04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਔੜ, 3 ਅਕਤੂਬਰ (ਗੁਰਨਾਮ ਸਿੰਘ ਸੈਣੀ)-ਕਸਬਾ ਔੜ ਵਿਚ ਓਵਰਲੋਡ ਟਿੱਪਰਾਂ ਦੀ ਬੇਕਾਬੂ ਆਵਾਜਾਈ ਕਾਰਨ ਵਾਪਰ ਰਹੇ ਹਾਦਸਿਆਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਸ਼ੁੱਕਰਵਾਰ ਦੇਰ ਸ਼ਾਮ ਭਾਰਤੀ ਸਟੇਟ ਬੈਂਕ ਔੜ ਨੇੜੇ ਇਕ ਓਵਰਲੋਡ ਟਿੱਪਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਵਿਚ 25 ਸਾਲਾ ਨੌਜਵਾਨ ਦੀ ਮੌਤ ਹੋ ਗਈ।

Ad Position 21
No active advertisement
ਹਾਦਸਾਗ੍ਰਸਤ ਟਿੱਪਰ ਅਤੇ ਮ੍ਰਿਤਕ ਅਨਮੋਲ ਅਰੋੜਾ ਦੀ ਫਾਈਲ ਤਸਵੀਰ। ਤਸਵੀਰ : ਗੁਰਨਾਮ ਸਿੰਘ ਸੈਣੀ 04-10-2026
ਔੜ, 3 ਅਕਤੂਬਰ (ਗੁਰਨਾਮ ਸਿੰਘ ਸੈਣੀ)-ਕਸਬਾ ਔੜ ਵਿਚ ਓਵਰਲੋਡ ਟਿੱਪਰਾਂ ਦੀ ਬੇਕਾਬੂ ਆਵਾਜਾਈ ਕਾਰਨ ਵਾਪਰ ਰਹੇ ਹਾਦਸਿਆਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਸ਼ੁੱਕਰਵਾਰ ਦੇਰ ਸ਼ਾਮ ਭਾਰਤੀ ਸਟੇਟ ਬੈਂਕ ਔੜ ਨੇੜੇ ਇਕ ਓਵਰਲੋਡ ਟਿੱਪਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਵਿਚ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਨਮੋਲ ਅਰੋੜਾ ਪੁੱਤਰ ਸ਼ਾਮ ਸੁੰਦਰ, ਵਾਸੀ ਔੜ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਨਮੋਲ ਅਰੋੜਾ ਕੰਮ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਭਾਰਤੀ ਸਟੇਟ ਬੈਂਕ ਔੜ ਨੇੜੇ ਪਹੁੰਚਿਆ ਤਾਂ ਇਕ ਟਿੱਪਰ ਨਾਲ ਉਸ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਅਨਮੋਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਔੜ ਦੀ ਐੱਸ. ਐੱਚ. ਓ. ਨਰੇਸ਼ ਕੁਮਾਰੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਅਨਮੋਲ ਨੂੰ ਤੁਰੰਤ ਔੜ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਪਹੁੰਚਾਇਆ ਗਿਆ। ਜਿਥੋਂ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਨਵਾਂਸ਼ਹਿਰ ਰੈਫਰ ਕਰ ਦਿੱਤਾ, ਪਰ ਨਵਾਂਸ਼ਹਿਰ ਲਿਜਾਂਦੇ ਸਮੇਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਅਨਮੋਲ ਅਰੋੜਾ ਦਾ ਵਿਆਹ ਕੁਝ ਸਮਾਂ ਪਹਿਲਾਂ ਹੀ ਹੋਇਆ ਸੀ ਅਤੇ ਉਹ ਆਪਣੇ ਪਿੱਛੇ ਪਤਨੀ ਤੇ ਕਰੀਬ ਡੇਢ ਸਾਲ ਦਾ ਮਾਸੂਮ ਪੁੱਤਰ ਨੂੰ ਛੱਡ ਗਿਆ ਹੈ। ਨੌਜਵਾਨ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਤੇ ਇਲਾਕੇ ਵਿਚ ਵੀ ਸੋਗ ਦੀ ਲਹਿਰ ਹੈ। ਟਿੱਪਰ ਚਾਲਕ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਸਥਾਨਕ ਲੋਕਾਂ ਨੇ ਉਸ ਨੂੰ ਟਿੱਪਰ ਸਮੇਤ ਕਾਬੂ ਕਰ ਲਿਆ। ਇਲਾਕਾ ਵਾਸੀਆਂ ਨੇ ਦੱਸਿਆ ਕਿ ਔੜ ਤੇ ਆਸ-ਪਾਸ ਦੀਆਂ ਸੜਕਾਂ ’ ਤੇ ਭਾਰੀ ਅਤੇ ਓਵਰਲੋਡ ਟਿੱਪਰਾਂ ਦੀ ਆਵਾਜਾਈ ਲਗਾਤਾਰ ਵਧ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਦੋ ਦਿਨਾਂ ਦੌਰਾਨ ਇਨ੍ਹਾਂ ਭਾਰੀ ਵਾਹਨਾਂ ਨਾਲ ਵਾਪਰੇ ਹਾਦਸਿਆਂ ਵਿਚ ਤਿੰਨ ਕੀਮਤੀ ਜਾਨਾਂ ਜਾ ਚੁੱਕੀਆਂ ਹਨ, ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਦੋਸ਼ ਲਾਇਆ ਕਿ ਕਈ ਭਾਰੀ ਵਾਹਨ ਤੇਜ਼ ਰਫ਼ਤਾਰ ਨਾਲ ਚਲਦੇ ਹਨ ਅਤੇ ਕਈ ਵਾਰ ਓਵਰਲੋਡ ਹੋਣ ਕਾਰਨ ਸੜਕ ਤੇ ਹੋਰ ਵਾਹਨ ਚਾਲਕਾਂ ਲਈ ਖ਼ਤਰਾ ਬਣ ਜਾਂਦੇ ਹਨ। ਖ਼ਾਸ ਕਰਕੇ ਸਵੇਰੇ ਸਕੂਲਾਂ ਦੇ ਸਮੇਂ ਅਤੇ ਦੁਪਹਿਰ ਸਮੇਂ ਸਕੂਲਾਂ ਦੀ ਛੁੱਟੀ ਵੇਲੇ ਇਨ੍ਹਾਂ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਮਾਪਿਆਂ ਵਿਚ ਚਿੰਤਾ ਬਣੀ ਹੋਈ ਹੈ। ਇਲਾਕਾ ਵਾਸੀਆਂ ਨੇ ਪੁਲਿਸ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਓਵਰਲੋਡ ਟਿੱਪਰਾਂ ਦੀ ਰਫ਼ਤਾਰ ’ਤੇ ਸਖ਼ਤੀ ਨਾਲ ਨਜ਼ਰ ਰੱਖੀ ਜਾਵੇ, ਓਵਰਲੋਡਿੰਗ ਦੀ ਜਾਂਚ ਕੀਤੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਲੋਕਾਂ ਨੇ ਮੰਗ ਕੀਤੀ ਕਿ ਭਾਰੀ ਵਾਹਨਾਂ ਦੀ ਆਵਾਜਾਈ ਲਈ ਸਮਾਂ ਨਿਰਧਾਰਤ ਕੀਤਾ ਜਾਵੇ। ਲੋਕਾਂ ਨੇ ਕਿਹਾ ਕਿ ਹਾਦਸਿਆਂ ਤੋਂ ਬਾਅਦ ਕਾਰਵਾਈ ਕਰਨ ਦੀ ਬਜਾਏ ਪ੍ਰਸ਼ਾਸਨ ਨੂੰ ਪਹਿਲਾਂ ਹੀ ਪ੍ਰਭਾਵਸ਼ਾਲੀ ਨਿਯਮ ਲਾਗੂ ਕਰਕੇ ਸੜਕਾਂ ’ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ 2027 ’ ਚ ਬਣੇਗੀ ਪ੍ਰਗਟ ਸਿੰਘ ਦੀ ਅਗਵਾਈ ’ਚ ਸਰਕਾਰ-ਮੇਜਰ ਜਰਨੈਲ ਸਿੰਘ ਸਾਹਦੜਾ ਅਗਲੀ ਖ਼ਬਰ ਬਖਲੌਰ ਵਿਖੇ ਐਨ. ਆਰ. ਆਈ. ਦੇ ਘਰ ਵਿਚੋਂ ਚੋਰੀ ਹੋਇਆ ਲੱਖਾਂ ਦਾ ਸਾਮਾਨ
Ad Position 24