ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਸਰਕਾਰ ਤੋਂ ਕਿਸਾਨਾਂ ਲਈ ਡੀ. ਏ. ਪੀ. ਖਾਦ ਦੀ ਕੀਤੀ ਮੰਗ
ਕਾਠਗੜ੍ਹ, 4 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕਿਸਾਨ ਸੈੱਲ ਬਲਾਚੌਰ ਦੇ ਪ੍ਰਧਾਨ ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਸਰਕਾਰ ਤੋਂ ਕਿਸਾਨਾਂ ਲਈ ਡੀ. ਏ.
ਕਾਠਗੜ੍ਹ, 4 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕਿਸਾਨ ਸੈੱਲ ਬਲਾਚੌਰ ਦੇ ਪ੍ਰਧਾਨ ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਸਰਕਾਰ ਤੋਂ ਕਿਸਾਨਾਂ ਲਈ ਡੀ. ਏ. ਪੀ. ਖਾਦ ਦੀ ਤੁਰੰਤ ਵਿਵਸਥਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਣਕ ਤੇ ਹੋਰ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਦਾ ਸਮਾਂ ਆ ਚੁੱਕਾ ਹੈ ਪਰ ਮਾਰਕੀਟ ਵਿਚ ਡੀ. ਏ. ਪੀ. ਖਾਦ ਦੀ ਬੜੀ ਕਿੱਲਤ ਚੱਲ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਕਿਹਾ ਕਿ ਕਿਸਾਨ ਸਵੇਰ ਤੋਂ ਸ਼ਾਮ ਤੱਕ ਸਹਿਕਾਰੀ ਸਭਾਵਾਂ ਤੇ ਖਾਦ ਡੀਲਰਾਂ ਦੀਆਂ ਦੁਕਾਨਾਂ ਦੇ ਚੱਕਰ ਕੱਟ ਰਹੇ ਹਨ ਪਰ ਉਨ੍ਹਾਂ ਨੂੰ ਖਾਦ ਨਹੀਂ ਮਿਲ ਰਹੀ। ਜੇਕਰ ਕਿਤੇ ਖਾਦ ਮਿਲ ਵੀ ਰਹੀ ਹੈ ਤਾਂ ਬਹੁਤ ਘੱਟ ਮਾਤਰਾ ਵਿਚ ਮਿਲ ਰਹੀ ਹੈ। ਕਿਸਾਨਾਂ ਨੂੰ ਬਲੈਕ ਵਿਚ ਮਹਿੰਗੇ ਭਾਅ ’ਤੇ ਖਾਦ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਕਿ ਪਿੰਡ ਨਿੱਘੀ ਸਮੇਤ ਆਲੇ-ਦੁਆਲੇ ਦੇ ਪਿੰਡਾਂ ਦੇ ਕਿਸਾਨਾਂ ਲਈ ਤੁਰੰਤ ਡੀ. ਏ. ਪੀ. ਖਾਦ ਦਾ ਪ੍ਰਬੰਧ ਕੀਤਾ ਜਾਵੇ।