03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਰਾਵਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਨੂੰ-ਡਾ. ਮੋਨਿਕਾ

ਔੜ, 3 ਅਕਤੂਬਰ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ 7 ਅਕਤੂਬਰ ਨੂੰ ਸ਼ਹਿਨਸ਼ਾਹ ਪੈਲੇਸ, ਬਲਾਚੌਰ-ਗੜ੍ਹਸ਼ੰਕਰ ਰੋਡ, ਕਰਾਵਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਮੇਲੇ ਦੌਰਾਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ, ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 04-10-2026
ਔੜ, 3 ਅਕਤੂਬਰ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ 7 ਅਕਤੂਬਰ ਨੂੰ ਸ਼ਹਿਨਸ਼ਾਹ ਪੈਲੇਸ, ਬਲਾਚੌਰ-ਗੜ੍ਹਸ਼ੰਕਰ ਰੋਡ, ਕਰਾਵਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਮੇਲੇ ਦੌਰਾਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ, ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਇਸ ਸੰਬੰਧੀ ਖੇਤੀਬਾੜੀ ਵਿਕਾਸ ਅਫ਼ਸਰ ਔੜ ਡਾ. ਮੋਨਿਕਾ ਨੇ ਦੱਸਿਆ ਕਿ ਮੇਲੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਓ-ਵਧੇਰੇ ਆਮਦਨ ਪਾਓ ਦੇ ਸੁਨੇਹੇ ਨਾਲ ਜੋੜਨਾ ਅਤੇ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਮੇਲੇ ਵਿਚ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਸੰਬੰਧੀ ਮਾਹਿਰਾਂ ਵਲੋਂ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਡਾ. ਮੋਨਿਕਾ ਨੇ ਦੱਸਿਆ ਕਿ ਮੇਲੇ ਦੇ ਮੁੱਖ ਮਹਿਮਾਨ ਸ੍ਰੀਮਤੀ ਸੰਤੋਸ਼ ਕਟਾਰੀਆ ਵਿਧਾਇਕਾ ਹਲਕਾ ਬਲਾਚੌਰ ਤੇ ਡਾ. ਸੁਖਵਿੰਦਰ ਸੁੱਖੀ ਵਿਧਾਇਕ ਹਲਕਾ ਬੰਗਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਆਈ. ਏ. ਐੱਸ. ਮੇਲੇ ਦੀ ਪ੍ਰਧਾਨਗੀ ਕਰਨਗੇ। ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਕਰਨਜੀਤ ਸਿੰਘ ਗਿੱਲ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਹਾਜ਼ਰ ਰਹਿਣਗੇ। ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਲੇਖ ਰਾਜ ਬੇਗੋਵਾਲ ਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਸੁਰਿੰਦਰ ਕੁਮਾਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇਸ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਵੰਡਰਲੈਂਡ ਦਾ ਦੌਰਾ ਅਗਲੀ ਖ਼ਬਰ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੀਆਂ ਲੋਕ-ਸੇਵਾਵਾਂ ਨੂੰ ਕੀਤਾ ਯਾਦ
Ad Position 24