਿਆ ਸੰਬੰਧੀ ਚਿੰਤਾਵਾਂ ਦਾ ਹਵਾਲਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਦਾਲਤ ਨੇ ਇਸ ਪੜਾਅ ’ਤੇ ਰਜਿਸਟ੍ਰੇਸ਼ਨ ਦਾ ਸਿੱਧਾ ਹੁਕਮ ਦੇਣ ਦੀ ਬਜਾਏ ਚੋਣ ਕਮਿਸ਼ਨ ਤੋਂ ਮਾਮਲੇ ’ਤੇ ਫ਼ੈਸਲਾ ਕਰਨ ਲਈ ਲੱਗਣ ਵਾਲੇ ਸਮੇਂ ਬਾਰੇ ਜਾਣਕਾਰੀ ਮੰਗੀ ਹੈ। ਉਨ੍ਹਾਂ ਮੁਤਾਬਕ ਅਗਲੀ ਕਾਰਵਾਈ ਚੋਣ ਕਮਿਸ਼ਨ ਵਲੋਂ ਦਿੱਤੀ ਜਾਣ ਵਾਲੀ ਸਮਾਂ-ਸੀਮਾ ਅਤੇ ਅਦਾਲਤੀ ਹੁਕਮਾਂ ’ਤੇ ਨਿਰਭਰ ਕਰੇਗੀ। ਪ੍ਰਭਜੋਤ ਸਿੰਘ ਰਾਹੋਂ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹਿੱਸਾ ਲੈਣ ਲਈ ਪਾਰਟੀ ਸਾਰੇ ਉਪਲਬਧ ਕਾਨੂੰਨੀ ਵਿਕਲਪ ਵਰਤੇਗੀ। ਰਜਿਸਟ੍ਰੇਸ਼ਨ ਤੋਂ ਬਾਅਦ ਚੋਣ ਨਿਸ਼ਾਨ ਸੰਬੰਧੀ ਪ੍ਰਕਿਰਿਆ ਵੀ ਅੱਗੇ ਵਧਣੀ ਹੈ, ਜਿਸ ਕਾਰਨ ਮਾਮਲਾ ਪਾਰਟੀ ਲਈ ਮਹੱਤਵਪੂਰਨ ਹੈ। ਪ੍ਰਭਜੋਤ ਸਿੰਘ ਰਾਹੋਂ ਨੇ ਕਿਹਾ ਕਿ ਕਿਸੇ ਵੀ ਅੜਿੱਕੇ ਨਾਲ ਪਾਰਟੀ ਦੇ ਹੌਂਸਲੇ ਨਹੀਂ ਟੁੱਟਣਗੇ ਅਤੇ ਅਕਾਲੀ ਦਲ ਵਾਰਿਸ ਪੰਜਾਬ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਿੱਸਾ ਲੈਣ ਲਈ ਆਪਣੀ ਕਾਨੂੰਨੀ ਲੜਾਈ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ ਅਤੇ ਆਸ ਹੈ ਕਿ ਮਾਮਲੇ ’ਤੇ ਜਲਦ ਸਪੱਸ਼ਟਤਾ ਆਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ 2027 ਦੀਆਂ ਚੋਣਾਂ ਵਿੱਚ ਨਵੀਂ ਇਬਾਰਤ ਲਿਖੇਗੀ।
Ad Position 22
No active advertisement
ਪਿਛਲੀ ਖ਼ਬਰ ਸਤਨਾਮ ਜਲਾਲਪੁਰ ਵਲੋਂ ਫਤਿਹਪੁਰ ਵਿਖੇ ਲੋਕ ਮਿਲਣੀ ਅਗਲੀ ਖ਼ਬਰ ਬੰਗਾ ਵਿਖੇ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ 4 ਸਕੂਲੀ ਬੱਸਾਂ ਦਾ ਕੱਟਿਆ ਚਲਾਨ
Ad Position 24