05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਚੌਧਰੀ ਸੰਦੀਪ ਭਾਟੀਆ ਸੋਨੂੰ ਆਦੋਆਣਾ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਨਿਯੁਕਤ

ਬਲਾਚੌਰ, 4 ਅਕਤੂਬਰ (ਨਰੇਸ਼ ਧੌਲ)-ਭਾਜਪਾ ਹਾਈਕਮਾਨ ਵਲੋਂ ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਚੌਧਰੀ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੂੰ ਭਾਜਪਾ ਓ. ਬੀ.

Ad Position 21
No active advertisement
ਅਜੀਤ ਡੈਸਕ 05-10-2026
ਬਲਾਚੌਰ, 4 ਅਕਤੂਬਰ (ਨਰੇਸ਼ ਧੌਲ)-ਭਾਜਪਾ ਹਾਈਕਮਾਨ ਵਲੋਂ ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਚੌਧਰੀ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੂੰ ਭਾਜਪਾ ਓ. ਬੀ. ਸੀ ਮੋਰਚਾ ਪੰਜਾਬ ਦਾ ਵਾਈਸ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਦੇ ਸਮਰਥਕਾਂ ਤੇ ਪਾਰਟੀ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਵ ਨਿਯੁਕਤ ਵਾਈਸ ਪ੍ਰਧਾਨ ਚੌਧਰੀ ਸੰਦੀਪ ਭਾਟੀਆ ਸੋਨੂੰ ਵਲੋਂ ਡਾ. ਸਤੀਸ਼ ਪੁੰਨੀਆ ਇੰਚਾਰਜ ਪੰਜਾਬ ਭਾਜਪਾ, ਡਾ. ਅਲਕਾ ਗੁੱਜਰ ਉਪ ਇੰਚਾਰਜ, ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੰਗਠਨ ਮੰਤਰੀ ਸ੍ਰੀਨਿਵਾਸਨ, ਸਤਨਾਮ ਸਿੰਘ ਸੰਧੂ ਮੈਂਬਰ ਰਾਜ ਸਭਾ, ਸੁਨੀਲ ਜਾਖੜ ਸਾਬਕਾ ਪ੍ਰਧਾਨ, ਡਾ. ਸੁਭਾਸ਼ ਸ਼ਰਮਾ, ਭਾਜਪਾ ਓ. ਬੀ. ਸੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ਿਵਰਾਜ ਚੌਧਰੀ ਅਤੇ ਸਮੁੱਚੀ ਹਾਈਕਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਅਤੇ ਭਾਜਪਾ ਆਗੂਆਂ ਨੇ ਕਿਹਾ ਕਿ ਸੰਦੀਪ ਭਾਟੀਆ ਸੋਨੂੰ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਦੇ ਆ ਰਹੇ ਹਨ ਅਤੇ ਉਮੀਦ ਹੈ ਕਿ ਉਹ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਓ. ਬੀ. ਸੀ. ਮੋਰਚੇ ਨੂੰ ਪੰਜਾਬ ਵਿਚ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਦੀ ਨਿਯੁਕਤੀ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਲੰਗੜੋਆ ਵਿਖੇ ਪੰਜਵੇਂ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਉਮੜਿਆ ਸੰਗਤਾਂ ਦਾ ਵੱਡਾ ਇਕੱਠ ਅਗਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਰੂਪ ਲਾਲ ਚੇਤਾ
Ad Position 24