04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

2027 ’ ਚ ਬਣੇਗੀ ਪ੍ਰਗਟ ਸਿੰਘ ਦੀ ਅਗਵਾਈ ’ਚ ਸਰਕਾਰ-ਮੇਜਰ ਜਰਨੈਲ ਸਿੰਘ ਸਾਹਦੜਾ

ਨਵਾਂਸ਼ਹਿਰ, 3 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਕਾਂਗਰਸ ਹਾਈਕਮਾਨ ਵਲੋਂ ਸ. ਪ੍ਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ਦਾ ਬਹੁਤ ਹੀ ਸ਼ਲਾਘਾਯੋਗ ਫੈਸਲਾ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 04-10-2026
ਨਵਾਂਸ਼ਹਿਰ, 3 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਕਾਂਗਰਸ ਹਾਈਕਮਾਨ ਵਲੋਂ ਸ. ਪ੍ਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ਦਾ ਬਹੁਤ ਹੀ ਸ਼ਲਾਘਾਯੋਗ ਫੈਸਲਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਮੇਜਰ ਜਰਨੈਲ ਸਿੰਘ ਸਾਹਦੜਾ ਨੇ ਕਿਹਾ ਕਿ ਸ. ਪ੍ਰਗਟ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਸ . ਪ੍ਰਗਟ ਸਿੰਘ ਇਕ ਸੁਲਝੇ ਹੋਏ ਤੇ ਮਿਹਨਤੀ ਆਗੂ ਹਨ। ਉਨ੍ਹਾਂ ਦੀ ਪ੍ਰਧਾਨਗੀ ਹੇਠ ਸਾਰੇ ਵਰਕਰਾਂ ਵਿਚ ਨਵਾਂ ਜੋਸ਼ ਆਵੇਗਾ। ਇਸ ਮੌਕੇ ਮੇਜਰ ਜਰਨੈਲ ਸਿੰਘ ਸਾਹਦੜਾ ਅਤੇ ਦੂਸਰੇ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਸ. ਪ੍ਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੌਂਪੇ ਜਾਣ ਲਈ ਹਾਰਦਿਕ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸਾਡੇ ਇਲਾਕੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦਿੱਲੀ ਦੇ ਧਾੜਵੀਆਂ ਤੋਂ ਬਚਾਉਣ ਲਈ 2027 ’ਚ ਸ. ਪ੍ਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਕਰਨਵੀਰ ਕਟਾਰੀਆ ਵਲੋਂ ਰਣਵੀਰ ਸਿੰਘ ਧਾਲੀਵਾਲ ਨੂੰ ਬਲਾਕ ਸੰਮਤੀ ਬਲਾਚੌਰ ਦੇ ਚੇਅਰਮੈਨ ਬਣਨ ’ਤੇ ਸ਼ੁੱਭਕਾਮਨਾਵਾਂ ਭੇਟ ਅਗਲੀ ਖ਼ਬਰ ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
Ad Position 24