ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਕਾਂਗਰਸ ਪਾਰਟੀ ਹੋਰ ਵੀ ਮਜਬੂਤ ਹੋਵੇਗੀ-ਬੰਗਾ, ਮਕਸੂਦਪੁਰ
ਕਟਾਰੀਆਂ, 3 ਅਕਤੂਬਰ (ਪ੍ਰੇਮੀ ਸੰਧਵਾਂ)-ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਉਪ ਚੇਅਰਮੈਨ ਤੇ ਸੀਨੀਅਰ ਕਿਸਾਨ ਆਗੂ ਬਲਦੇਵ ਸਿੰਘ ਮਕਸੂਦਪੁਰ ਤੇ ਸੀਨੀਅਰ ਕਾਂਗਰਸ ਆਗੂ ਕਮਲਜੀਤ ਮਾਂਗਟ ਬੰਗਾ ਨੇ ਕਾਂਗਰਸ ਹਾਈਕਮਾਨ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਦੇਸ਼ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਸਮੁੱਚੀ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਇਕ ਸੁਲਝੇ ਹੋਏ ਕਾਂਗਰਸੀ ਆਗੂ ਹਨ। ਜਿਸ ਕਾਰਨ ਪੰਜਾਬ ਵਿਚ ਕਾਂਗਰਸ ਪਾਰਟੀ ਦੀਆਂ ਜੜ੍ਹਾਂ ਹੋਰ ਵੀ ਮਜ਼ਬੂਤ ਹੋਣਗੀਆਂ।
ਕਟਾਰੀਆਂ, 3 ਅਕਤੂਬਰ (ਪ੍ਰੇਮੀ ਸੰਧਵਾਂ)-ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਉਪ ਚੇਅਰਮੈਨ ਤੇ ਸੀਨੀਅਰ ਕਿਸਾਨ ਆਗੂ ਬਲਦੇਵ ਸਿੰਘ ਮਕਸੂਦਪੁਰ ਤੇ ਸੀਨੀਅਰ ਕਾਂਗਰਸ ਆਗੂ ਕਮਲਜੀਤ ਮਾਂਗਟ ਬੰਗਾ ਨੇ ਕਾਂਗਰਸ ਹਾਈਕਮਾਨ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਦੇਸ਼ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਸਮੁੱਚੀ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਇਕ ਸੁਲਝੇ ਹੋਏ ਕਾਂਗਰਸੀ ਆਗੂ ਹਨ। ਜਿਸ ਕਾਰਨ ਪੰਜਾਬ ਵਿਚ ਕਾਂਗਰਸ ਪਾਰਟੀ ਦੀਆਂ ਜੜ੍ਹਾਂ ਹੋਰ ਵੀ ਮਜ਼ਬੂਤ ਹੋਣਗੀਆਂ। ਉਨ੍ਹਾਂ ਕਿਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ’ਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ ਅਤੇ ਪੰਜਾਬ ਵਿਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ ਤੇ ਸੀਨੀਅਰ ਕਿਸਾਨ ਆਗੂ ਬਲਦੇਵ ਸਿੰਘ ਮਕਸੂਦਪੁਰ ਨੇ ਪ੍ਰਗਟ ਸਿੰਘ ਨੂੰ ਹਾਈਕਮਾਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਿਰੋਧੀ ਪਾਰਟੀਆਂ ਦੇ ਪੈਰ ਨਹੀਂ ਲੱਗਣ ਦੇਵੇਗੀ।