04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਜ਼ਿਲ੍ਹੇ ’ਚ ਸੜਕਾਂ ’ਤੇ ਬੇਸਹਾਰਾ ਪਸ਼ੂਆਂ ਨੂੰ ਘੁੰਮਣ, ਫਿਰਨ ਤੇ ਸ਼ਹਿਰਾਂ/ਕਸਬਿਆਂ/ਸੜਕਾਂ ਕਿਨਾਰੇ ਚਰਾਉਣ ’ਤੇ ਰੋਕ

ਨਵਾਂਸ਼ਹਿਰ, 4 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਵਿਚ ਸੜਕਾਂ ’ਤੇ ਬੇਸਹਾਰਾ ਪਸ਼ੂਆਂ ਨੂੰ ਘੁੰਮਣ-ਫਿਰਨ ਤੇ ਸ਼ਹਿਰਾਂ/ਕਸਬਿਆਂ/ਸੜਕਾਂ ਕਿਨਾਰੇ ਚਰਾਉਣ ’ਤੇ ਰੋਕ ਲਗਾ ਦਿੱਤੀ ਹੈ। ਇਸ ਨਾਲ ਟ੍ਰੈਫਿਕ ਵਿਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਕਈ ਵਾਰ ਐਕਸੀਡੈਂਟ ਹੋਣ ਕਾਰਨ ਵਾਹਨਾਂ/ਪਸ਼ੂਆਂ ਦਾ ਨੁਕਸਾਨ ਹੋ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 05-10-2026
ਨਵਾਂਸ਼ਹਿਰ, 4 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਵਿਚ ਸੜਕਾਂ ’ਤੇ ਬੇਸਹਾਰਾ ਪਸ਼ੂਆਂ ਨੂੰ ਘੁੰਮਣ-ਫਿਰਨ ਤੇ ਸ਼ਹਿਰਾਂ/ਕਸਬਿਆਂ/ਸੜਕਾਂ ਕਿਨਾਰੇ ਚਰਾਉਣ ’ਤੇ ਰੋਕ ਲਗਾ ਦਿੱਤੀ ਹੈ। ਇਸ ਨਾਲ ਟ੍ਰੈਫਿਕ ਵਿਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਕਈ ਵਾਰ ਐਕਸੀਡੈਂਟ ਹੋਣ ਕਾਰਨ ਵਾਹਨਾਂ/ਪਸ਼ੂਆਂ ਦਾ ਨੁਕਸਾਨ ਹੋ ਜਾਂਦਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ ’ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵਲੋਂ ਡਰੋਨ ਦੀ ਮਦਦ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿਚ ਬਿਨਾਂ ਮਨਜੂਰੀ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਦੇ ਲਈ ਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਸਾਇਲੰਸਰ ਨਾਲ ਪਟਾਕੇ ਵਜਾਉਣ ’ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸਾਇਲੰਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਤੇ ਪਟਾਕੇ ਵਜਾਉਣ ਵਾਲੇ ਵਾਹਨ ਮਾਲਕਾਂ ’ਤੇ ਵੀ ਲਾਗੂ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ’ਤੇ ਜਾਣਾ ਸਾਮਾਨ ਆਦਿ) ਨੂੰ ਲੰਘਣ/ਦਾਖਲ ਹੋਣ ਤੋਂ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਸੰਬੰਧਤ ਸੰਦਾਂ ਨਾਲ ਖ਼ਤਰਨਾਕ ਪ੍ਰਦਰਸ਼ਨ/ ਸਟੰਟ ਕਰਨ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਬਣਾਉਣ ’ਤੇ ਰਣਵੀਰ ਸਿੰਘ ਧਾਲੀਵਾਲ ਨੇ ਪਾਰਟੀ ਹਾਈਕਮਾਨ ਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਕੂੜੇ ਦਾ ਡੰਪ ਕਾਂਗਰਸ ਦੇ ਸਾਬਕਾ ਵਿਧਾਇਕ ਦੀ ਦੋਗਲੀ ਰਾਜਨੀਤੀ-ਚੇਤ ਰਾਮ ਰਤਨ
Ad Position 24