03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਿੱਖਿਆ ਵਿਭਾਗ ਦੀ ਸਟੇਟ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀ ਕੀਤੀ ਚੈਕਿੰਗ

ਨਵਾਂਸਹਿਰ/ਪੋਜੇਵਾਲ ਸਰਾਂ, 3 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਸਟੇਟ ਵਲੋਂ ਆਈ ਟੀਮ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ। ਸਟੇਟ ਵਲੋਂ ਸਕੱਤਰੇਤ ਤੋਂ ਆਏ ਅਧਿਕਾਰੀ ਸ਼ਾਕੇਤ ਸ਼ੁਭ ਨੇ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਲੰਗੜੋਆ, ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਜਾਡਲਾ, ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ, ਸਰਕਾਰੀ ਹਾਈ ਸਕੂਲ ਨਵਾਂ ਪਿੰਡ ਟੱਪਰੀਆਂ ਅਤੇ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਮਾਲੇਵਾਲ ਦੀ ਵਿਸ਼ੇਸ ਚੈਕਿੰਗ ਕੀਤੀ।

Ad Position 21
No active advertisement
ਅਜੀਤ ਡੈਸਕ 04-10-2026
ਨਵਾਂਸਹਿਰ/ਪੋਜੇਵਾਲ ਸਰਾਂ, 3 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਂ)-ਸਟੇਟ ਵਲੋਂ ਆਈ ਟੀਮ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ। ਸਟੇਟ ਵਲੋਂ ਸਕੱਤਰੇਤ ਤੋਂ ਆਏ ਅਧਿਕਾਰੀ ਸ਼ਾਕੇਤ ਸ਼ੁਭ ਨੇ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਲੰਗੜੋਆ, ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਜਾਡਲਾ, ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ, ਸਰਕਾਰੀ ਹਾਈ ਸਕੂਲ ਨਵਾਂ ਪਿੰਡ ਟੱਪਰੀਆਂ ਅਤੇ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਮਾਲੇਵਾਲ ਦੀ ਵਿਸ਼ੇਸ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਟੀਮ ਵਲੋਂ ਸਕੂਲਾਂ ਦੀ ਸਫਾਈ ਦੀ ਵਿਸ਼ੇਸ ਚੈਕਿੰਗ ਕੀਤੀ ਤੇ ਇਸ ਤੋਂ ਇਲਾਵਾ ਸਕੂਲਾਂ ਦੇ ਹੋਰ ਵੀ ਵੱਖ-ਵੱਖ ਪਹਿਲੂਆਂ ਦੀ ਚੈਕਿੰਗ ਕੀਤੀ। ਇਸ ਤੋਂ ਇਲਾਵਾ ਐਮ. ਸਟਾਰ ਐਪ ਬਾਰੇ ਵੀ ਜਾਣਕਾਰੀ ਦਿੱਤੀ। ਇਸ ਸੰਬੰਧੀ ਸ਼ਾਕੇਤ ਸ਼ੁਭ ਨੇ ਦੱਸਿਆ ਕਿ ਉਨ੍ਹਾਂ ਵਲੋਂ ਜਿੰਨੇ ਵੀ ਸਕੂਲ ਦੇਖੇ ਗਏ ਹਨ ਉਹ ਬਹੁਤ ਹੀ ਵਧੀਆ ਸਕੂਲ ਹਨ ਤੇ ਇਨ੍ਹਾਂ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਦੀ ਪੂਰੀ ਝਲਕ ਦੇਖਣ ਨੂੰ ਮਿਲੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਨੇ ਦੱਸਿਆ ਕਿ ਸਕੂਲਾਂ ਵਿਚ ਸਫਾਈ ਸੰਬੰਧੀ ਵਿਸ਼ੇਸ਼ ਡਰਾਈਵ ਚਲਾਈ ਜਾ ਰਹੀ ਹੈ, ਜਿਸ ਤਹਿਤ ਸਕੂਲਾਂ ਨੂੰ ਸਾਫ-ਸੁਥਰੇ ਰੱਖਣ ਲਈ ਵਿਸ਼ੇਸ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਜ਼ਿਲ੍ਹੇ ਵਿਚ ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਤੇ ਡਾਇਟ ਪ੍ਰਿੰਸੀਪਲ ਦੀ ਅਗਵਾਈ ਵਿਚ ਚੈਕਿੰਗ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਲਗਾਤਾਰ ਸਕੂਲਾਂ ਦੀ ਸਫਾਈ ਮੁਹਿੰਮ ਦੀ ਚੈਕਿੰਗ ਕਰਨਗੇ। ਇਸ ਮੌਕੇ ਉਨ੍ਹਾਂ ਸਕੂਲ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ। ਇਸ ਚੈਕਿੰਗ ਦੌਰਾਨ ਉਨ੍ਹਾਂ ਵਲੋਂ ਮਾਲੇਵਾਲ ਸਕੂਲ ਵਿਖੇ ਇਕ ਬੂਟਾ ਵੀ ਲਗਾਇਆ। ਉਨ੍ਹਾਂ ਨਾਲ ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ, ਲਖਵੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ, ਪ੍ਰਿੰਸੀਪਲ ਰਜਨੀਸ਼ ਕੁਮਾਰ, ਏ. ਸੀ. ਬਲਜਿੰਦਰ ਸਿੰਘ ਵਿਰਕ, ਲੈਕ. ਅਸੋਕ ਕੁਮਾਰ ਮਹਿਤਾ, ਲੈਕ. ਹਰਜਿੰਦਰ ਸਿੰਘ ਗਿੱਲ, ਪ੍ਰਮੋਦ ਕੁਮਾਰ, ਸੁਖਵਿੰਦਰ ਸਿੰਘ, ਓਂਕਾਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੌਜੂਦਾ ‘ਆਪ’ ਸਰਕਾਰ ਕਰ ਰਹੀ ਹੈ ਲੋਕਤੰਤਰ ਦਾ ਸ਼ਰੇਆਮ ਘਾਣ-ਅਜੇ ਮੰਗੂਪੁਰ ਅਗਲੀ ਖ਼ਬਰ ਡਾ. ਸੰਦੀਪ ਸੈਣੀ ਮੁਹਾਲੀ ਤੇ ਫਿਰੋਜ਼ਪੁਰ ਹੋਣ ਵਾਲੇ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ ਲੜਕੀਆਂ ਲਈ ਆਬਜ਼ਰਬਰ ਨਿਯੁਕਤ
Ad Position 24