ਡਾ. ਸੁਖਵਿੰਦਰ ਸਿੰਘ ਹੀਰਾ, ਡਾ. ਗੌਰਵਦੀਪ ਹੀਰਾ
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਣਾ ਜ਼ਰੂਰੀ-ਡਾ. ਹੀਰਾ
ਕਟਾਰੀਆਂ, 4 ਅਕਤੂਬਰ (ਪ੍ਰੇਮੀ ਸੰਧਵਾਂ)-ਸੇਵਾ ਮੁਕਤ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਹੀਰਾ ਤੇ ਡਾ.
ਕਟਾਰੀਆਂ, 4 ਅਕਤੂਬਰ (ਪ੍ਰੇਮੀ ਸੰਧਵਾਂ)-ਸੇਵਾ ਮੁਕਤ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਹੀਰਾ ਤੇ ਡਾ. ਗੌਰਵਦੀਪ ਸਿੰਘ ਹੀਰਾ ਨੇ ਪੰਜਾਬ ਵਿਚ ਨਸ਼ਿਆਂ ਨਾਲ ਆਏ ਦਿਨ ਮਾਪਿਆਂ ਦੇ ਲਟੈਣ ਵਰਗੇ ਪੁੱਤਾਂ ਦੀਆਂ ਹੋ ਰਹੀਆਂ ਮੌਤਾਂ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਵੇਂ ਪੰਜਾਬ ਦੀਆਂ ਸਮੇਂ- ਸਮੇਂ ਦੀਆਂ ਸਰਕਾਰਾਂ ਵਲੋਂ ਨਸ਼ਿਆਂ ਦੇ ਸੌਦਾਗਰਾਂ ਨਾਲ ਸਖ਼ਤੀ ਵਰਤੀ ਜਾ ਰਹੀ ਹੈ ਪਰ ਫੇਰ ਵੀ ਸਮਾਜ ਦੇ ਕੁੱਝ ਕੁ ਮਾੜੇ ਅਨਸਰਾਂ ਵਲੋਂ ਨਸ਼ੇ ਦਾ ਚੋਰੀ ਛੁਪੇ ਧੰਦਾ ਕਰਕੇ ਜਵਾਨੀ ਨੂੰ ਕੁਰਾਹੇ ਪਾਉਣ ਵਿਚ ਕੋਈ ਢਿੱਲ ਨਹੀਂ ਵਰਦੀ ਜਾਂਦੀ, ਜੋ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਇਹ ਗੱਲ ਆਪ ਹੀ ਸਮਝਣੀ ਚਾਹੀਦੀ ਹੈ ਕਿ ਜੇਕਰ ਅੱਗੇ ਨਸ਼ਿਆਂ ਦਾ ਮੌਤ ਰੂਪੀ ਖੂਹ ਹੈ ਤਾਂ ਉਸ ਤੋਂ ਆਪ ਹੀ ਉਨ੍ਹਾਂ ਨੂੰ ਬਚ ਕੇ ਲੰਘਣਾ ਚਾਹੀਦਾ ਹੈ ਕਿਉਂਕਿ ਨਸ਼ਿਆਂ ਨੇ ਘਰਾਂ ਦੇ ਘਰ ਉਜਾੜ ਕੇ ਰੱਖ ਦਿੱਤੇ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਦੀ ਮੌਤ ਰੂਪੀ ਬਿਮਾਰੀ ਤੋਂ ਬਚ ਕੇ ਖੇਡਾਂ ਵੱਲ ਧਿਆਨ ਦੇਣ।