ਕਣਕ ਦੇ ਭਾਅ ’ਚ ਨਿਗੁਣਾ ਵਾਧਾ ਕਰਕੇ ਕੇਂਦਰ ਨੇ ਕੀਤੀ ਕਿਸਾਨਾਂ ਨਾਲ ਬੇਇਨਸਾਫੀ-ਢੇਸੀ, ਚਾਹਲ
ਸਮੁੰਦੜਾ, 4 ਅਕਤੂਬਰ (ਤੀਰਥ ਸਿੰਘ ਰੱਕੜ)-ਕੇਂਦਰ ਦੀ ਕਿਸਾਨ ਵਿਰੋਧੀ ਭਾਜਪਾ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ ਕੇਵਲ 25 ਰੁਪਏ ਪ੍ਰਤੀ ਕੁਇੰਟਲ ਦਾ ਨਿਗੁਣਾ ਵਾਧਾ ਕਰਕੇ ਕਿਸਾਨਾਂ ਨਾਲ ਵੱਡੀ ਬੇਇਨਸਾਫੀ ਕੀਤੀ ਹੈ ਸਰਕਾਰ ਨੇ ਪਹਿਲਾਂ ਹੀ ਮਹਿੰਗਾਈ ਤੇ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਕਿਸਾਨਾਂ ਦੇ ਜ਼ਖਮਾਂ ’ਤੇ ਮਲ੍ਹਮ ਲਾਉਣ ਦੀ ਬਜਾਏ ਲੂਣ ਪਾਉਣ ਦਾ ਕੰਮ ਕੀਤਾ ਹੈ। ਇਹ ਪ੍ਰਗਟਾਵਾ ਹਰਮੇਸ਼ ਸਿੰਘ ਢੇਸੀ ਸੂਬਾ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਕੁਲਵਿੰਦਰ ਸਿੰਘ ਚਾਹਲ ਜ਼ਿਲ੍ਹਾ ਸਕੱਤਰ ਵਲੋਂ ਕੀਤਾ ਗਿਆ।
ਹ
ਹਰਮੇਸ਼ ਸਿੰਘ ਢੇਸੀ, ਕੁਲਵਿੰਦਰ ਸਿੰਘ ਚਾਹਲ।
05-10-2026
ਸਮੁੰਦੜਾ, 4 ਅਕਤੂਬਰ (ਤੀਰਥ ਸਿੰਘ ਰੱਕੜ)-ਕੇਂਦਰ ਦੀ ਕਿਸਾਨ ਵਿਰੋਧੀ ਭਾਜਪਾ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ ਕੇਵਲ 25 ਰੁਪਏ ਪ੍ਰਤੀ ਕੁਇੰਟਲ ਦਾ ਨਿਗੁਣਾ ਵਾਧਾ ਕਰਕੇ ਕਿਸਾਨਾਂ ਨਾਲ ਵੱਡੀ ਬੇਇਨਸਾਫੀ ਕੀਤੀ ਹੈ ਸਰਕਾਰ ਨੇ ਪਹਿਲਾਂ ਹੀ ਮਹਿੰਗਾਈ ਤੇ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਕਿਸਾਨਾਂ ਦੇ ਜ਼ਖਮਾਂ ’ਤੇ ਮਲ੍ਹਮ ਲਾਉਣ ਦੀ ਬਜਾਏ ਲੂਣ ਪਾਉਣ ਦਾ ਕੰਮ ਕੀਤਾ ਹੈ। ਇਹ ਪ੍ਰਗਟਾਵਾ ਹਰਮੇਸ਼ ਸਿੰਘ ਢੇਸੀ ਸੂਬਾ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਕੁਲਵਿੰਦਰ ਸਿੰਘ ਚਾਹਲ ਜ਼ਿਲ੍ਹਾ ਸਕੱਤਰ ਵਲੋਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਕ ਪਾਸੇ ਡੀਜ਼ਲ ਖਾਦਾਂ ਅਤੇ ਕੀਟ ਨਾਸ਼ਕ ਦਵਾਈਆਂ ਦੀਆਂ ਕੀਮਤਾਂ ਵਿਚ ਪਿਛਲੇ ਸਮੇਂ ਦੌਰਾਨ ਅਥਾਹ ਵਾਧਾ ਹੋਇਆ ਹੈ, ਜਿਸ ਦੀ ਤੁਲਨਾਂ ਵਿਚ ਕਣਕ ਦੇ ਭਾਅ ’ਚ ਮਸਾਂ ਇਕ ਫੀਸਦੀ ਦਾ ਹੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਪਰ ਹਕੀਕਤ ਵਿਚ ਖੇਤੀ ਦੇ ਧੰਦੇ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਖੇਤੀ ਘਾਟੇ ਦਾ ਸੌਦਾ ਬਣ ਕੇ ਰਹਿ ਗਈ ਹੈ, ਜਿਸ ਖ਼ਿਲਾਫ਼ ਇਕਮੁੱਠ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ।