04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨਸ਼ਾ ਤਸ਼ਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ 4 ਕਾਬੂ

ਨਵਾਂਸ਼ਹਿਰ, 3 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ‘ਤੇ ਰੇਡ ਕੀਤੇ ਜਾ ਰਹੇ ਹਨ। ਇਸ ਹੀ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 4 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 70 ਨਸ਼ੀਲੀਆਂ ਗੋਲੀਆਂ ਤੇ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਰਜਿਸਟਰ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 04-10-2026
ਨਵਾਂਸ਼ਹਿਰ, 3 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ‘ਤੇ ਰੇਡ ਕੀਤੇ ਜਾ ਰਹੇ ਹਨ। ਇਸ ਹੀ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 4 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 70 ਨਸ਼ੀਲੀਆਂ ਗੋਲੀਆਂ ਤੇ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਰਜਿਸਟਰ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕੀਤਾ ਜਾਵੇ, ਜਿਹੜੇ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਹਨ ਉਨ੍ਹਾਂ ਬਾਰੇ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਤਲਾਹ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਤੇ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਇਲਾਜ ਸੰਬੰਧੀ ਦਾਖਲ ਕਰਵਾਉਣ ਵਿਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਪਿੰਡ ਖਰੌੜ ਕੁਲਦੀਪ ਕੌਰ ਤੇ ਮਨਰੇਗਾ ਸੈਕਟਰੀ ਕਾਂਤਾ ਦੇਵੀ ਵਲੋਂ ਫੰਡਾਂ ’ਚ ਕੀਤੀ ਹੇਰਾ ਫੇਰੀ ਦਾ ਹੋਇਆ ਪਰਦਾਫ਼ਾਸ਼ ਅਗਲੀ ਖ਼ਬਰ ਝਿੰਗੜਾਂ ਵਿਖੇ ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24